ਕਰਮਜੀਤ ਅਨਮੋਲ ਨੇ ਆਪਣੇ ਪੁੱਤਰ ਅਰਮਾਨ ਦੇ ਬਰਥਡੇਅ ਦੀ ਵਧਾਈ ਦਿੰਦੇ ਹੋਏ ਕਿਹਾ- ‘ਤੂੰ ਲੋੜਵੰਦ ਲੋਕਾਂ ਦੀ ਸੇਵਾ ਕਰਦਾ ਰਵ੍ਹੇਂ ਤੇ ਚੰਗਾ ਇਨਸਾਨ ਬਣਨ ਦੀ ਮਿਸਾਲ ਪੈਦਾ ਕਰੇਂ’

written by Lajwinder kaur | May 16, 2021

ਪੰਜਾਬੀ ਮਨੋਰੰਜਨ ਜਗਤ ਦੇ ਬਾਕਮਾਲ ਦੇ ਐਕਟਰ ਕਰਮਜੀਤ ਅਨਮੋਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਸੋਸ਼ਲ ਮੀਡੀਆ ਉੱਤੇ ਆਪਣੇ ਬੇਟੇ ਅਰਮਾਨ ਸਿੰਘ ਨੂੰ ਜਨਮਦਿਨ ਦੀ ਵਧਾਈ ਦਿੰਦੇ ਹੋਏ ਬਹੁਤ ਹੀ ਪਿਆਰੀ ਜਿਹੀ ਪੋਸਟ ਪਾਈ ਹੈ।

actor karmjit anmol with punjabi actor Image Source: Instagram

ਹੋਰ ਪੜ੍ਹੋ : ਆਪਣੀ ਤਸਵੀਰ ਅਤੇ ਨਾਂਅ ਵਾਲੇ ਹਵਾਈ ਜਹਾਜ਼ ਆਸਮਾਨ ‘ਚ ਉੱਡਦੇ ਦੇਖ ਕੇ ਸੋਨੂੰ ਸੂਦ ਹੋਇਆ ਭਾਵੁਕ, ਕਿਹਾ- ‘ਲੱਗਦਾ ਹੈ ਜ਼ਿੰਦਗੀ ‘ਚ ਕੁਝ ਚੰਗਾ ਕੀਤਾ ਹੋਵੇਗਾ’

iniside image of karmjit anmol with son armaan

ਉਨ੍ਹਾਂ ਨੇ ਆਪਣੇ ਬੇਟੇ ਅਰਮਾਨ ਦੇ ਨਾਲ ਪਿਆਰੀ ਜਿਹੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ- ‘ਜਨਮ-ਦਿਨ ਦੀ ਲੱਖ-ਲੱਖ ਮੁਬਾਰਕ ਪੁੱਤਰ ਅਰਮਾਨ ਸਿੰਘ ,ਵਾਹਿਗੁਰੂ ਤੈਨੂੰ ਹਮੇਸ਼ਾ ਤੰਦਰੁਸਤੀ ਬਖ਼ਸ਼ਣ ।ਤੇਰਾ ਹਰ ਇੱਕ ਸੁਪਨਾ ਸਾਕਾਰ ਹੋਵੇ।ਤੂੰ ਲੋੜਵੰਦ ਲੋਕਾਂ ਦੀ ਸੇਵਾ ਕਰਦਾ ਰਵ੍ਹੇਂ ਤੇ ਇੱਕ ਇਮਾਨਦਾਰ ,ਮਿਹਨਤੀ ,ਨਿਮਰ ਤੇ ਚੰਗਾ ਇਨਸਾਨ ਬਣਨ ਦੀ ਮਿਸਾਲ ਪੈਦਾ ਕਰੇਂ। Happy Birthday My Son Armaan Anmol 🎂❤️’ । ਇਸ ਪੋਸਟ ਉੱਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਪੁੱਤਰ ਅਰਮਾਨ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਨੇ। ਦੱਸ ਦਈਏ ਪਿਛਲੇ ਸਾਲ ਉਨ੍ਹਾਂ ਨੇ ਬੇਟੇ ਦੇ ਜਨਮਦਿਨ ਤੇ ਖ਼ਾਸ ਉਪਰਾਲਾ ਕਰਦੇ ਹੋਏ ਵੱਡੀ ਗਿਣਤੀ ‘ਚ ਪੌਦੇ ਲਗਾਏ ਸਨ।

actor karmjit anmol wished happy birthday to his son araman Image Source: Instagram

ਜੇ ਗੱਲ ਕਰੀਏ ਕਰਮਜੀਤ ਅਨਮੋਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਫ਼ਿਲਮੀ ਜਗਤ ਦੇ ਕਮਾਲ ਦੇ ਐਕਟਰ ਨੇ। ਅਦਾਕਾਰੀ ਦੇ ਨਾਲ ਉਹ ਗਾਇਕੀ ਦੇ ਖੇਤਰ ਚ ਵੀ ਕਾਫੀ ਐਕਟਿਵ ਨੇ। ਉਹ ਕਈ ਬਿਹਤਰੀਨ ਸੋਸ਼ਲ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੇ ਨੇ।

karmjit anmol Image Source: Instagram

You may also like