ਇੱਕ ਮਾਂ ਦੇ ਹੌਂਸਲੇ ਤੇ ਜਜ਼ਬੇ ਨੂੰ ਬਿਆਨ ਕਰਦਾ ਜੱਸੀ ਤੇ ਕੰਗਨਾ ਦੀ ਫ਼ਿਲਮ ‘ਪੰਗਾ’ ਦਾ ਟਾਈਟਲ ਟਰੈਕ ਹੋਇਆ ਰਿਲੀਜ਼, ਦੇਖੋ ਵੀਡੀਓ

written by Lajwinder kaur | January 07, 2020

ਜੱਸੀ ਗਿੱਲ ਤੇ ਕੰਗਨਾ ਰਣੌਤ ਦੀ ਆਉਣ ਵਾਲੀ ਫ਼ਿਲਮ ‘ਪੰਗਾ’ ਜਿਸਦਾ ਦਰਸ਼ਕਾਂ ਵੱਲੋਂ ਬੜੀ ਹੀ ਬੇਸਬਰੀ ਦੇ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ। ਜਿਸਦੇ ਚੱਲਦੇ ਫ਼ਿਲਮ ਦੇ ਸ਼ਾਨਦਾਰ ਟਰੇਲਰ ਤੋਂ ਬਾਅਦ ਫ਼ਿਲਮ ਦਾ ਟਾਈਟਲ ਟਰੈਕ ਵੀ ਰਿਲੀਜ਼ ਕਰ ਦਿੱਤਾ ਗਿਆ ਹੈ। ‘ਪੰਗਾ’ ਗੀਤ ਬਹੁਤ ਹੀ ਸ਼ਾਨਦਾਰ ਹੈ ਜਿਸ ‘ਚ ਇੱਕ ਔਰਤ ਜੋ ਕਿ ਇੱਕ ਮਾਂ ਵੀ ਹੈ ਦੇ ਹੌਂਸਲੇ ਅਤੇ ਜ਼ਿੰਦਗੀ 'ਚ ਦੇਖੇ ਹੋਏ ਸੁਫ਼ਨਿਆਂ ਨੂੰ ਜ਼ਿੰਦਾ ਦਿਲੀ ਦੇ ਨਾਲ ਜੀਣ ਦੇ ਜਜ਼ਬੇ ਨੂੰ ਬਿਆਨ ਕੀਤਾ ਗਿਆ ਹੈ। ਇਸ ਗੀਤ ਨੂੰ ਜੱਸੀ ਗਿੱਲ ਤੇ ਕੰਗਨਾ ਰਣੌਤ ਉੱਤੇ ਫਿਲਮਾਇਆ ਗਿਆ ਹੈ।

ਹੋਰ ਵੇਖੋ:ਇੰਦਰਜੀਤ ਨਿੱਕੂ ਨੇ ਫ਼ਿਲਮ ‘ਜਾਨ ਤੋਂ ਪਿਆਰਾ’ ਦੀ ਪ੍ਰਮੋਸ਼ਨ ਸ਼ੁਰੂ ਕਰਨ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ 'ਚ ਟੇਕਿਆ ਮੱਥਾ

ਜੇ ਗੱਲ ਕਰੀਏ ਪੰਗਾ ਗੀਤ ਦੇ ਬੋਲਾਂ ਦੀ ਤਾਂ ਜਾਵੇਦ ਅਖ਼ਤਰ ਦੀ ਕਲਮ ‘ਚੋਂ ਨਿਕਲੇ ਨੇ ਤੇ ਗੀਤ ਨੂੰ ਸ਼ੰਕਰ-ਇਹਸਾਨ-ਜੋਆਏ ਵੱਲੋਂ ਕੰਪੋਜ਼ ਕੀਤਾ ਗਿਆ ਹੈ। ਇਸ ਗਾਣੇ ਨੂੰ ਵੋਕਲ ਦਿੱਤੀ ਹੈ ਹਰਸ਼ਦੀਪ ਕੌਰ, ਦਿਵਿਆ ਕੁਮਾਰ, ਸਿਧਾਰਥ ਮਾਹਦੇਵਨ ਨੇ। ਗੀਤ ਨੂੰ ਸਾਰੇਗਾਮਾ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ।

ਇਹ ਫ਼ਿਲਮ ਇੱਕ ਮਾਂ ਦੇ ਜਜ਼ਬੇ ਨੂੰ ਸਲਾਮ ਕਰਨ ਦੀ ਕਹਾਣੀ ਹੈ। ਫ਼ਿਲਮ ‘ਚ ਦੱਸਿਆ ਗਿਆ ਹੈ ਕਿ ਕਿਸ ਤਰ੍ਹਾਂ ਇੱਕ ਔਰਤ ਆਪਣੇ ਸੁਫ਼ਨੇ ਨੂੰ ਪੂਰਾ ਕਰਨ ਲਈ ਆਪਣੇ ਕਰੀਅਰ ਨੂੰ ਤਾਕ ‘ਤੇ ਰੱਖ ਦਿੰਦੀ ਹੈ। ਇਸ ਫ਼ਿਲਮ ‘ਚ ਲੀਡ ਰੋਲ ‘ਚ ਕੰਗਨਾ ਰਣੌਤ ਤੇ ਜੱਸੀ ਗਿੱਲ ਨਜ਼ਰ ਆਉਣਗੇ। ਇਨ੍ਹਾਂ ਤੋਂ ਇਲਾਵਾ ਰਿਚਾ ਚੱਡਾ, ਨੀਨਾ ਗੁਪਤਾ ਸਮੇਤ ਹੋਰ ਕਈ ਕਲਾਕਾਰਾਂ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਸ ਫ਼ਿਲਮ ਦਾ ਨਿਰਦੇਸ਼ਨ, ਡਾਇਰੈਕਸ਼ਨ ਅਸ਼ਵਿਨੀ ਅਈਅਰ ਤਿਵਾੜੀ ਨੇ ਕੀਤਾ ਹੈ। ਇਹ ਫ਼ਿਲਮ 24 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ।

You may also like