
Kapil-Ginni Wedding Anniversary: ਆਪਣੇ ਚੁਟਕਲਿਆਂ ਨਾਲ ਪੂਰੀ ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਕਪਿਲ ਸ਼ਰਮਾ 12 ਦਸੰਬਰ ਨੂੰ ਆਪਣੇ ਵਿਆਹ ਦੀ ਚੌਥੀ ਵਰ੍ਹੇਗੰਢ ਮਨਾ ਰਹੇ ਹਨ। ਕਪਿਲ ਨੇ ਗਿੰਨੀ ਚਤਰਥ ਨਾਲ ਲਵ ਮੈਰਿਜ ਕੀਤੀ ਸੀ। ਸ਼ੋਅ 'ਦ ਕਾਮੇਡੀ ਨਾਈਟਸ ਵਿਦ ਕਪਿਲ' 'ਚ ਉਹ ਕਈ ਵਾਰ ਇਸ ਗੱਲ ਦਾ ਜ਼ਿਕਰ ਕਰ ਚੁੱਕੇ ਹਨ।
ਕਪਿਲ ਦੀ ਕਾਮੇਡੀ ਨੂੰ ਆਮ ਲੋਕ ਹੀ ਨਹੀਂ ਸਗੋਂ ਸਿਤਾਰਿਆਂ ਵੱਲੋਂ ਵੀ ਖੂਬ ਪਸੰਦ ਕੀਤਾ ਜਾਂਦਾ ਹੈ। ਇਹੀ ਕਾਰਨ ਹੈ ਕਿ ਉਨ੍ਹਾਂ ਦਾ ਕਾਮੇਡੀ ਸ਼ੋਅ ਅਕਸਰ ਹਾਊਸਫੁੱਲ ਰਹਿੰਦਾ ਹੈ। ਕਾਮੇਡੀਅਨ ਨੇ ਇੱਕ ਵਾਰ ਆਪਣੇ ਹੀ ਸ਼ੋਅ ਵਿੱਚ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਦੀ ਲਵ ਮੈਰਿਜ ਹੈ।
ਹੋਰ ਪੜ੍ਹੋ : ਆਲੀਆ ਭੱਟ ਨੇ ਬਾਥਰੂਮ ਤੋਂ ਸ਼ੇਅਰ ਕਰ ਦਿੱਤੀਆਂ ਆਪਣੀਆਂ ਨਵੀਆਂ ਤਸਵੀਰਾਂ, ਫੈਨਜ਼ ਤੇ ਕਲਾਕਾਰ ਦੇ ਰਹੇ ਨੇ ਅਜਿਹੀਆਂ ਪ੍ਰਤੀਕਿਰਿਆ

ਕਪਿਲ ਅਤੇ ਗਿੰਨੀ ਦਾ ਵਿਆਹ ਕਾਫੀ ਮੁਸ਼ਕਲਾਂ ਤੋਂ ਬਾਅਦ ਹੋਇਆ। ਗਿੰਨੀ ਦੇ ਪਿਤਾ ਨੇ ਕਪਿਲ ਨੂੰ ਠੁਕਰਾ ਦਿੱਤਾ ਸੀ, ਜਿਸ ਤੋਂ ਬਾਅਦ ਕਪਿਲ ਨੂੰ ਕਾਫੀ ਪਾਪੜ ਵੇਲਣੇ ਪਏ। ਮੀਡੀਆ ਰਿਪੋਰਟਾਂ ਮੁਤਾਬਕ ਗਿੰਨੀ ਦੀ ਵਿੱਤੀ ਹਾਲਤ ਕਪਿਲ ਤੋਂ ਬਹੁਤ ਬਿਹਤਰ ਸੀ। ਇਹੀ ਗੱਲ ਉਨ੍ਹਾਂ ਦੇ ਰਿਸ਼ਤੇ ਦੇ ਵਿਚਕਾਰ ਆ ਰਹੀ ਸੀ। ਕਪਿਲ ਸ਼ਰਮਾ ਦੀ ਆਰਥਿਕ ਹਾਲਤ ਨੂੰ ਦੇਖ ਕੇ ਗਿੰਨੀ ਦੇ ਪਿਤਾ ਵੀ ਇਸ ਰਿਸ਼ਤੇ ਲਈ ਤਿਆਰ ਨਹੀਂ ਸਨ।

ਕਪਿਲ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਲੱਗਦਾ ਸੀ ਕਿ ਉਨ੍ਹਾਂ ਦੇ ਰਿਸ਼ਤੇ ਦਾ ਕੋਈ ਭਵਿੱਖ ਨਹੀਂ ਹੈ ਕਿਉਂਕਿ ਗਿੰਨੀ ਦੀ ਵਿੱਤੀ ਹਾਲਤ ਬਿਹਤਰ ਸੀ ਅਤੇ ਉਹ ਦੋਵੇਂ ਵੱਖ-ਵੱਖ ਜਾਤਾਂ ਨਾਲ ਸਬੰਧਤ ਸਨ। ਇਸ ਲਈ ਦੋਵਾਂ ਦਾ ਬ੍ਰੇਕਅੱਪ ਹੋ ਗਿਆ ਪਰ ਗਿੰਨੀ ਨੇ ਕਦੇ ਵੀ ਆਪਣਾ ਸਬਰ ਨਹੀਂ ਗੁਆਇਆ’।

ਕਪਿਲ ਨੇ ਅੱਗੇ ਕਿਹਾ ਕਿ ਜਿਸ ਸਮੇਂ ਉਹ ਮੁੰਬਈ 'ਚ ਸੈਟਲ ਹੋ ਰਹੇ ਸਨ, ਉਸ ਸਮੇਂ ਬਹੁਤ ਸਾਰੀਆਂ ਚੀਜ਼ਾਂ ਹੋ ਰਹੀਆਂ ਸਨ । ਕੁਝ ਸਮੇਂ ਬਾਅਦ 2016 'ਚ ਕਪਿਲ ਨੇ ਗਿੰਨੀ ਨੂੰ ਫ਼ੋਨ ਕੀਤਾ ਅਤੇ ਕਿਹਾ ਕਿ ਉਹ ਉਸ ਨਾਲ ਵਿਆਹ ਕਰਨਾ ਚਾਹੁੰਦਾ ਹੈ। ਇਸ ਤੋਂ ਬਾਅਦ ਦੋਹਾਂ ਨੇ 12 ਦਸੰਬਰ 2018 ਨੂੰ ਵਿਆਹ ਕਰਵਾ ਲਿਆ। ਵਿਆਹ ਦੇ ਇੱਕ ਸਾਲ ਬਾਅਦ ਉਨ੍ਹਾਂ ਦੇ ਘਰ ਇੱਕ ਧੀ ਨੇ ਜਨਮ ਲਿਆ ਅਤੇ ਫਿਰ 2021 ਵਿੱਚ ਇੱਕ ਪੁੱਤਰ ਨੇ ਜਨਮ ਲਿਆ। ਹਾਲ ਹੀ ‘ਚ ਉਨ੍ਹਾਂ ਨੇ ਆਪਣੀ ਧੀ ਅਨਾਇਰਾ ਦਾ ਜਨਮਦਿਨ ਸੈਲੀਬ੍ਰੇਟ ਕੀਤਾ ਹੈ, ਜਿਸ ਦੀਆਂ ਤਸਵੀਰਾਂ ਕਪਿਲ ਸ਼ਰਮਾ ਨੇ ਆਪਣੀ ਇੰਸਟਾਗ੍ਰਾਮ ਅਕਾਊਂਟ ਦੀਆਂ ਸਟੋਰੀਆਂ ਵਿੱਚ ਸ਼ੇਅਰ ਕੀਤੀਆਂ ਹਨ।
View this post on Instagram