ਕੰਗਨਾ ਰਣੌਤ ਨੇ ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨਾਲ ਕੀਤੀ ਮੁਲਾਕਾਤ, ਵਾਇਰਲ ਹੋ ਰਹੀਆਂ ਤਸਵੀਰਾਂ

written by Pushp Raj | October 12, 2022 10:06am

Kangana Ranaut Kangana Ranaut met Himachal CM: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅਕਸਰ ਕਿਸੇ ਨਾਂ ਕਿਸੇ ਕਾਰਨਾਂ ਦੇ ਚੱਲਦੇ ਸੁਰਖੀਆਂ 'ਚ ਰਹਿੰਦੀ ਹੈ। ਕਦੇ ਆਪਣੀ ਇੰਸਟਾਗ੍ਰਾਮ ਪੋਸਟਾਂ ਅਤੇ ਕਦੇ ਆਪਣੇ ਬਿਆਨਾਂ ਨੂੰ ਲੈ ਕੇ ਵਿਵਾਦਾਂ ਵਿੱਚ ਰਹਿਣ ਵਾਲੀ ਕੰਗਨਾ ਮੁੜ ਇੱਕ ਵਾਰ ਫਿਰ ਸੁਰਖੀਆਂ 'ਚ ਆ ਗਈ ਹੈ, ਪਰ ਇਸ ਦਾ ਕਾਰਨ ਹੈ ਹਾਲ ਹੀ ਵਿੱਚ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਕੰਗਨਾ ਦੀ ਮੁਲਾਕਾਤ।

Image Source : Instagram

ਦਰਅਸਲ, ਕੰਗਨਾ ਰਣੌਤ ਇਨ੍ਹੀਂ ਦਿਨੀਂ ਕੁਆਲਟੀ ਟਾਈਮ ਬਤੀਤ ਕਰਨ ਤੇ ਪਰਿਵਾਰ ਨਾਲ ਸ਼ਾਂਤੀ ਦੇ ਪਲ ਬਿਤਾਉਣ ਲਈ ਮਨਾਲੀ ਸਥਿਤ ਆਪਣੇ ਘਰ ਪਹੁੰਚੀ ਹੈ। ਉਨ੍ਹਾਂ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਹੈਂਡਲ ਤੋਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।ਇਹ ਤਸਵੀਰਾਂ ਉਨ੍ਹਾਂ ਦੀ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨਾਲ ਮੁਲਾਕਾਤ ਦੀਆਂ ਹਨ।

ਕੰਗਨਾ ਵੱਲੋਂ ਸ਼ੇਅਰ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਦੇ ਵਿੱਚ ਕੰਗਨਾ ਦੇ ਪਰਿਵਾਰਿਕ ਮੈਂਬਰ, ਸੀਐਮ ਜੈ ਰਾਮ ਠਾਕੁਰ ਅਤੇ ਉਨ੍ਹਾਂ ਦੇ ਨਾਲ ਸਿੱਖਿਆ ਮੰਤਰੀ ਗੋਵਿੰਦ ਠਾਕੁਰ ਵੀ ਨਜ਼ਰ ਆ ਰਹੇ ਹਨ। ਇਸ ਮੁਲਾਕਾਤ ਦੌਰਾਨ ਕੀ ਹੋਇਆ, ਇਸ ਬਾਰੇ ਕੁਝ ਵੀ ਸਾਹਮਣੇ ਨਹੀਂ ਆਇਆ ਹੈ, ਪਰ ਅਦਾਕਾਰਾ ਨੇ ਮੁੱਖ ਮੰਤਰੀ ਦਾ ਉਨ੍ਹਾਂ ਦੇ ਘਰ ਕਿਸ ਤਰ੍ਹਾਂ ਸਵਾਗਤ ਕੀਤਾ ਹੈ। ਇਸ ਦਾ ਅੰਦਾਜ਼ਾ ਇਨ੍ਹਾਂ ਤਸਵੀਰਾਂ ਤੋਂ ਜ਼ਰੂਰ ਲਗਾਇਆ ਜਾ ਸਕਦਾ ਹੈ।

Image Source : Instagram

ਦੱਸ ਦੇਈਏ ਕਿ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨਾਲ ਸਿਮਸਾ ਮਨਾਲੀ ਸਥਿਤ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇਕੱਠੇ ਹਿਮਾਚਲੀ ਨਾਸ਼ਤਾ ਵੀ ਕੀਤਾ। ਨਾਸ਼ਤੇ ਵਿੱਚ ਹਿਮਾਚਲ ਦੇ ਮਸ਼ਹੂਰ ਭੱਲੇ ਅਤੇ ਬਾਬੂਰੂ ਸ਼ਾਮਿਲ ਸਨ, ਜਿਸ ਨੂੰ ਕੰਗਨਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮਾਂ ਨੇ ਆਪਣੇ ਹੱਥਾਂ ਨਾਲ ਤਿਆਰ ਕੀਤਾ ਸੀ।

ਇਨ੍ਹਾਂ ਤਸਵੀਰਾਂ ਨੂੰ ਆਪਣੀ ਇੰਸਟਾਗ੍ਰਾਮ ਸਟੋਰੀ ਉੱਤੇ ਸ਼ੇਅਰ ਕਰਦੇ ਹੋਏ ਕੰਗਨਾ ਰਣੌਤ ਨੇ ਕੈਪਸ਼ਨ ਵਿੱਚ ਲਿਖਿਆ, "ਅੱਜ ਮੈਂ ਆਪਣੇ ਘਰ `ਚ ਮਾਣਯੋਗ ਮੁੱਖ ਮੰਤਰੀ ਜੈ ਰਾਮ ਠਾਕੁਰ ਜੀ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਦੀ ਸਾਦਗੀ ਅਤੇ ਹਿਮਾਚਲ ਲਈ ਪਿਆਰ ਦੋਵੇਂ ਪ੍ਰੇਰਨਾਦਾਇਕ ਹਨ। ਮੰਤਰੀ ਗੋਬਿੰਦ ਸਿੰਘ ਜੀ ਮੇਰੇ ਗੁਆਂਢੀ ਹਨ, ਫਿਰ ਵੀ ਇੰਨੇ ਸਾਲਾਂ ਵਿੱਚ ਅੱਜ ਮੈਨੂੰ ਉਨ੍ਹਾਂ ਨੂੰ ਮਿਲਣ ਦਾ ਸੁਭਾਗ ਪ੍ਰਾਪਤ ਹੋਇਆ। "

Image Source : Instagram

ਹੋਰ ਪੜ੍ਹੋ: 80 ਸਾਲਾਂ ਦੇ ਹੋਏ ਅਮਿਤਾਭ ਬੱਚਨ, ਜਾਣੋ ਉਨ੍ਹਾਂ ਦੀ ਜ਼ਿੰਦਗੀ ਬਾਰੇ ਦਿਲਚਸਪ ਗੱਲਾਂ

ਵਰਕ ਫਰੰਟ ਦੀ ਗੱਲ ਕਰੀਏ ਤਾਂ ਇਨ੍ਹੀਂ ਦਿਨੀਂ ਕੰਗਨਾ ਆਪਣੀ ਅਗਲੀ ਫ਼ਿਲਮ 'ਐਮਰਜੈਂਸੀ' ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ। ਇਸ ਫ਼ਿਲਮ 'ਚ ਉਹ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਿਰਦਾਰ 'ਚ ਨਜ਼ਰ ਆਉਣ ਵਾਲੀ ਹੈ। ਫਿਲਮ ਤੋਂ ਕਈ ਕਲਾਕਾਰਾਂ ਦੇ ਲੁੱਕ ਸਾਹਮਣੇ ਆ ਚੁੱਕੇ ਹਨ, ਜਿਸ ਨੂੰ ਕੇ ਦਰਸ਼ਕ ਬੇਹੱਦ ਉਤਸ਼ਾਹਿਤ ਹਨ। ਇਸ ਤੋਂ ਇਲਾਵਾ ਉਹ ਫ਼ਿਲਮ 'ਤੇਜਸ' 'ਚ ਫਾਈਟਰ ਪਾਇਲਟ ਦੀ ਭੂਮਿਕਾ 'ਚ ਨਜ਼ਰ ਆਵੇਗੀ। ਇਹ ਫ਼ਿਲਮ 2023 ਦੇ ਵਿੱਚ ਰਿਲੀਜ਼ ਹੋ ਸਕਦੀ ਹੈ।

 

You may also like