ਇੱਕ ਵਾਰ ਫਿਰ ਮੁਸੀਬਤ ਵਿੱਚ ਫਸੀ ਕੰਗਨਾ ਰਣੌਤ, ਪੱਛਮੀ ਬੰਗਾਲ ਵਿੱਚ ਦਰਜ ਹੋਇਆ ਕੇਸ

written by Rupinder Kaler | May 07, 2021 06:42pm

ਕੰਗਨਾ ਰਣੌਤ ਤੇ ਨਫਰਤ ਫੈਲਾਉਣ ਦਾ ਇਲਜ਼ਾਮ ਲੱਗਿਆ ਹੈ । ਇਸ ਨੂੰ ਲੈ ਕੇ ਉਸ ਦੇ ਖਿਲਾਫ ਇੱਕ ਮਾਮਲਾ ਵੀ ਦਰਜ ਕੀਤਾ ਗਿਆ ਹੈ । ਇਹ ਮਾਮਲਾ ਇੰਸਟਾਗ੍ਰਾਮ ਅਕਾਉਂਟ ‘ਤੇ ਸ਼ੇਅਰ ਕੀਤੀਆਂ ਪੋਸਟਾਂ ਨੂੰ ਲੈ ਕੇ ਦਰਜ਼ ਕੀਤਾ ਗਿਆ ਹੈ । ਦਰਅਸਲ, ਪੱਛਮੀ ਬੰਗਾਲ ਦੇ ਉਲਟਾਡੰਗਾ ਵਿੱਚ ਅਭਿਨੇਤਰੀ ਕੰਗਨਾ ਰਣੌਤ ਦੇ ਖਿਲਾਫ ਇੱਕ ਰਿਪੋਰਟ ਦਾਇਰ ਕੀਤੀ ਗਈ ਹੈ।

Pic Courtesy: Instagram

ਹੋਰ ਪੜ੍ਹੋ :

ਗਾਇਕ ਹਰਦੀਪ ਗਰੇਵਾਲ ਲੈ ਕੇ ਆ ਰਹੇ ਨੇ ਨਵਾਂ ਟਰੈਕ ‘3 saal’, ਦਰਸ਼ਕਾਂ ਦੇ ਨਾਲ ਸਾਂਝਾ ਕੀਤਾ ਪੋਸਟਰ

Pic Courtesy: Instagram

ਤ੍ਰਿਣਮੂਲ ਕਾਂਗਰਸ ਦੇ ਨੇਤਾ ਰਿਜੂ ਦੱਤਾ ਨੇ ਕੰਗਨਾ ਦੇ ਖਿਲਾਫ ਹਿੰਸਾ ਭੜਕਾਉਣ, ਨਫਰਤ ਭੜਕਾਉਣ ਅਤੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਉਂਦਿਆਂ ਉਸ ਵਿਰੁੱਧ ਕੇਸ ਦਾਇਰ ਕੀਤਾ ਹੈ। ਰਿਜੂ ਦੱਤਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਵਿੱਚ ਕੰਗਨਾ ਦੇ ਅਧਿਕਾਰਤ ਇੰਸਟਾਗ੍ਰਾਮ ਅਕਾਉਂਟ ਦਾ ਹਵਾਲਾ ਦਿੱਤਾ ਗਿਆ ਹੈ ।

Kangana Ranaut Pic Courtesy: Instagram

ਕੰਗਨਾ ‘ਤੇ ਆਪਣੇ ਇੰਸਟਾਗ੍ਰਾਮ ਅਕਾਉਂਟ’ ਤੇ ਕਈ ਵਿਵਾਦਤ ਪੋਸਟਾਂ ਸ਼ੇਅਰ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਜਿਸ ਵਿਚ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਨਾਲ ਨਫ਼ਰਤ ਫੈਲਾਉਣ ਅਤੇ ਮਾਹੌਲ ਖਰਾਬ ਕਰਨ ਵਰਗੇ ਕਈ ਗੰਭੀਰ ਦੋਸ਼ ਲਗਾਏ ਗਏ ਹਨ।

You may also like