'ਮਿੰਦੋ ਤਸੀਲਦਾਰਨੀ' ਦੇ ਗੀਤ ਦੇ ਸ਼ੂਟ ਦੌਰਾਨ ਕਰਮਜੀਤ ਅਨਮੋਲ ਨੇ ਰਾਜਵੀਰ ਜਵੰਦਾ ਨਾਲ ਲਗਾਈਆਂ ਰੌਣਕਾਂ, ਦੇਖੋ ਵੀਡੀਓ

written by Aaseen Khan | May 03, 2019

'ਮਿੰਦੋ ਤਸੀਲਦਾਰਨੀ' ਦੇ ਗੀਤ ਦੇ ਸ਼ੂਟ ਦੌਰਾਨ ਕਰਮਜੀਤ ਅਨਮੋਲ ਨੇ ਰਾਜਵੀਰ ਜਵੰਦਾ ਨਾਲ ਲਗਾਈਆਂ ਰੌਣਕਾਂ, ਦੇਖੋ ਵੀਡੀਓ : ਕਰਮਜੀਤ ਅਨਮੋਲ,ਕਵਿਤਾ ਕੌਸ਼ਿਕ, ਰਾਜਵੀਰ ਜਵੰਦਾ ਅਤੇ ਈਸ਼ਾ ਰਿਖੀ ਸਟਾਰਰ ਵੱਡੀ ਸਟਾਰਕਾਸਟ ਵਾਲੀ ਫ਼ਿਲਮ ਮਿੰਦੋ ਤਸੀਲਦਾਰਨੀ ਜਿਸ ਦਾ ਸਰੋਤਿਆਂ ਵੱਲੋਂ ਕਾਫੀ ਸਮੇਂ ਤੋਂ ਇੰਤਜ਼ਾਰ ਕੀਤਾ ਜਾ ਰਿਹਾ ਹੈ। ਇਹ ਫ਼ਿਲਮ 28 ਜੂਨ ਨੂੰ ਰਿਲੀਜ਼ ਹੋਣ ਵਾਲੀ ਹੈ ਤੇ ਹੁਣ ਫ਼ਿਲਮ ਦੇ ਗਾਣਿਆਂ ਦਾ ਸ਼ੂਟ ਵੀ ਸ਼ੁਰੂ ਹੋ ਚੁੱਕਿਆ ਹੈ ਜਿਸ ਦਾ ਸੈੱਟ ਤੋਂ ਵੀਡੀਓ ਵੀ ਸਾਹਮਣੇ ਆਇਆ ਹੈ।

 
View this post on Instagram
 

Fun time wid @ikavitakaushik on the set of @mindotaseeldarni

A post shared by Karamjit Anmol (@karamjitanmol) on

ਇਸ ਵੀਡੀਓ 'ਚ ਕਰਮਜੀਤ ਅਨਮੋਲ, ਰਾਜਵੀਰ ਜਵੰਦਾ ਅਤੇ ਈਸ਼ਾ ਰਿਖੀ ਗੀਤ ਦੇ ਸ਼ੂਟ ਦੀਆਂ ਤਿਆਰੀਆਂ ਕਰਦੇ ਹੋਏ ਨਜ਼ਰ ਆ ਰਹੇ ਹਨ।ਫਿਲਮ ਦੀ ਗੱਲ ਕਰੀਏ ਤਾਂ ਮਿੰਦੋ ਤਸੀਲਦਾਰਨੀ ਫ਼ਿਲਮ ਦੀ ਕਹਾਣੀ ਅਵਤਾਰ ਸਿੰਘ ਵੱਲੋਂ ਲਿਖੀ ਗਈ ਹੈ ਅਤੇ ਫ਼ਿਲਮ ਨੂੰ ਡਾਇਰੈਕਟ ਵੀ ਅਵਤਾਰ ਸਿੰਘ ਹੀ ਕਰ ਰਹੇ ਹਨ। ਮਿੰਦੋ ਤਸੀਲਦਾਰਨੀ 28 ਜੂਨ ਨੂੰ ਵੱਡੇ ਪਰਦੇ ‘ਤੇ ਦਰਸ਼ਕਾਂ ਦਾ ਮਨੋਰੰਜਨ ਕਰਦੀ ਨਜ਼ਰ ਆਵੇਗੀ। ਹੋਰ ਵੇਖੋ : ਗੁਰਪ੍ਰੀਤ ਘੁੱਗੀ ਨੂੰ ਫਿਲਮ ਦੇ ਸੈੱਟ 'ਤੇ ਚੜ੍ਹਿਆ ਇਹ ਕਿਹੋ ਜਿਹਾ ਬੁਖਾਰ, ਦੇਖੋ ਵੀਡੀਓ
 
View this post on Instagram
 

Song shooting time @mindotaseeldarni Releasing On 28th June

A post shared by Karamjit Anmol (@karamjitanmol) on

ਇਸ ਫ਼ਿਲਮ ‘ਚ ਕਰਮਜੀਤ ਅਨਮੋਲ ਰਾਜਵੀਰ ਜਵੰਦਾ ਅਤੇ ਕਵਿਤਾ ਕੌਸ਼ਿਕ ਤੋਂ ਇਲਾਵਾ ਨਿਰਮਲ ਰਿਸ਼ੀ, ਮਲਕੀਤ ਰੌਣੀ, ਅਤੇ ਈਸ਼ਾ ਰਿਖੀ ਵੀ ਅਹਿਮ ਭੂਮਿਕਾ ਨਿਭਾਉਂਦੇ ਨਜ਼ਰ ਆਉਣ ਵਾਲੇ ਹਨ। ਮਿੰਦੋ ਤਸੀਲਦਾਰਨੀ ਫ਼ਿਲਮ ਨੂੰ ਕਰਮਜੀਤ ਅਨਮੋਲ ਪ੍ਰੋਡਿਊਸ ਕਰ ਰਹੇ ਹਨ। ਮੂਵੀ ‘ਚ ਗਾਇਕ ਹਰਭਜਨ ਸ਼ੇਰਾ ਵੀ ਕਾਫੀ ਲੰਬੇ ਸਮੇਂ ਬਾਅਦ ਫ਼ਿਲਮੀ ਦੁਨੀਆਂ ‘ਚ ਆਪਣਾ ਡੈਬਿਊ ਕਰਦੇ ਨਜ਼ਰ ਆਉਣਗੇ।

0 Comments
0

You may also like