ਕੰਗਨਾ ਰਣੌਤ ’ਤੇ ਲੱਗੇ ਅਜ਼ਾਦੀ ਘੁਲਾਟੀਆਂ ਦਾ ਅਪਮਾਨ ਕਰਨ ਦੇ ਇਲਜ਼ਾਮ, ਦਿੱਤਾ ਸੀ ਇਹ ਗੰਦਾ ਬਿਆਨ, ਵੀਡੀਓ ਵਾਇਰਲ

written by Rupinder Kaler | November 11, 2021 03:56pm

ਕੰਗਨਾ ਰਣੌਤ (kangana ranaut) ਇਕ ਵਾਰ ਫਿਰ ਵਿਵਾਦਾਂ ‘ਚ ਘਿਰ ਗਈ ਹੈ । ਕੰਗਨਾ ਨੇ ਇਕ ਇੰਟਰਵਿਊ ਵਿਚ ਦੇਸ਼ ਦੀ ਆਜ਼ਾਦੀ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ। ਕੰਗਨਾ ਨੇ ਕਿਹਾ, 'ਆਜ਼ਾਦੀ ਜੇ ਭੀਖ ਵਿਚ ਮਿਲੇ, ਤਾਂ ਉਹ ਆਜ਼ਾਦੀ ਨਹੀਂ ਹੋ ਸਕਦੀ ਹੈ । ਸਾਵਰਕਰ, ਰਾਣੀ ਲਕਸ਼ਮੀਬਾਈ, ਨੇਤਾ ਸੁਭਾਸ਼ਚੰਦਰ ਬੋਸ ਇਨ੍ਹਾਂ ਲੋਕਾਂ ਦੀ ਗੱਲ ਕਰਾਂ ਤਾਂ ਇਹ ਲੋਕ ਜਾਣਦੇ ਸੀ ਕਿ ਖੂਨ ਵਹੇਗਾ ਪਰ ਇਹ ਵੀ ਯਾਦ ਰਹੇ ਕਿ ਹਿੰਦੁਸਤਾਨੀ ਨੂੰ ਹਿੰਦੁਸਤਾਨੀ ਦਾ ਖੂਨ ਨਹੀਂ ਵਹਾਉਣਾ ਚਾਹੀਦਾ। ਬੇਸ਼ੱਕ, ਉਹਨਾਂ ਨੇ ਆਜ਼ਾਦੀ ਦੀ ਕੀਮਤ ਅਦਾ ਕੀਤੀ ਪਰ ਇਹ ਆਜ਼ਾਦੀ ਨਹੀਂ ਸੀ, ਭੀਖ ਮੰਗਣੀ ਸੀ । ਸਾਨੂੰ ਅਸਲ ਆਜ਼ਾਦੀ 2014 ਵਿਚ ਮਿਲੀ ਸੀ।'

Pic Courtesy: Instagram

ਹੋਰ ਪੜ੍ਹੋ :

ਜਾਨ੍ਹਵੀ ਕਪੂਰ ਅਤੇ ਖੁਸ਼ੀ ਕਪੂਰ ਨੇ ਮਨਾਇਆ ਪਿਤਾ ਦਾ ਜਨਮ ਦਿਨ, ਤਸਵੀਰਾਂ ਹੋ ਰਹੀਆਂ ਵਾਇਰਲ

Pic Courtesy: Instagram

ਕੰਗਨਾ (kangana ranaut) ਦੇ ਇਸ ਬਿਆਨ ਤੇ ਕਈ ਤਰ੍ਹਾਂ ਦੇ ਪ੍ਰਤੀਕਰਮ ਵੀ ਦੇਖਣ ਨੂੰ ਮਿਲ ਰਹੇ ਹਨ । ਕੰਗਨਾ ਰਣੌਤ 'ਤੇ ਇਸ ਵਾਰ ਬੀਜੇਪੀ ਸੰਸਦ ਮੈਂਬਰ ਵਰੁਣ ਗਾਂਧੀ ਨੇ ਵੀ ਨਿਸ਼ਾਨਾ ਵਿੰਨ੍ਹਿਆ ਹੈ। ਵਰੁਣ ਗਾਂਧੀ ਨੇ ਕੰਗਨਾ 'ਤੇ ਆਜ਼ਾਦੀ ਸੈਨਾਨੀਆਂ ਦਾ ਅਪਮਾਨ ਕਰਨ ਦਾ ਦੋਸ਼ ਲਾਇਆ ਤੇ ਕਿਹਾ ਕਿ ਮੈਨੂੰ ਕੰਗਨਾ ਦੀ ਸੋਚ ਨੂੰ ਪਾਗਲਪਨ ਜਾਂ ਦੇਸ਼ਧ੍ਰੋਹ ਕਹਿਣਾ ਚਾਹੀਦਾ ਹੈ।

ਵਰੁਣ ਗਾਂਧੀ ਨੇ ਟਵਿੱਟਰ 'ਤੇ ਲਿਖਿਆ, 'ਕਦੇ ਮਹਾਤਮਾ ਗਾਂਧੀ ਦੀ ਕੁਰਬਾਨੀ ਤੇ ਤਪੱਸਿਆ ਦਾ ਅਪਮਾਨ, ਕਦੇ ਉਨ੍ਹਾਂ ਦੇ ਕਾਤਲ ਦਾ ਸਨਮਾਨ ਤੇ ਹੁਣ ਸ਼ਹੀਦ ਮੰਗਲ ਪਾਂਡੇ ਤੋਂ ਲੈ ਕੇ ਰਾਣੀ ਲਕਸ਼ਮੀਬਾਈ, ਭਗਤ ਸਿੰਘ, ਚੰਦਰਸ਼ੇਖਰ ਆਜ਼ਾਦ, ਨੇਤਾ ਜੀ ਸੁਭਾਸ਼ ਚੰਦਰ ਬੋਸ ਤੇ ਲੱਖਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਦਾ ਅਪਮਾਨ।


ਕੀ ਮੈਂ ਇਸ ਸੋਚ ਨੂੰ ਪਾਗਲਪਨ ਕਹਾਂ ਜਾਂ ਦੇਸ਼ਧ੍ਰੋਹ? ਕੰਗਨਾ (kangana ranaut) ਦੇ ਬਿਆਨ 'ਤੇ ਵਰੁਣ ਗਾਂਧੀ ਹੀ ਨਹੀਂ ਬਲਕਿ ਸੀਨੀਅਰ ਅਕਾਲੀ ਦਲ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਕਿਹਾ, 'ਮਣੀਕਰਨਿਕਾ ਦਾ ਕਿਰਦਾਰ ਨਿਭਾਉਣ ਵਾਲਾ ਕਲਾਕਾਰ ਆਜ਼ਾਦੀ ਨੂੰ ਭੀਖ ਕਿਵੇਂ ਕਹਿ ਸਕਦਾ ਹੈ। ਲੱਖਾਂ ਸ਼ਹਾਦਤਾਂ ਤੋਂ ਬਾਅਦ ਮਿਲੀ ਆਜ਼ਾਦੀ ਦੀ ਭੀਖ ਮੰਗਣਾ ਕੰਗਨਾ ਰਣੌਤ ਦਾ ਮਾਨਸਿਕ ਦਿਵਾਲੀਆਪਨ ਹੈ।

 

You may also like