ਕਰਮਜੀਤ ਅਨਮੋਲ ਨੇ ਤਸਵੀਰ ਸਾਂਝੀ ਕਰਦੇ ਹੋਏ ਸਰਬਤ ਦੇ ਭਲੇ ਲਈ ਕੀਤੀ ਅਰਦਾਸ

written by Shaminder | January 11, 2021

ਕਰਮਜੀਤ ਅਨਮੋਲ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਅਦਾਕਾਰ ਅਤੇ ਗਾਇਕ ਕਰਮਜੀਤ ਅਨਮੋਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉੇਨ੍ਹਾਂ ਨੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਹੈ । ਇਸ ਤਸਵੀਰ ‘ਚ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਜ਼ਰ ਆ ਰਹੇ ਨੇ । Karamjit-Anmol ਇਸ ਤਸਵੀਰ ‘ਤੇ ਉਨ੍ਹ੍ਹਾਂ ਦੇ ਚਾਹੁਣ ਵਾਲੇ ਅਤੇ ਹੋਰ ਕਈ ਕਲਾਕਾਰ ਵੀ ਕਮੈਂਟਸ ਕਰਕੇ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਹੋਏ ਵਿਖਾਈ ਦੇ ਰਹੇ ਹਨ । ਹੋਰ ਪੜ੍ਹੋ : ਕਰਮਜੀਤ ਅਨਮੋਲ ਨੇ ਸ਼ੇਅਰ ਕੀਤੀ ਬਜ਼ੁਰਗ ਬੀਬੀ ਦੀ ਹੌਸਲੇ ਨੂੰ ਬਿਆਨ ਕਰਦੀ ਤਸਵੀਰ, ਜਖ਼ਮੀ ਹੋਣ ਦੇ ਬਾਵਜੂਦ ਵੀ ਡਟੀ ਹੋਈ ਹੈ ਕਿਸਾਨ ਪ੍ਰਦਰਸ਼ਨ ‘ਚ
Karamjit Anmol ਕਰਮਜੀਤ ਅਨਮੋਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।ਫ਼ਿਲਮਾਂ ਦੇ ਨਾਲ ਨਾਲ ਉਹ ਕਈ ਹਿੱਟ ਵੀ ਗੀਤ ਦੇ ਚੁੱਕੇ ਹਨ । Karamjit Anmol ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ।ਉਨ੍ਹਾਂ ਨੇ ਫ਼ਿਲਮਾਂ ‘ਚ ਆਪਣੇ ਆਪ ਨੂੰ ਸਥਾਪਿਤ ਕਰਨ ਲਈ ਲੰਮਾ ਸੰਘਰਸ਼ ਕੀਤਾ ਹੈ । ਪਿੱਛੇ ਜਿਹੇ ਕਵਿਤਾ ਕੌਸ਼ਿਕ ਦੇ ਨਾਲ ਆਈ ਉਨ੍ਹਾਂ ਦੀ ਫ਼ਿਲਮ ‘ਮਿੰਦੋ ਤਸੀਲਦਾਰਨੀ’ ਨੂੰ ਦਰਸ਼ਕਾਂ ਵੱਲੋਂ ਕਾਫੀ ਸਰਾਹਿਆ ਗਿਆ ਸੀ ਅਤੇ ਹੁਣ ਉਹ ਕਈ ਫ਼ਿਲਮਾਂ ‘ਚ ਕੰਮ ਕਰ ਰਹੇ ਹਨ ।

0 Comments
0

You may also like