ਕੰਵਰ ਗਰੇਵਾਲ ਕਰ ਰਹੇ ਕਿਸਾਨਾਂ ਦੀ ਸੇਵਾ, ਵੀਡੀਓ ਕੀਤਾ ਸਾਂਝਾ

Written by  Shaminder   |  December 15th 2020 04:44 PM  |  Updated: December 15th 2020 04:44 PM

ਕੰਵਰ ਗਰੇਵਾਲ ਕਰ ਰਹੇ ਕਿਸਾਨਾਂ ਦੀ ਸੇਵਾ, ਵੀਡੀਓ ਕੀਤਾ ਸਾਂਝਾ

ਕੰਵਰ ਗਰੇਵਾਲ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਦੇ ਧਰਨੇ ‘ਚ ਪਹੁੰਚੇ ਹੋਏ ਹਨ । ਉਹ ਧਰਨੇ ਤੋਂ ਲਗਾਤਾਰ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।ਜਿਸ ‘ਚ ਉਹ ਕਿਸਾਨਾਂ ਦੀ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਨੇ । ਖਾਲਸਾ ਏਡ ਵੱਲੋਂ ਵੀ ਇਸ ਵੀਡੀਓ ਨੂੰ ਆਪਣੇ ਆਫੀਸ਼ੀਅਲ ਅਕਾਊਂਟ ‘ਤੇ ਸਾਂਝਾ ਕੀਤਾ ਗਿਆ ਹੈ ।

farmer sewa

ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕੰਵਰ ਗਰੇਵਾਲ ਕਿਸਾਨਾਂ ਦਾ ਮਸਾਜ ਕਰਦੇ ਨਜ਼ਰ ਆ ਰਹੇ ਨੇ ।

ਹੋਰ ਵੇਖੋ : ਕਿਸਾਨਾਂ ਦਾ ਸਾਥ ਦੇਣ ਪਹੁੰਚੇ ਪੰਜਾਬੀ ਕਲਾਕਾਰ, ਹਰਫ ਚੀਮਾ ਤੇ ਕੰਵਰ ਗਰੇਵਾਲ ਨੇ ਨੌਜਵਾਨ ਨੂੰ ਕਿਹਾ ਹੈ ‘ਸਮਾਂ ਇਤਿਹਾਸ ਰਚਨ ਦਾ, ਵੱਧ ਚੜ੍ਹ ਕੇ ਦੇਵੋ ਸਾਥ’

farmer

ਦੱਸ ਦਈਏ ਕਿ ਦਿੱਲੀ ‘ਚ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਪਿਛਲੇ ਕਈ ਦਿਨਾਂ ਤੋਂ ਜਾਰੀ ਹੈ ।ਕਿਸਾਨ ਖੇਤੀ ਕਨੁੰਨਾਂ ਨੂੰ ਰੱਦ ਕਰਵਾਉਣ ਦੀ ਮੰਗ ‘ਤੇ ਅੜੇ ਹੋਏ ਹਨ ।ਪਰ ਕਿਸਾਨਾਂ ਦੀ ਇਸ ਮੰਗ ਵੱਲ ਹਾਲੇ ਤੱਕ ਸਰਕਾਰ ਵੱਲੋਂ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ ।

farmers-protest

ਕੇਂਦਰ ਸਰਕਾਰ ਮੁੜ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਰਾਜੀ ਹੋ ਗਈ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰੇਗੀ। ਉਨ੍ਹਾਂ ਅਨੁਸਾਰ, ਖੇਤੀਬਾੜੀ ਕਾਨੂੰਨਾਂ ਦੇ ਹਰ ਬਿੰਦੂ 'ਤੇ ਗੱਲਬਾਤ ਕੀਤੀ ਜਾਏਗੀ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਗੱਲਬਾਤ ਦੀ ਅਗਲੀ ਤਰੀਕ ਤੈਅ ਕਰਨ ਲਈ ਕਿਸਾਨਾਂ ਨਾਲ ਸੰਪਰਕ ਵਿੱਚ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network