ਕਪਿਲ ਸ਼ਰਮਾ ਨੇ ਕੁਝ ਇਸ ਤਰ੍ਹਾਂ ਸੈਲੀਬ੍ਰੇਟ ਕੀਤਾ ਮਾਂ ਦਾ ਜਨਮਦਿਨ, ਪ੍ਰਸ਼ੰਸਕ ਵੀ ਕਮੈਂਟ ਕਰਕੇ ਦੇ ਰਹੇ ਨੇ ਵਧਾਈਆਂ

written by Lajwinder kaur | January 13, 2021

ਆਪਣੀਆਂ ਗੱਲਾਂ ਦੇ ਨਾਲ ਸਭ ਨੂੰ ਹਸਾਉਣ ਵਾਲੇ ਕਪਿਲ ਸ਼ਰਮਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੀ ਮਾਂ ਦੀਆਂ ਕੁਝ ਤਸਵੀਰਾਂ ਸ਼ੇਅਰ ਕਰਦੇ ਹੋਏ ਬਰਥਡੇਅ ਵਿਸ਼ ਕੀਤਾ ਹੈ । kapil sharma's mother ਹੋਰ ਪੜ੍ਹੋ : ਪੰਜਾਬੀ ਗਾਇਕ ਪ੍ਰਭ ਗਿੱਲ ਲੈ ਕੇ ਆ ਰਹੇ ਨੇ ਕਿਸਾਨੀ ਗੀਤ ‘ਭਲਾ ਸਰਬੱਤ ਦਾ’, ਗਾਣੇ ਦਾ ਪੋਸਟਰ ਸ਼ੇਅਰ ਕਰਦੇ ਹੋਏ ਕਿਸਾਨਾਂ ਦੀ ਕਾਮਯਾਬੀ ਲਈ ਕੀਤੀ ਅਰਦਾਸ
ਕਪਿਲ ਸ਼ਰਮਾ ਨੇ ਮਾਂ ਦੇ ਜਨਮਦਿਨ ਦੀਆਂ ਕੁਝ ਤਸਵੀਰਾਂ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀਆਂ ਨੇ । ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ਹੈਪੀ ਬਰਥਡੇਅ ਮਾਂ ਤੇ ਨਾਲ ਹੀ ਹਾਰਟ ਵਾਲਾ ਇਮੋਜ਼ੀ ਵੀ ਪੋਸਟ ਕੀਤਾ ਹੈ । inside pic of kapil sharma with mother ਇੱਕ ਤਸਵੀਰ ‘ਚ ਉਹ ਆਪਣੀ ਮਾਂ ਤੇ ਬੇਟੀ ਦੇ ਨਾਲ ਮਿਲਕੇ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਨੇ । ਇਸ ਪੋਸਟ ਉੱਤੇ ਨਾਮੀ ਹਸਤੀਆਂ ਵੀ ਕਮੈਂਟ ਕਰਕੇ ਕਪਿਲ ਸ਼ਰਮਾ ਦੀ ਮਾਂ ਨੂੰ ਬਰਥਡੇਅ ਵਿਸ਼ ਕਰ ਰਹੇ ਨੇ । ਇਸ ਪੋਸਟ ਉੱਤੇ ਸੱਤ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ । inside pic of kapil sharma comments ਜੇ ਗੱਲ ਕਰੀਏ ਕਪਿਲ ਸ਼ਰਮਾ ਦੇ ਵਰਕ ਫਰੰਟ ਦੀ ਤਾਂ ਉਹ ਟੀਵੀ ਉੱਤੇ ਆਪਣਾ ਕਮੇਡੀ ਸ਼ੋਅ ਚਲਾਉਂਦੇ ਨੇ । ਜਿਸ ਨੂੰ ਦਰਸ਼ਕ ਬਹੁਤ ਪਸੰਦ ਕਰਦੇ ਨੇ । ਸੋਸ਼ਲ ਮੀਡੀਆ ਉੱਤੇ ਕਪਿਲ ਸ਼ਰਮਾ ਦੀ ਚੰਗੀ ਫੈਨ ਫਾਲਵਿੰਗ ਹੈ । inside pic of kapil sharma with family  

 
View this post on Instagram
 

A post shared by Kapil Sharma (@kapilsharma)

0 Comments
0

You may also like