ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਕਪਿਲ ਸ਼ਰਮਾ ਨੇ ਇਸ ਅੰਦਾਜ਼ ‘ਚ ਦਿੱਤੀ ਜਨਮ ਦਿਨ ਦੀ ਵਧਾਈ
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ ਜਨਮ ਦਿਨ ਹੈ । ਉਨ੍ਹਾਂ ਦੇ ਜਨਮ ਦਿਨ ‘ਤੇ ਕਮੇਡੀਅਨ ਕਪਿਲ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਵਧਾਈ ਦਿੱਤੀ ਹੈ ।
Kapil Sharma
ਕਪਿਲ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਫੋਟੋ ਸਾਂਝੀ ਕੀਤੀ ਅਤੇ ਲਿਖਿਆ "ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
ਹੋਰ ਪੜ੍ਹੋ:ਕਪਿਲ ਸ਼ਰਮਾ ਨੇ ਸਾਰੇ ਗਿਲੇ ਸ਼ਿਕਵੇ ਛੱਡ ਕੇ ਸੁਨੀਲ ਗਰੋਵਰ ਨੂੰ ਇਸ ਅੰਦਾਜ਼ ’ਚ ਦਿੱਤੀ ਜਨਮ ਦਿਨ ਦੀ ਵਧਾਈ …!
kapilsharma
ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਤੁਸੀਂ ਹਮੇਸ਼ਾਂ ਤੰਦਰੁਸਤ ਅਤੇ ਖੁਸ਼ ਰਹੋ।" ਕਪਿਲ ਸ਼ਰਮਾ ਦੀ ਇਸ ਪੋਸਟ ਨੂੰ 3 ਲੱਖ ਤੋਂ ਵੱਧ ਲੋਕਾਂ ਨੇ ਲਾਈਕ ਕੀਤਾ ਹੈ।
Kapil Sharma
ਕਪਿਲ ਸ਼ਰਮਾ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮਦਿਨ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਦੇਸ਼ ਅੱਜ ਸਿੰਘ ਵਰਗੀ ਡੂੰਘਾਈ ਵਾਲੇ ਪ੍ਰਧਾਨ ਮੰਤਰੀ ਨੂੰ ਯਾਦ ਕਰ ਰਿਹਾ ਹੈ।
ਦੇਸ਼ ਦੇ ਦਿੱਗਜਾਂ ਵਲੋਂ ਵੀ ਡਾ. ਸਿੰਘ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ ਗਈ।ਪ੍ਰਧਾਨ ਮੰਤਰੀ ਮੋਦੀ, ਮਮਤਾ ਬੈਨਰਜੀ ਤੋਂ ਲੈ ਕੇ ਮਨਮੋਹਨ ਸਿੰਘ ਦੇ ਜਨਮਦਿਨ 'ਤੇ ਬਹੁਤ ਸਾਰੇ ਨੇਤਾਵਾਂ ਨੇ ਟਵੀਟ ਰਾਹੀਂ ਵਧਾਈ ਦਿੱਤੀ।