ਮਾਂ ਨੂੰ ਯਾਦ ਕਰਕੇ ਭਾਵੁਕ ਹੋਏ ਅਦਾਕਾਰ ਕਰਮਜੀਤ ਅਨਮੋਲ, ਤਸਵੀਰ ਸਾਂਝੀ ਕਰਦੇ ਹੋਏ ਲਿਖਿਆ 'ਮਾਂ ਤੇਰੀ ਬਹੁਤ ਯਾਦ ਆਉਂਦੀ ਹੈ'

written by Shaminder | July 08, 2022

ਜ਼ਿੰਦਗੀ ‘ਚ ਮਾਪਿਆਂ ਦੀ ਬਹੁਤ ਜ਼ਿਆਦਾ ਅਹਿਮੀਅਤ ਹੁੰਦੀ ਹੈ । ਮਾਪੇ ਨਾ ਸਿਰਫ ਬੱਚੇ ਨੂੰ ਜਨਮ ਹੀ ਨਹੀਂ ਦਿੰਦੇ । ਬਲਕਿ ਸਾਰੀ ਉਮਰ ਉਨ੍ਹਾਂ ਦੀ ਪਰਵਰਿਸ਼ ਕਰਦੇ ਹਨ । ਬੱਚੇ ਬੇਸ਼ੱਕ ਕਿੰਨੇ ਵੀ ਵੱਡੇ ਕਿਉਂ ਨਾ ਹੋ ਜਾਣ ਮਾਪਿਆਂ ਦੇ ਲਈ ਉਹ ਬੱਚੇ ਹੀ ਰਹਿੰਦੇ ਹਨ । ਮਾਪਿਆਂ ਦੀ ਅਹਿਮੀਅਤ ਉਹੀ ਸ਼ਖਸ ਸਮਝ ਸਕਦਾ ਹੈ । ਜਿਸ ਦੇ ਸਿਰ ‘ਤੇ ਉਸ ਦੇ ਮਾਪਿਆਂ ਦਾ ਸਾਇਆ ਨਹੀਂ ਹੁੰਦਾ । ਕਰਮਜੀਤ ਅਨਮੋਲ (Karamjit Anmol) ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਮਾਂ (Mother) ਦੀ ਇੱਕ ਤਸਵੀਰ ਸਾਂਝੀ ਕੀਤੀ ਹੈ ।

Karamjit Anmol,, image From instagram

ਹੋਰ ਪੜ੍ਹੋ : ਬਿੰਨੂ ਢਿੱਲੋਂ ਦੇ ਪਿਤਾ ਦਾ ਹੋਇਆ ਅੰਤਿਮ ਸਸਕਾਰ, ਕਰਮਜੀਤ ਅਨਮੋਲ ਸਣੇ ਕਈ ਸਿਤਾਰੇ ਅੰਤਿਮ ਸਸਕਾਰ ‘ਤੇ ਪਹੁੰਚੇ

ਇਸ ਨੂੰ ਸਾਂਝਾ ਕਰਦੇ ਹੋਏ ਕਰਮਜੀਤ ਅਨਮੋਲ ਭਾਵੁਕ ਹੋ ਗਏ ਅਤੇ ਉਨ੍ਹਾਂ ਨੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ਉਹ ਮਾਂ ਨੂੰ ਬਹੁਤ ਮਿਸ ਕਰ ਰਹੇ ਹਨ। ਕਰਮਜੀਤ ਅਨਮੋਲ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ‘ਤੇ ਪ੍ਰਸ਼ੰਸਕ ਵੀ ਕਮੈਂਟਸ ਕਰ ਰਹੇ ਹਨ ।

Karamjit-Anmol- image From instagram

ਹੋਰ ਪੜ੍ਹੋ : ‘ਜੀ ਵਾਈਫ ਜੀ’ ਦੇ ਸੈੱਟ ਤੋਂ ਕਰਮਜੀਤ ਅਨਮੋਲ ਨੇ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ

ਕਰਮਜੀਤ ਅਨਮੋਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ । ਇਨ੍ਹਾਂ ਫ਼ਿਲਮਾਂ ‘ਚ ਉਨ੍ਹਾਂ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ।ਕਰਮਜੀਤ ਅਨਮੋਲ ਇੱਕ ਵਧੀਆ ਅਦਾਕਾਰ ਹੋਣ ਦੇ ਨਾਲ ਨਾਲ ਇੱਕ ਵਧੀਆ ਗਾਇਕ ਵੀ ਹਨ ।

Karamjit Anmol

ਹੁਣ ਤੱਕ ਉਹ ਕਈ ਹਿੱਟ ਗੀਤ ਵੀ ਗਾ ਚੁੱਕੇ ਹਨ । ਉਨ੍ਹਾਂ ਨੇ ਹਰ ਤਰ੍ਹਾਂ ਦੇ ਕਿਰਦਾਰ ਹਾਲਾਂਕਿ ਨਿਭਾਏ ਹਨ, ਪਰ ਉਨ੍ਹਾਂ ਦੇ ਕਾਮਿਕ ਕਿਰਦਾਰਾਂ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਹਾਲ ਹੀ ‘ਚ ਉਨ੍ਹਾਂ ਦੀਆਂ ਕਈ ਫ਼ਿਲਮਾਂ ਰਿਲੀਜ਼ ਹੋਈਆਂ ਹਨ, ਜਿਨ੍ਹਾਂ ਨੂੰ ਦਰਸ਼ਕਾਂ ਦੇ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।

You may also like