ਕਪਿਲ ਸ਼ਰਮਾ ਨੇ ਕੁਝ ਇਸ ਤਰ੍ਹਾਂ ਸੈਲੀਬ੍ਰੇਟ ਕੀਤਾ ਮਾਂ ਦਾ ਜਨਮਦਿਨ, ਪ੍ਰਸ਼ੰਸਕ ਵੀ ਕਮੈਂਟ ਕਰਕੇ ਦੇ ਰਹੇ ਨੇ ਵਧਾਈਆਂ
ਆਪਣੀਆਂ ਗੱਲਾਂ ਦੇ ਨਾਲ ਸਭ ਨੂੰ ਹਸਾਉਣ ਵਾਲੇ ਕਪਿਲ ਸ਼ਰਮਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੀ ਮਾਂ ਦੀਆਂ ਕੁਝ ਤਸਵੀਰਾਂ ਸ਼ੇਅਰ ਕਰਦੇ ਹੋਏ ਬਰਥਡੇਅ ਵਿਸ਼ ਕੀਤਾ ਹੈ ।
ਕਪਿਲ ਸ਼ਰਮਾ ਨੇ ਮਾਂ ਦੇ ਜਨਮਦਿਨ ਦੀਆਂ ਕੁਝ ਤਸਵੀਰਾਂ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀਆਂ ਨੇ । ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ਹੈਪੀ ਬਰਥਡੇਅ ਮਾਂ ਤੇ ਨਾਲ ਹੀ ਹਾਰਟ ਵਾਲਾ ਇਮੋਜ਼ੀ ਵੀ ਪੋਸਟ ਕੀਤਾ ਹੈ ।
ਇੱਕ ਤਸਵੀਰ ‘ਚ ਉਹ ਆਪਣੀ ਮਾਂ ਤੇ ਬੇਟੀ ਦੇ ਨਾਲ ਮਿਲਕੇ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਨੇ । ਇਸ ਪੋਸਟ ਉੱਤੇ ਨਾਮੀ ਹਸਤੀਆਂ ਵੀ ਕਮੈਂਟ ਕਰਕੇ ਕਪਿਲ ਸ਼ਰਮਾ ਦੀ ਮਾਂ ਨੂੰ ਬਰਥਡੇਅ ਵਿਸ਼ ਕਰ ਰਹੇ ਨੇ । ਇਸ ਪੋਸਟ ਉੱਤੇ ਸੱਤ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ ।
ਜੇ ਗੱਲ ਕਰੀਏ ਕਪਿਲ ਸ਼ਰਮਾ ਦੇ ਵਰਕ ਫਰੰਟ ਦੀ ਤਾਂ ਉਹ ਟੀਵੀ ਉੱਤੇ ਆਪਣਾ ਕਮੇਡੀ ਸ਼ੋਅ ਚਲਾਉਂਦੇ ਨੇ । ਜਿਸ ਨੂੰ ਦਰਸ਼ਕ ਬਹੁਤ ਪਸੰਦ ਕਰਦੇ ਨੇ । ਸੋਸ਼ਲ ਮੀਡੀਆ ਉੱਤੇ ਕਪਿਲ ਸ਼ਰਮਾ ਦੀ ਚੰਗੀ ਫੈਨ ਫਾਲਵਿੰਗ ਹੈ ।
View this post on Instagram