ਸੋਸ਼ਲ ਮੀਡੀਆ ਤੇ ਫਜ਼ੀਹਤ ਕਰਵਾਉਣ ਤੋਂ ਬਾਅਦ ਕੰਗਨਾ ਰਨੌਤ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੀ । ਇਸ ਸਭ ਦੇ ਚਲਦੇ ਹੁਣ ਕੰਗਨਾ ਨੇ ਦਿਲਜੀਤ ਦੋਸਾਂਝ ’ਤੇ ਗਲਤ ਟਿੱਪਣੀਆਂ ਕੀਤੀਆਂ ਹਨ । ਕੰਗਨਾ ਆਪਣੇ ਟਵਿੱਟਰ ਅਕਾਊਂਟ ਤੋਂ ਟਵੀਟ ਕਰਦੇ ਹੋਏ ਲਿਖਿਆ ਹੈ ”ਓ ਕਰਨ ਜੌਹਰ ਦੇ ਪਾਲਤੂ, ਜੋ ਦਾਦੀ ਸ਼ਾਹੀਨ ਬਾਗ ‘ਚ ਆਪਣੀ ਨਾਗਰਿਕਤਾ ਲਈ ਪ੍ਰਦਰਸ਼ਨ ਕਰ ਰਹੀ ਸੀ, ਉਹੀ ਬਿਲਕਿਸ ਬਾਨੋ ਦਾਦੀ ਜੀ ਕਿਸਾਨਾਂ ਲਈ ਵੀ ਪ੍ਰਦਰਸ਼ਨ ਕਰਦਿਆਂ ਦੇਖੀ ਗਈ।
ਹੋਰ ਪੜ੍ਹੋ :
- ਕਿਸਾਨਾਂ ਦੇ ਧਰਨੇ ‘ਚ ਸ਼ਾਮਿਲ ਹੋਏ ਗਾਇਕ ਰੇਸ਼ਮ ਸਿੰਘ ਅਨਮੋਲ
- ਕੰਗਨਾ ਰਨੌਤ ਨੇ ਹਿਮਾਂਸ਼ੀ ਖੁਰਾਣਾ ਨੂੰ ਟਵਿੱਟਰ ’ਤੇ ਕੀਤਾ ਬਲੌਕ
ਮਹਿੰਦਰ ਕੌਰ ਜੀ ਨੂੰ ਤਾਂ ਮੈਂ ਜਾਣਦੀ ਵੀ ਨਹੀਂ। ਕੀ ਡਰਾਮਾ ਲਾ ਰੱਖਿਆ ਹੈ ਤੁਸੀਂ ਲੋਕਾਂ ਨੇ? ਹੁਣੇ ਇਸ ਨੂੰ ਬੰਦ ਕਰੋ।” ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਕੰਗਨਾ ਨੇ ਖੇਤੀ ਬਿੱਲਾਂ ਦਾ ਵਿਰੋਧ ਕਰ ਰਹੀ ਇੱਕ ਬਜ਼ੁਰਗ ਔਰਤ ਨੂੰ ਸ਼ਾਹੀਨ ਬਾਗ ਦੀ ਦਾਦੀ ਦੱਸਦਿਆਂ ਸੀ ਤੇ 100 ਰੁਪਏ ਲੈ ਕੇ ਪ੍ਰਦਰਸ਼ਨ ਕਰਨ ਆਈ ਕਿਹਾ ਸੀ।
ਜਿਸ ਤੋਂ ਬਾਅਦ ਦਿਲਜੀਤ ਨੇ ਕੰਗਨਾ ਨੂੰ ਸੋਚ ਸਮਝ ਕੇ ਬੋਲਣ ਦੀ ਨਸੀਹਤ ਦਿੱਤੀ ਸੀ । ਬੇਸ਼ੱਕ ਅਲੋਚਨਾ ਮਗਰੋਂ ਕੰਗਨਾ ਨੇ ਇਹ ਟਵੀਟ ਡਿਲੀਟ ਕਰ ਦਿੱਤਾ ਸੀ ਪਰ ਫਿਰ ਵੀ ਲਗਾਤਾਰ ਉਹ ਆਲੋਚਕਾਂ ਦੇ ਨਿਸ਼ਾਨੇ ‘ਤੇ ਹੈ।