ਕੰਗਨਾ ਰਨੌਤ ਤੇ ਦਿਲਜੀਤ ਦੋਸਾਂਝ ਵਿਚਕਾਰ ਟਵਿੱਟਰ ਤੇ ਸ਼ਬਦੀ ਜੰਗ ਹੋਈ ਸ਼ੁਰੂ

written by Rupinder Kaler | December 03, 2020

ਸੋਸ਼ਲ ਮੀਡੀਆ ਤੇ ਫਜ਼ੀਹਤ ਕਰਵਾਉਣ ਤੋਂ ਬਾਅਦ ਕੰਗਨਾ ਰਨੌਤ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੀ । ਇਸ ਸਭ ਦੇ ਚਲਦੇ ਹੁਣ ਕੰਗਨਾ ਨੇ ਦਿਲਜੀਤ ਦੋਸਾਂਝ ’ਤੇ ਗਲਤ ਟਿੱਪਣੀਆਂ ਕੀਤੀਆਂ ਹਨ । ਕੰਗਨਾ ਆਪਣੇ ਟਵਿੱਟਰ ਅਕਾਊਂਟ ਤੋਂ ਟਵੀਟ ਕਰਦੇ ਹੋਏ ਲਿਖਿਆ ਹੈ ''ਓ ਕਰਨ ਜੌਹਰ ਦੇ ਪਾਲਤੂ, ਜੋ ਦਾਦੀ ਸ਼ਾਹੀਨ ਬਾਗ 'ਚ ਆਪਣੀ ਨਾਗਰਿਕਤਾ ਲਈ ਪ੍ਰਦਰਸ਼ਨ ਕਰ ਰਹੀ ਸੀ, ਉਹੀ ਬਿਲਕਿਸ ਬਾਨੋ ਦਾਦੀ ਜੀ ਕਿਸਾਨਾਂ ਲਈ ਵੀ ਪ੍ਰਦਰਸ਼ਨ ਕਰਦਿਆਂ ਦੇਖੀ ਗਈ। diljit   ਹੋਰ ਪੜ੍ਹੋ :

diljit ਮਹਿੰਦਰ ਕੌਰ ਜੀ ਨੂੰ ਤਾਂ ਮੈਂ ਜਾਣਦੀ ਵੀ ਨਹੀਂ। ਕੀ ਡਰਾਮਾ ਲਾ ਰੱਖਿਆ ਹੈ ਤੁਸੀਂ ਲੋਕਾਂ ਨੇ? ਹੁਣੇ ਇਸ ਨੂੰ ਬੰਦ ਕਰੋ।'' ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਕੰਗਨਾ ਨੇ ਖੇਤੀ ਬਿੱਲਾਂ ਦਾ ਵਿਰੋਧ ਕਰ ਰਹੀ ਇੱਕ ਬਜ਼ੁਰਗ ਔਰਤ ਨੂੰ ਸ਼ਾਹੀਨ ਬਾਗ ਦੀ ਦਾਦੀ ਦੱਸਦਿਆਂ ਸੀ ਤੇ 100 ਰੁਪਏ ਲੈ ਕੇ ਪ੍ਰਦਰਸ਼ਨ ਕਰਨ ਆਈ ਕਿਹਾ ਸੀ। diljit ਜਿਸ ਤੋਂ ਬਾਅਦ ਦਿਲਜੀਤ ਨੇ ਕੰਗਨਾ ਨੂੰ ਸੋਚ ਸਮਝ ਕੇ ਬੋਲਣ ਦੀ ਨਸੀਹਤ ਦਿੱਤੀ ਸੀ । ਬੇਸ਼ੱਕ ਅਲੋਚਨਾ ਮਗਰੋਂ ਕੰਗਨਾ ਨੇ ਇਹ ਟਵੀਟ ਡਿਲੀਟ ਕਰ ਦਿੱਤਾ ਸੀ ਪਰ ਫਿਰ ਵੀ ਲਗਾਤਾਰ ਉਹ ਆਲੋਚਕਾਂ ਦੇ ਨਿਸ਼ਾਨੇ 'ਤੇ ਹੈ।

0 Comments
0

You may also like