Advertisment

ਕਰਮਜੀਤ ਅਨਮੋਲ ਮਨੁੱਖਤਾ ਦੇ ਸੱਚੇ ਸੇਵਕ ਬਾਈ ਗੁਰਪ੍ਰੀਤ ਸਿੰਘ ਜੀ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ ਲੈ ਕੇ ਰਹੇ ਨਵਾਂ ਗੀਤ, ਸ਼ੇਅਰ ਕੀਤਾ ਪੋਸਟਰ

author-image
By Lajwinder kaur
New Update
ਕਰਮਜੀਤ ਅਨਮੋਲ ਮਨੁੱਖਤਾ ਦੇ ਸੱਚੇ ਸੇਵਕ ਬਾਈ ਗੁਰਪ੍ਰੀਤ ਸਿੰਘ ਜੀ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ ਲੈ ਕੇ ਰਹੇ ਨਵਾਂ ਗੀਤ, ਸ਼ੇਅਰ ਕੀਤਾ ਪੋਸਟਰ
Advertisment
ਪੰਜਾਬੀ ਇੰਡਸਟਰੀ ਦੇ ਮਲਟੀ ਟੈਲੇਂਟਡ ਸਟਾਰ ਕਰਮਜੀਤ ਅਨਮੋਲ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਨੇ । ਬੀਟ ਸੌਂਗ ਤੋਂ ਇਲਾਵਾ ਉਹ ਅਕਸਰ ਆਪਣੇ ਗੀਤਾਂ ਦੇ ਰਾਹੀਂ ਸਮਾਜ ਨੂੰ ਖ਼ਾਸ ਸੁਨੇਹਾ ਵੀ ਦਿੰਦੇ ਰਹਿੰਦੇ ਨੇ ।
Advertisment
ਹੋਰ ਵੇਖੋ:ਤਸਵੀਰ ‘ਚ ਨਜ਼ਰ ਆ ਰਿਹਾ ਇਹ ਛੋਟਾ ਬੱਚਾ ਅੱਜ ਆਪਣੀ ਗਾਇਕੀ ਦੇ ਨਾਲ ਕਰ ਰਿਹਾ ਹੈ ਲੱਖਾਂ ਹੀ ਦਿਲਾਂ ‘ਤੇ ਰਾਜ, ਦੱਸੋ ਕੌਣ ਹੈ ਇਹ ਪੰਜਾਬੀ ਗਾਇਕ? ਕਰਮਜੀਤ ਅਨਮੋਲ ਨੇ ਆਪਣੇ ਇੰਸਟਾਗ੍ਰਾਮ ਉੱਤੇ ਆਪਣੇ ਨਵੇਂ ਗੀਤ ਦਾ ਪੋਸਟਰ ਸ਼ੇਅਰ ਕੀਤਾ ਹੈ । ਇਸ ਵਾਰ ਉਹ ਖ਼ਾਸ ਗੀਤ ਕਿਸੇ ਫ਼ਿਲਮੀ ਸਟਾਰ ਲਈ ਨਹੀਂ ਸਗੋਂ ਅਸਲ ਜ਼ਿੰਦਗੀ ਦੇ ਯੋਧੇ ਲਈ ਲੈ ਕੇ ਆ ਰਹੇ ਨੇ । ਇਹ ਗੀਤ ਉਨ੍ਹਾਂ ਨੇ ਮਨੁੱਖਤਾ ਦੇ ਸੱਚੇ ਸੇਵਕ ਬਾਈ ਗੁਰਪ੍ਰੀਤ ਸਿੰਘ ਜੀ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ ਕੀਤਾ ਹੈ । ਇਸ ਕੰਮ ਲਈ ਕਰਮਜੀਤ ਅਨਮੋਲ ਤੇ ਉਨ੍ਹਾਂ ਦੀ ਸਾਰੀ ਟੀਮ ਦੀ ਸ਼ਲਾਘਾ ਤਾਂ ਬਣਦੀ ਹੈ ।
 
View this post on Instagram
 

Manukhta di sewa sabh ton vaddi sewa

A post shared by Karamjit Anmol (@karamjitanmol) on

Advertisment
ਉਨ੍ਹਾਂ ਨੇ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਮਨੁੱਖਤਾ ਦੇ ਸੱਚੇ ਸੇਵਕ ਬਾਈ ਗੁਰਪ੍ਰੀਤ ਸਿੰਘ ਜੀ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ ਸਾਡਾ ਇੱਕ ਗੀਤ ਸਭ ਲੋਕ ਜਿੰਨ੍ਹਾਂ ਤੇ ਹੱਸਦੇ ਨੇ, ‘ਮੈਂ ਉਹਨਾਂ ਦੇ ਨਾਲ ਹੱਸਦਾ ਹਾਂ’ ਕੱਲ੍ਹ ਨੂੰ ਰਿਲੀਜ਼ ਹੋ ਰਿਹਾ ਹੈ ।
ਉਹ ‘ਮੈਂ ਉਨ੍ਹਾਂ ਦੇ ਨਾਲ ਹੱਸਦਾ ਹਾਂ’ ਟਾਈਟਲ ਹੇਠ ਗੀਤ ਲੈ ਕੇ ਆ ਰਹੇ ਨੇ । ਇਸ ਗੀਤ ਦੇ ਬੋਲ ਕੁਲਦੀਪ ਕੰਡਿਆਰਾ ਦੀ ਕਲਮ ‘ਚੋਂ ਨਿਕਲੇ ਨੇ ਤੇ ਵੀਡੀਓ ਨੂੰ ਤਿਆਰ ਕੀਤਾ ਹੈ ਸੁਖਰਾਜ ਰੰਧਾਵਾ ਨੇ। ਇਹ ਗੀਤ 27 ਫਰਵਰੀ ਨੂੰ ਰਿਲੀਜ਼ ਹੋਣ ਜਾ ਰਿਹਾ ਹੈ ।
ਜੇ ਗੱਲ ਕਰੀਏ ਕਰਮਜੀਤ ਅਨਮੋਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਵਧੀਆ ਗੀਤ ਦੇ ਚੁੱਕੇ ਨੇ ਜਿਵੇਂ ਰੋਟੀ, ਜੱਟੀ ਐਂਡ, ਤੂੰ ਤੇ ਮੈਂ, ਯਾਰਾਂ ਵੇ ਤੋਂ ਇਲਾਵਾ ਪੰਜਾਬੀ ਫ਼ਿਲਮਾਂ ‘ਚ ਆਪਣੀ ਆਵਾਜ਼ ਦਾ ਜਾਦੂ ਬਿਖੇਰ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਕਾਫੀ ਸਰਗਰਮ ਨੇ । ਇਸ ਸਾਲ ਉਹ ਪ੍ਰਾਹੁਣਿਆਂ ਨੂੰ ਦਫ਼ਾ ਕਰੋ, ਪੀ.ਆਰ, ਲਾਵਾਂ ਫੇਰੇ-2, ਮੰਜੇ ਬਿਸਤਰੇ - ਤੋਂ ਇਲਾਵਾ ਕਈ ਹੋਰ ਫ਼ਿਲਮਾਂ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment