
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਦੇਸ਼ ਵਿੱਚ ਮਾਹੌਲ ਗਰਮ ਹੋ ਗਿਆ ਹੈ। ਫਿਲਮ ਇੰਡਸਟਰੀ ਤੋਂ ਲੈ ਕੇ ਰਾਜਨੀਤੀ ਤੱਕ ਇਸ ਬੇਰਹਿਮ ਕਤਲ 'ਤੇ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਸਿੱਧੂ ਮੂਸੇਵਾਲਾ ਦੇ ਦੇਹਾਂਤ 'ਤੇ ਬਾਲੀਵੁੱਡ ਦੇ ਕਈ ਸਿਤਾਰਿਆਂ ਨੇ ਦੁੱਖ ਜਤਾਇਆ ਹੈ। ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਤੇ ਆਪਣੀ ਪ੍ਰਤੀਕੀਰਿਆ ਦਿੰਦੇ ਹੋਏ ਆਪ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ।

ਕੰਗਨਾ ਰਣੌਤ ਨੇ ਆਪਣੀ ਇੰਸਟਾਗ੍ਰਾਮ ਸਟੋਰੀ ਉੱਤੇ ਸਿੱਧੂ ਮੂਸੇਵਾਲਾ ਦੇ ਦੇਹਾਂਤ ਨੂੰ ਕਤਲ ਦਾ ਕਰਾਰ ਦਿੱਤਾ ਹੈ। ਕੰਗਨਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ਵਿੱਚ ਲਿਖਿਆ, " ਪੰਜਾਬ ਦਾ ਇੱਕ ਮਸ਼ਹੂਰ ਚਿਹਰਾ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਨਾਲ ਮਾਰ ਕੇ ਕਤਲ ਕਰ ਦਿੱਤਾਗਿਆ, ਇਹ ਬਹੁਤ ਹੀ ਦੁਖਦਾਈ ਘਟਨਾ ਹੈ'।
ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕੰਗਨਾ ਰਣੌਤ ਨੇ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ।ਇਸ ਤੋਂ ਬਾਅਦ ਕੰਗਨਾ ਨੇ ਆਪਣੀ ਪੋਸਟ 'ਚ ਪੰਜਾਬ ਦੀ 'ਆਪ' ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਲਿਖਿਆ ਹੈ, 'ਇਹ ਘਟਨਾ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਸਾਫ਼-ਸਾਫ਼ ਬਿਆਨ ਕਰਦੀ ਹੈ।'

ਦੱਸਣਯੋਗ ਹੈ ਕਿ ਐਤਵਾਰ ਨੂੰ ਕੁਝ ਅਣਪਛਾਤੇ ਬਦਮਾਸ਼ਾਂ ਨੇ ਸਿੱਧੂ ਮੂਸੇਵਾਲਾ 'ਤੇ ਗੋਲੀਆਂ ਚਲਾ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ। ਇਸ ਹਾਦਸੇ ਤੋਂ ਬਾਅਦ ਪੰਜਾਬ ਦੇ ਨਾਲ ਹਰ ਪਾਸੇ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਚੁੱਕੇ ਜਾ ਰਹੇ ਹਨ।
ਇੱਥੇ ਦੱਸ ਦੇਈਏ ਕਿ ਇਸ ਘਟਨਾ ਦੇ ਤਿੰਨ ਘੰਟੇ ਬਾਅਦ ਫੇਸਬੁੱਕ 'ਤੇ ਬਦਮਾਸ਼ ਗੋਲਡੀ ਬਰਾੜ ਦੀ ਪੋਸਟ ਆਉਂਦੀ ਹੈ, ਜਿਸ 'ਚ ਉਸ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਹ ਵੀ ਦੱਸਿਆ ਗਿਆ ਹੈ ਕਿ ਸਿੱਧੂ ਮੂਸੇਵਾਲਾ ਦਾ ਉਸ ਦੇ ਇੱਕ ਭਰਾ ਦੇ ਕਤਲ ਵਿੱਚ ਹੱਥ ਸੀ ਪਰ ਉਸਦੀ ਪਹੁੰਚ ਵੱਧ ਹੋਣ ਕਾਰਨ ਸਿੱਧੂ ਮੂਸੇਵਾਲਾ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ ਅਤੇ ਇਸੇ ਕਾਰਨ ਹੀ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ।

ਹੋਰ ਪੜ੍ਹੋ: ਸਿੱਧੂ ਮੂਸੇਵਾਲਾ ਦੇ ਪਿਤਾ ਦਾ ਛਲਕਿਆ ਦਰਦ, ਪਿਤਾ ਦੀਆਂ ਅੱਖਾਂ ਸਾਹਮਣੇ ਹੋਇਆ ਸਿੱਧੂ ਮੂਸੇਵਾਲਾ ਦਾ ਕਤਲ
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪੂਰੀ ਪੰਜਾਬੀ ਫਿਲਮ ਇੰਡਸਟਰੀ ਅਤੇ ਬਾਲੀਵੁੱਡ ਵਿੱਚ ਸੋਗ ਦੀ ਲਹਿਰ ਹੈ। ਰਣਵੀਰ ਸਿੰਘ, ਵਿੱਕੀ ਕੌਸ਼ਲ ਅਤੇ ਕੰਗਨਾ ਰਣੌਤ, ਸੰਜੇ ਦੱਤ ਸਣੇ ਪੌਲੀਵੁੱਡ ਤੇ ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੇ ਵੀ ਇਸ ਘਟਨਾ 'ਤੇ ਦੁੱਖ ਜਤਾਇਆ ਹੈ।