ਕਰਨ ਔਜਲਾ ਤੇ ਗੁਰਲੇਜ਼ ਅਖਤਰ ਆਪਣੇ ਨਵੇਂ ਗੀਤ ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

Written by  Lajwinder kaur   |  October 07th 2021 03:29 PM  |  Updated: October 07th 2021 03:29 PM

ਕਰਨ ਔਜਲਾ ਤੇ ਗੁਰਲੇਜ਼ ਅਖਤਰ ਆਪਣੇ ਨਵੇਂ ਗੀਤ ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

ਕਰਨ ਔਜਲਾ KARAN AUJLA ਆਪਣੀ ਪਹਿਲੀ ਮਿਊਜ਼ਿਕ ਐਲਬਮ B.T.F.U ‘ਚੋਂ ਇੱਕ ਤੋਂ ਬਾਅਦ ਇੱਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਨੇ। ਉਹ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ। ਇਸ ਗੀਤ ਨੂੰ ਕਰਨ ਔਜਲਾ ਤੇ ਗੁਰਲੇਜ਼ ਅਖਤਰ ਨੇ ਮਿਲਕੇ ਗਾਇਆ ਹੈ। ‘IT AIN'T LEGAL’ ਟਾਈਟਲ ਹੇਠ ਚੱਕਵੀਂ ਬੀਟ ਵਾਲਾ ਗੀਤ ਲੈ ਕੇ ਆਏ ਨੇ।

ਹੋਰ ਪੜ੍ਹੋ : ਸਿੰਮੀ ਚਾਹਲ ਨੇ ਯੂ.ਕੇ. ਦੇ ਗੁਰਦੁਆਰਾ ਸਾਹਿਬ ‘ਚ ਕਿਸਾਨਾਂ ਦੀ ਭਲਾਈ ਲਈ ਅਰਦਾਸ ਕਰਦੇ ਹੋਏ ਟੇਕਿਆ ਮੱਥਾ, ਪੋਸਟ ਪਾ ਕੇ ਕਿਹਾ- ‘ਮਿਹਰ ਕਰੀਂ ਰੱਬਾ’

inside image of karan aujla ਇਸ ਗੀਤ ਦੇ ਬੋਲ ਖੁਦ ਕਰਨ ਔਜਲਾ ਨੇ ਲਿਖੇ ਨੇ ਤੇ ਮਿਊਜ਼ਿਕ ਟਰੂ ਸਕੂਲ ਨੇ ਦਿੱਤਾ ਹੈ। ਇਸ ਗੀਤ ਦੇ ਮਿਊਜ਼ਿਕ ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਕਰਨ ਔਜਲਾ ਤੇ ਫੀਮੇਲ ਮਾਡਲ ਯਾਸ਼ਿਕਾ ਤਲਵਾਰ। ਇਸ ਗੀਤ ਨੂੰ ਸਪੀਡ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਅੱਡੀ ਸੁੰਨੀ ਟਾਈਟਲ ਹੇਠ ਸੈਡ ਸੌਂਗ ਲੈ ਕੇ ਆਏ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰ ਮਿਲਿਆ ਸੀ।

ਹੋਰ ਪੜ੍ਹੋ : ਗੌਹਰ ਖ਼ਾਨ ਏਅਰਪੋਰਟ ‘ਤੇ ਦਿਲਜੀਤ ਦੋਸਾਂਝ ਦੇ ‘Vibe’ ਗੀਤ ‘ਤੇ ਭੰਗੜੇ ਪਾਉਂਦੀ ਆਈ ਨਜ਼ਰ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਅਦਾਕਾਰਾ ਦਾ ਇਹ ਵੀਡੀਓ

singer karan aujla it ain't legal song released

ਕਰਨ ਔਜਲਾ ਨੂੰ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਗੀਤਾਂ ਦੀ ਮਸ਼ੀਨ ਦੇ ਨਾਂਅ ਨਾਲ ਬੁਲਾਇਆ ਜਾਂਦਾ ਹੈ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗੀਤਕਾਰ ਕੀਤੀ ਸੀ। ਉਨ੍ਹਾਂ ਦੇ ਲਿਖੇ ਗੀਤ ਕਈ ਨਾਮੀ ਗਾਇਕ ਜਿਵੇਂ ਜੱਸੀ ਗਿੱਲ, ਦਿਲਜੀਤ ਦੋਸਾਂਝ, ਗਿੱਪੀ ਗਰੇਵਾਲ, ਦੀਪ ਜੰਡੂ ਤੇ ਕਈ ਹੋਰ ਗਾਇਕ ਗਾ ਚੁੱਕੇ ਨੇ। ਵਧੀਆ ਕਲਮ ਦੇ ਮਾਲਿਕ ਹੋਣ ਦੇ ਨਾਲ ਕਰਨ ਔਜਲਾ ਕਮਾਲ ਦੇ ਗਾਇਕ ਵੀ ਨੇ। ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਜਗਤ ਨੂੰ ਦਿੱਤੇ ਨੇ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network