
ਕੰਗਨਾ ਰਣੌਤ (Kangana Ranaut) ਦੀਆਂ ਮੁਸ਼ਕਿਲਾਂ ਇੱਕ ਵਾਰ ਫਿਰ ਤੋਂ ਵਧ ਗਈਆਂ ਹਨ । ਦਰਅਸਲ ਉਸ ਦੀ ਨਵੀਂ ਫ਼ਿਲਮ ‘ਐਮਰਜੈਂਸੀ’ ਦਾ ਟੀਜ਼ਰ ਬੀਤੇ ਦਿਨੀਂ ਰਿਲੀਜ਼ ਹੋਇਆ ਸੀ । ਜਿਸ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਇਸ ਫ਼ਿਲਮ ‘ਤੇ ਇਤਰਾਜ਼ ਜਤਾਇਆ ਗਿਆ ਹੈ । ਖਬਰਾਂ ਮੁਤਾਬਕ ਕਾਂਗਰਸ ਪਾਰਟੀ ਦਾ ਇਲਜ਼ਾਮ ਹੈ ਕਿ ਇਸ ਫ਼ਿਲਮ ‘ਚ ਇੰਦਰਾ ਗਾਂਧੀ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ।

ਮੱਧ ਪ੍ਰਦੇਸ਼ ਕਾਂਗਰਸ ਦੇ ਵੱਲੋਂ ਕੰਗਨਾ ਰਣੌਤ ਸਾਹਮਣੇ ਸ਼ਰਤ ਰੱਖੀ ਗਈ ਹੈ ਕਿ ਪਹਿਲਾਂ ਇਹ ਫ਼ਿਲਮ ਉਨ੍ਹਾਂ ਨੂੰ ਦਿਖਾਈ ਜਾਵੇ । ਕੰਗਨਾ ਰਣੌਤ ਦੀ ਇਸ ਫ਼ਿਲਮ ਦਾ ਟੀਜ਼ਰ ਕੁਝ ਦਿਨ ਪਹਿਲਾਂ ਹੀ ਰਿਲੀਜ਼ ਹੋਇਆ ਸੀ ਅਤੇ ਇਸ ਫਿਲਮ 'ਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਸ਼ਾਸਨ ਦੌਰਾਨ ੧੯੭੫-੭੭ ਦੌਰਾਨ ਦੇਸ਼ 'ਚ ਲੱਗੀ ਐਮਰਜੈਂਸੀ ਦੀ ਕਹਾਣੀ ਦਿਖਾਈ ਜਾਵੇਗੀ।

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਕੰਗਨਾ ਰਣੌਤ ਨੇ ਪ੍ਰਗਟਾਇਆ ਸੋਗ, ਪੰਜਾਬ ਦੀ ਕਾਨੂੰਨ ਸਥਿਤੀ ਨੂੰ ਲੈ ਕੇ ਚੁੱਕੇ ਸਵਾਲ
ਕੰਗਨਾ ਰਣੌਤ ਇਸ ਤੋਂ ਪਹਿਲਾਂ ਵੀ ਕਈ ਤਰ੍ਹਾਂ ਦੇ ਵਿਵਾਦਾਂ ‘ਚ ਰਹਿ ਚੁੱਕੀ ਹੈ । ਉਸ ਨੇ ਕੁਝ ਸਮਾਂ ਪਹਿਲਾਂ ਕਿਸਾਨਾਂ ‘ਤੇ ਵੀ ਵਿਵਾਦਿਤ ਬਿਆਨ ਦਿੱਤਾ ਸੀ । ਜਿਸ ਨੂੰ ਲੈ ਕੇ ਕੰਗਨਾ ਦੇ ਖਿਲਾਫ ਬਠਿੰਡਾ ‘ਚ ਮਾਮਲਾ ਵੀ ਦਰਜ ਕੀਤਾ ਗਿਆ ਸੀ ।

ਪਰ ਹੁਣ ਮੁੜ ਤੋਂ ਇਸ ਫ਼ਿਲਮ ਨੂੰ ਲੈ ਕੇ ਉਹ ਵਿਵਾਦਾਂ ‘ਚ ਆ ਗਈ ਹੈ ।ਦੱਸ ਦੇਈਏ ਕਿ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦਾ ਟੀਜ਼ਰ ਪਹਿਲਾਂ ਹੀ ਰਿਲੀਜ਼ ਹੋ ਚੁੱਕਾ ਹੈ, ਜਿਸ ਵਿੱਚ ਕੰਗਨਾ ਇੰਦਰਾ ਗਾਂਧੀ ਦੇ ਲੁੱਕ ਵਿੱਚ ਨਜ਼ਰ ਆ ਰਹੀ ਹੈ।
View this post on Instagram