ਕਪਿਲ ਸ਼ਰਮਾ ਨੇ ਆਪਣੇ ਲਾਈਵ ਸ਼ੋਅ ‘ਚ 295 ਗੀਤ ਗਾ ਕੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ

written by Lajwinder kaur | June 26, 2022

ਕਾਮੇਡੀ ਦੇ ਬਾਦਸ਼ਾਹ ਕਪਿਲ ਸ਼ਰਮਾ ਇਨ੍ਹੀਂ ਦਿਨੀਂ ਆਪਣੀ ਟੀਮ ਨਾਲ ਕੈਨੇਡਾ ਦੇ ਦੌਰੇ ‘ਤੇ ਹਨ, ਜਿੱਥੇ ਉਨ੍ਹਾਂ ਦੇ ਕਾਮੇਡੀ ਲਾਈਵ ਸ਼ੋਅਜ਼ ਨੇ। ਆਪਣੇ ਪਹਿਲੇ ਹੀ ਸ਼ੋਅ ਚ ਕਲਿਪ ਸ਼ਰਮਾ ਦਾ ਇੱਕ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ। ਜੀ ਹਾਂ ਉਨ੍ਹਾਂ ਨੇ ਆਪਣੇ vancouver ਵਾਲੇ ਸ਼ੋਅ ‘ਚ ਗਾਇਕ ਸਿੱਧੂ ਮੂਸੇਵਾਲਾ ਦਾ 295 ਗੀਤ ਗਾ ਸ਼ਰਧਾਂਜਲੀ ਦਿੱਤੀ ਹੈ।

ਹੋਰ ਪੜ੍ਹੋ : ਫਰਿੱਜ ਦੇ ਅੰਦਰ ਖੁਸ਼ੀ ਨਾਲ ਬੈਠਾ ਇਹ ਬੱਚਾ ਅੱਜ ਹੈ ਬਾਲੀਵੁੱਡ ਦਾ ਨਾਮੀ ਐਕਟਰ, ਪੰਜਾਬ ਨਾਲ ਰੱਖਦਾ ਹੈ ਸਬੰਧ, ਕੀ ਪਹਿਚਾਣਿਆ ਤੁਸੀਂ?

ਇਸ ਵੀਡੀਓ ‘ਚ ਉਹ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 295 ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਆਪਣੇ ਸ਼ੋਅ 'ਚ ਸਿੱਧੂ ਮੂਸੇਵਾਲਾ, ਕੇਕੇ, ਸੰਦੀਪ ਨੰਗਲ ਅੰਬੀਆ, ਦੀਪ ਸਿੱਧੂ ਨੂੰ ਸ਼ਰਧਾਂਜਲੀ ਦਿੱਤੀ ਹੈ।

ਕਪਿਲ ਸ਼ਰਮਾ ਨੇ ਸਿੱਧੂ ਮੂਸੇਵਾਲਾ ਦੀ ਮੌਤ ਉੱਤੇ ਵੀ ਪੋਸਟ ਪਾ ਕੇ ਦੁੱਖ ਜਤਾਇਆ ਸੀ।

ਦੱਸ ਦਈਏ ਸਿੱਧੂ ਮੂਸੇਵਾਲਾ ਦੇ 295 ਗੀਤ ਨੇ ਕਈ ਰਿਕਾਰਡਜ਼ ਬਣਾਏ ਨੇ। ਇਹ ਗੀਤ ਬਿਲਬੋਰਡ ਉੱਤੇ ਵੀ ਛਾਇਆ ਰਿਹਾ।

kapil sharma sidhu moose wala

ਦੱਸ ਦਈਏ ਸਿੱਧੂ ਮੂਸੇਵਾਲਾ ਦਾ ਕਤਲ 29 ਮਈ ਨੂੰ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ ਸੀ। ਉਨ੍ਹਾਂ ਦੇ ਇਹ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਆਪਣੀ ਮਾਸੀ ਦੇ ਘਰ ਜਾ ਰਹੇ ਸਨ। ਜਵਾਹਰਕੇ ਪਿੰਡ ‘ਚ ਸ਼ਾਰਪ ਸ਼ੂਟਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਦੇ ਅਨੁਸਾਰ ਪਿਛਲੇ ਕਈ ਮਹੀਨਿਆਂ ਤੋਂ ਸਿੱਧੂ ਮੂਸੇਵਾਲਾ ਦੀ ਰੇਕੀ ਕਰ ਰਹੇ ਸਨ। ਸਿੱਧੂ ਮੂਸੇਵਾਲਾ ਦੀ ਮੌਤ ਨੇ ਹਰ ਇੱਕ ਹੈਰਾਨ ਕਰਕੇ ਰੱਖ ਦਿੱਤਾ ਸੀ। ਪਾਲੀਵੁੱਡ ਤੋਂ ਲੈ ਕੇ ਬਾਲੀਵੁੱਡ ਅਤੇ ਕਈ ਇੰਟਰਨੈਸ਼ਨਲ ਕਲਾਕਾਰਾਂ ਨੇ ਪੋਸਟ ਪਾ ਕੇ ਦੁੱਖ ਜਤਾਇਆ ਸੀ।

ਹੋਰ ਪੜ੍ਹੋ : ਬੀ ਪਰਾਕ ਦੀ ਪਤਨੀ ਮੀਰਾ ਬੱਚਨ ਨੇ ਆਪਣੇ ਮਰਹੂਮ ਨਵਜੰਮੇ ਦੂਜੇ ਬੱਚੇ ਲਈ ਪਾਈ ਭਾਵੁਕ ਪੋਸਟ, ਕਿਹਾ- ‘I Love You My Angel’

 

You may also like