Advertisment

ਕਿਸਾਨਾਂ ਨੂੰ ਅੱਤਵਾਦੀ ਕਹਿਣ ਵਾਲੀ ਕੰਗਨਾ ਰਣੌਤ ਨੂੰ ਰਣਜੀਤ ਬਾਵਾ ਨੇ ਦਿੱਤਾ ਠੋਕਵਾਂ ਜਵਾਬ, ਕੰਗਨਾ ਨੇ ਟਵਿੱਟਰ ’ਤੇ ਬਲੌਕ ਕਰਕੇ ਛੁਡਵਾਇਆ ਖਹਿੜਾ

author-image
By Rupinder Kaler
New Update
ਕਿਸਾਨਾਂ ਨੂੰ ਅੱਤਵਾਦੀ ਕਹਿਣ ਵਾਲੀ ਕੰਗਨਾ ਰਣੌਤ ਨੂੰ ਰਣਜੀਤ ਬਾਵਾ ਨੇ ਦਿੱਤਾ ਠੋਕਵਾਂ ਜਵਾਬ, ਕੰਗਨਾ ਨੇ ਟਵਿੱਟਰ ’ਤੇ ਬਲੌਕ ਕਰਕੇ ਛੁਡਵਾਇਆ ਖਹਿੜਾ
Advertisment
ਅਦਾਕਾਰਾ ਕੰਗਨਾ ਰਣੌਤ ਤੇ ਗਾਇਕ
Advertisment
ਰਣਜੀਤ ਬਾਵਾ ਵਿਚਾਲੇ ਨਵਾਂ ਵਿਵਾਦ ਛਿੜ ਗਿਆ ਹੈ । ਸੋਸ਼ਲ ਮੀਡੀਆ ’ਤੇ ਰਣਜੀਤ ਬਾਵਾ ਨੇ ਕੰਗਨਾ ਨੂੰ ਲੰਮੇ ਹੱਥੀਂ ਲਿਆ ਹੈ । ਦਰਅਸਲ ਕੰਗਨਾ ਨੇ ਇੱਕ ਟਵੀਟ ਕਰਕੇ ਖੇਤੀ ਬਿੱਲਾਂ ਦਾ ਵਿਰੋਧ ਕਰਨ ਵਾਲਿਆਂ ਨੂੰ 'ਅੱਤਵਾਦੀ' ਦੱਸਿਆ ਸੀ । ਜਿਸ ਤੋਂ ਬਾਅਦ ਕੰਗਨਾ ਦੇ ਇਸ ਟਵੀਟ ਦਾ ਪੰਜਾਬੀ ਕਲਾਕਾਰਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। Ranjit Bawa ਰਣਜੀਤ ਬਾਵਾ ਨੇ ਵੀ ਕੰਗਨਾ ਰਣੌਤ ਨੂੰ ਉਸ ਦੇ ਟਵੀਟ ਦਾ ਠੋਕਵਾਂ ਜਵਾਬ ਦਿੰਦੇ ਹੋਏ ਲਿਖਿਆ ਲਿਖਿਆ "ਮੈਡਮ ਜੀ ਕਿੰਨਾ ਨੂੰ ਕਹਿ ਰਹੇ ਹੋ..ਜਿਹੜੇ ਹੱਕ ਮੰਗ ਰਹੇ ਜਾਂ ਕੌਣ? ਅੱਤਵਾਦੀ ਪਤਾ ਵੀ ਆ ਕੌਣ ਹੁੰਦੇ, ਕਾਸ਼ ਤੁਹਾਡੇ ਵੀ ਦੋ ਚਾਰ ਵਿਘੇ ਹੁੰਦੇ ਫੇਰ ਪਤਾ ਚਲਦਾ ਕਾਹਤੋਂ ਇਹ ਲੜ ਮਰ ਰਹੇ ਸੜਕਾਂ 'ਤੇ ... ਜੈ ਜਵਾਨ ਜੈ ਮਜ਼ਦੂਰ ਕਿਸਾਨ"
Advertisment
publive-image ਰਣਜੀਤ ਬਾਵਾ ਦੇ ਇਸ ਟਵੀਟ ਤੋਂ ਬਾਅਦ ਕੰਗਨਾ ਰਣੌਤ ਨੇ ਉਨ੍ਹਾਂ ਨੂੰ ਟਵਿੱਟਰ ਤੋਂ ਬਲੋਕ ਕਰ ਦਿੱਤਾ। ਅਦਾਕਾਰਾ ਕੰਗਨਾ ਰਣੌਤ ਦੇ ਟਵੀਟ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਲਿਖਿਆ ਸੀ, 'ਪ੍ਰਧਾਨ ਮੰਤਰੀ ਜੀ ਕੋਈ ਸੌਂ ਰਿਹਾ ਹੋਵੇ ਤਾਂ ਉਸ ਨੂੰ ਜਗਾਇਆ ਜਾ ਸਕਦਾ ਹੈ, ਜਿਸ ਨੂੰ ਗਲਤਫਹਿਮੀ ਹੋਵੇ ਉਸ ਨੂੰ ਸਮਝਾਇਆ ਜਾ ਸਕਦਾ ਹੈ ਪਰ ਜੋ ਸੌਣ ਦੀ ਐਕਟਿੰਗ ਕਰੇ, ਨਾ ਸਮਝਣ ਦੀ ਐਕਟਿੰਗ ਕਰੇ ਉਸ ਨੂੰ ਤੁਹਾਡੇ ਸਮਝਾਉਣ ਨਾਲ ਕੀ ਫਰਕ ਪਵੇਗਾ? publive-image ਇਹ ਓਹੀ ਅੱਤਵਾਦੀ ਹਨ।
Advertisment
CAA ਨਾਲ ਇਕ ਵੀ ਇਨਸਾਨ ਦੀ ਨਾਗਰਿਕਤਾ ਨਹੀਂ ਗਈ ਪਰ ਇਨ੍ਹਾਂ ਨੇ ਖੂਨ ਦੀਆਂ ਨਦੀਆਂ ਵਹਾਅ ਦਿੱਤੀਆਂ।'
Advertisment

Stay updated with the latest news headlines.

Follow us:
Advertisment
Advertisment
Latest Stories
Advertisment