ਕਰਮਜੀਤ ਅਨਮੋਲ ਨੇ ਫ਼ਿਲਮ ਦੇ ਸੈੱਟ ‘ਤੇ ਰੱਖਿਆ ਗਾਇਕੀ ਦਾ ਸੈਸ਼ਨ, ਵੇਖੋ ਵੀਡੀਓ

written by Shaminder | April 11, 2022

ਕਰਮਜੀਤ ਅਨਮੋਲ (Karamjit Anmol) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ ।ਇਸ ਵੀਡੀਓ ‘ਚ ਕਰਮਜੀਤ ਅਨਮੋਲ ਗਾਉਂਦੇ ਹੋਏ ਨਜ਼ਰ ਆ ਰਹੇ ਹਨ । ਵੀਡੀਓ ‘ਚ ਜੈਸਮੀਨ ਭਸੀਨ ਵੀ ਨਜ਼ਰ ਆ ਰਹੇ ਹਨ ।ਜਿਸ ਨਾਲ ਕਰਮਜੀਤ ਅਨਮੋਲ ਹਾਸਾ ਮਜ਼ਾਕ ਕਰਦੇ ਹੋਏ ਦਿਖਾਈ ਦੇ ਰਹੇ ਹਨ ।ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ਵੀਡੀਓ ਨੂੰ ਪਸੰਦ ਕਰ ਰਹੇ ਹਨ । ਇਹ ਤਿੰਨੇ ਅਦਾਕਾਰ ਇੱਕਠੇ ਜਲਦ ਹੀ ਫ਼ਿਲਮ ‘ਹਨੀਮੂਨ’ ‘ਚ ਨਜ਼ਰ ਆਉਣਗੇ ।

Gippy-Grewal-

ਹੋਰ ਪੜ੍ਹੋ : ਕਰਮਜੀਤ ਅਨਮੋਲ ਨੇ ਖ਼ਾਸ ਦੋਸਤ ਭਗਵੰਤ ਮਾਨ ਦੇ ਬੱਚੇ ਸੀਰਤ ਅਤੇ ਦਿਲਸ਼ਾਨ ਦਾ ਆਪਣੇ ਘਰ ‘ਚ ਕੁਝ ਇਸ ਤਰ੍ਹਾਂ ਕੀਤਾ ਵੈੱਲਕਮ, ਦੇਖੋ ਵੀਡੀਓ

ਗਿੱਪੀ ਗਰੇਵਾਲ ਦੀ ਇਸ ਫ਼ਿਲਮ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ ਅਤੇ ਜਲਦ ਹੀ ਉਹ ਆਪਣੀ ਇਸ ਫ਼ਿਲਮ ਦੇ ਨਾਲ ਦਰਸ਼ਕਾਂ ਦੇ ਨਾਲ ਰੁਬਰੂ ਹੋਣਗੇ । ਇਸ ਤੋਂ ਇਲਾਵਾ ਮਈ ਮਹੀਨੇ ‘ਚ ਉਹ ਆਪਣੀ ਫ਼ਿਲਮ ‘ਮਾਂ’ ਦੇ ਨਾਲ ਵੀ ਦਰਸ਼ਕਾਂ ‘ਚ ਹਾਜ਼ਰ ਹੋਣਗੇ । ਕਰਮਜੀਤ ਅਨਮੋਲ ਦੇ ਨਾਲ ਗਿੱਪੀ ਗਰੇਵਾਲ ਇਸ ਤੋਂ ਪਹਿਲਾਂ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ‘ਚ ਨਜ਼ਰ ਆ ਚੁੱਕੇ ਹਨ ।

Gippy Grewal ,, ,

image From instagramਵੀਡੀਓ ‘ਚ ਤਿੰਨੋਂ ਜਣੇ ਖੂਬ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ ।ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ । ਕਰਮਜੀਤ ਅਨਮੋਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਉਹ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ ਅਤੇ ਇੱਕ ਤੋਂ ਬਾਅਦ ਹਿੱਟ ਫ਼ਿਲਮਾਂ ‘ਚ ਦਿਖਾਈ ਦੇ ਰਹੇ ਹਨ ।ਕਰਮਜੀਤ ਅਨਮੋਲ ਅਤੇ ਗਿੱਪੀ ਗਰੇਵਾਲ ਨੇ ਇੱਕਠਿਆਂ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਦੋਵਾਂ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ ।

 

You may also like