ਕਰਨ ਔਜਲਾ ਤੇ ਗੁਰਲੇਜ਼ ਅਖ਼ਤਰ ਦੀ ਆਵਾਜ਼ 'ਚ ਰਿਲੀਜ਼ ਹੋਇਆ Red Eyes ਗੀਤ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ
ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਗੀਤਾਂ ਦੀ ਮਸ਼ੀਨ ਵੱਜੋਂ ਜਾਣੇ ਜਾਂਦੇ ਕਰਨ ਔਜਲਾ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਰੈੱਡ ਆਈਜ਼ (Red Eyes) ਟਾਈਟਲ ਹੇਠ ਉਹ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆਏ ਨੇ । ਰੈੱਡ ਆਈਜ਼ ਗੀਤ ਡਿਊਟ ਸੌਂਗ ਹੈ, ਜਿਸ ਨੂੰ ਕਰਨ ਔਜਲਾ ਤੇ ਗੁਰਲੇਜ਼ ਅਖ਼ਤਰ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । ਚੱਕਵੀਂ ਬੀਟ ਵਾਲਾ ਇਹ ਗੀਤ ਰਿਲੀਜ਼ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਛਾਇਆ ਹੋਇਆ ਹੈ ।
ਇਸ ਗੀਤ ਦੇ ਬੋਲ ਖੁਦ ਕਰਨ ਔਜਲਾ ਦੀ ਕਲਮ ‘ਚੋਂ ਹੀ ਨਿਕਲੇ ਨੇ । ਇਸ ਗੀਤ ਨੂੰ ਮਿਊਜ਼ਿਕ ਪਰੂਫ ਨੇ ਦਿੱਤਾ ਹੈ । ਗਾਣੇ ਦਾ ਵੀਡੀਓ Jeona & jogi ਵੱਲੋਂ ਸ਼ਾਨਦਾਰ ਤਿਆਰ ਕੀਤਾ ਗਿਆ ਹੈ । ਗੀਤ ਨੂੰ ਸਪੀਡ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ।
ਕਰਨ ਔਜਲਾ ਇਸ ਤੋਂ ਪਹਿਲਾਂ ਵੀ ਉਹ ਨੋ ਨੀਡ, ਹੇਅਰ, ਰਿਮ V/S ਝਾਂਜਰ, ਡੌਂਟ ਵਰੀ, ਹਿੰਟ, ਇੰਕ, ਕੋਈ ਚੱਕਰ ਨਹੀਂ, ਫੈਕਟਸ , ਹਿਸਾਬ ਵਰਗੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ । ਉਨ੍ਹਾਂ ਦੇ ਸਾਰੇ ਹੀ ਗੀਤਾਂ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਹੈ । ਉਨ੍ਹਾਂ ਵੱਲੋਂ ਲਿਖੇ ਗੀਤ ਕਈ ਨਾਮੀ ਗਾਇਕ ਜਿਵੇਂ ਜੱਸੀ ਗਿੱਲ, ਦੀਪ ਜੰਡੂ ,ਦਿਲਪ੍ਰੀਤ ਢਿੱਲੋਂ ਤੇ ਮੌਂਟੀ ਵਾਰਿਸ ਤੇ ਕਈ ਹੋਰ ਗਾਇਕ ਵੀ ਗਾ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਗੀਤਾਂ ‘ਚ ਆਪਣੇ ਰੈਪ ਦਾ ਤੜਕਾ ਵੀ ਲਗਾ ਚੁੱਕੇ ਹਨ ।