ਆਪਣੇ ਦੋਸਤ ਸੁਨੀਲ ਗਰੋਵਰ ਦੀ ਸਿਹਤ ਨੂੰ ਲੈ ਕੇ ਚਿੰਤਿਤ ਨਜ਼ਰ ਆਏ ਕਪਿਲ ਸ਼ਰਮਾ, ਆਖੀ ਇਹ ਗੱਲ

written by Shaminder | February 05, 2022

ਅਦਾਕਾਰ ਅਤੇ ਕਾਮੇਡੀਅਨ ਸੁਨੀਲ ਗਰੋਵਰ (Sunil Grover) ਜਿਸ ਦੀ ਬੀਤੇ ਦਿਨੀਂ ਹਾਰਟ ਸਰਜਰੀ (Heart surgery) ਹੋਈ ਹੈ । ਉਨ੍ਹਾਂ ਨੇ ਕਪਿਲ ਸ਼ਰਮਾ (Kapil Sharma )ਦੇ ਨਾਲ ਉਨ੍ਹਾਂ ਦੇ ਕਾਮੇਡੀ ਸ਼ੋਅ 'ਚ ਕਈ ਕਿਰਦਾਰ ਨਿਭਾਏ ਹਨ ।ਜਿਸ ਤੋਂ ਬਾਅਦ ਕਾਮੇਡੀ ਕਿੰਗ ਕਪਿਲ ਸ਼ਰਮਾ ਵੀ ਸੁਨੀਲ ਗਰੋਵਰ ਦੀ ਇਸ ਬੀਮਾਰੀ ਤੋਂ ਹੈਰਾਨ ਹਨ । ਬੀਤੇ ਦਿਨ ਇੱਕ ਅਖਬਾਰ ਨੂੰ ਦਿੱਤੇ ਇੰਟਰਵਿਊ ਦੌੌਰਾਨ ਕਪਿਲ ਸ਼ਰਮਾ ਨੇ ਸੁਨੀਲ ਗਰੋਵਰ ਦੀ ਸਿਹਤ ਨੂੂੰ ਲੈ ਕੇ ਚਿੰਤਾ ਜਤਾਈ ਹੈ ।

SUNIL GROVER image source instagram

ਹੋਰ ਪੜ੍ਹੋ : ਗਾਇਕ ਰਣਜੀਤ ਬਾਵਾ ਦਾ ਨਵਾਂ ਗੀਤ ‘ਜੱਟਾ ਵੇ’ ਰਿਲੀਜ਼

ਕਪਿਲ ਸ਼ਰਮਾ ਨੇ ਸੁਨੀਲ ਗਰੋਵਰ ਦੀ ਸਿਹਤ ਦਾ ਹਾਲ ਚਾਲ ਜਾਨਣ ਦੇ ਲਈ ਮੈਸੇਜ ਵੀ ਕੀਤਾ ਹੈ । ਦੱਸ ਦਈਏ ਕਿ ਸੁਨੀਲ ਗਰੋਵਰ ਨੇ ਕਪਿਲ ਸ਼ਰਮਾ ਦੇ ਸ਼ੋਅ 'ਚ ਵੱਖ ਵੱਖ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ਅਤੇ ਲੋਕਾਂ ਦਾ ਮਨੋਰੰਜਨ ਕੀਤਾ ਹੈ । ਕੋੋਈ ਸੋਚ ਵੀ ਨਹੀਂ ਸਕਦਾ ਕਿ ਲੋੋਕਾਂ ਦੇ ਚਿਹਰੇ 'ਤੇ ਮੁਸਕਾਨ ਲਿਆਉਣ ਵਾਲਾ ਇਹ ਕਾਮੇਡੀਨ ਦਿਲ ਦੀ ਗੰਭੀਰ ਬਿਮਾਰੀ ਦੇ ਨਾਲ ਜੂਝ ਰਿਹਾ ਹੈ ।

Sunil Grover undergoes heart surgery image source instagram

ਕਾਮੇਡੀਅਨ ਸੁਨੀਲ ਗਰੋਵਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ੳੇੁਨ੍ਹਾਂ ਨੇ ਕਾਮੇਡੀ ਸ਼ੋਅ ਦੇ ਨਾਲ ਨਾਲ ਬਤੌਰ ਅਦਾਕਾਰ ਕਈ ਫ਼ਿਲਮਾਂ 'ਚ ਵੀ ਕੰਮ ਕੀਤਾ ਹੈ । ਫ਼ਿਲਮ ਪਟਾਕਾ 'ਚ ਉਨ੍ਹਾਂ ਨੇ ਬਿਹਤਰੀਨ ਅਦਾਕਾਰੀ ਦੇ ਨਾਲ ਸਭ ਦਾ ਦਿਲ ਜਿੱਤਿਆ ਅਤੇ ਇਸ ਤੋਂ ਇਲਾਵਾ ਆਮਿਰ ਖ਼ਾਨ ਦੇ ਨਾਲ ਫ਼ਿਲਮ ਗਜਨੀ 'ਚ ਵੀ ਕੰਮ ਕਰਨ ਦਾ ਮੌਕਾ ਉਸ ਨੂੰ ਮਿਲਿਆ ।

You may also like