ਪੰਜਾਬੀ ਗਾਇਕ ਕੰਵਰ ਗਰੇਵਾਲ ਆਪਣੇ ਨਵੇਂ ਧਾਰਮਿਕ ਗੀਤ ਆਮਦ (Aamd) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਉਨ੍ਹਾਂ ਨੇ ਇਹ ਧਾਰਮਿਕ ਗੀਤ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਹੈ ।
ਹੋਰ ਪੜ੍ਹੋ : ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਮਨੀ ਔਜਲਾ ਲੈ ਕੇ ਆ ਰਹੇ ਨੇ ਧਾਰਮਿਕ ਗੀਤ ‘ਬਾਬਾ ਨਾਨਕ’
ਜੇ ਗੱਲ ਕਰੀਏ ਇਸ ਧਾਰਮਿਕ ਗੀਤ ਦੇ ਬੋਲ Vari Rai ਨੇ ਲਿਖੇ ਨੇ ਤੇ ਮਿਊਜ਼ਿਕ Bhai Manna Singh ਨੇ ਦਿੱਤਾ ਹੈ । Kanwar Grewal ਵੱਲੋਂ ਹੀ ਧਾਰਮਿਕ ਵੀਡੀਓ ਤਿਆਰ ਕੀਤਾ ਗਿਆ ਹੈ । ਕੰਵਰ ਗਰੇਵਾਲ ਦੇ ਆਫੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਇਸ ਧਾਰਮਿਕ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।
ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤਾਂ ਨੂੰ ਵਧਾਈ ਹੋਵੇ ਜੀ
ਇਸੇ ਨੂੰ ਸਮਰਪਿਤ ਗੀਤ ਆਮਦ
ਜ਼ਰੂਰ ਸੁਣਿਓ’ ।
View this post on Instagram