ਕਰਨ ਔਜਲਾ ਲੈ ਕੇ ਆ ਰਹੇ ਨੇ ਨਵਾਂ ਗੀਤ 'ਇੰਕ', ਜਾਣੋ ਕਦੋਂ ਹੋਵੇਗਾ ਰਿਲੀਜ਼

Written by  Aaseen Khan   |  October 08th 2019 12:12 PM  |  Updated: October 08th 2019 12:18 PM

ਕਰਨ ਔਜਲਾ ਲੈ ਕੇ ਆ ਰਹੇ ਨੇ ਨਵਾਂ ਗੀਤ 'ਇੰਕ', ਜਾਣੋ ਕਦੋਂ ਹੋਵੇਗਾ ਰਿਲੀਜ਼

ਗੀਤਾਂ ਦੀ ਮਸ਼ੀਨ ਕਹੇ ਜਾਂਦੇ ਕਰਨ ਔਜਲਾ ਜਿਹੜੇ ਇੱਕ ਤੋਂ ਬਾਅਦ ਇੱਕ ਲਗਾਤਾਰ ਹਿੱਟ ਗੀਤ ਦਿੰਦੇ ਆ ਰਹੇ ਹਨ। ਕਰਨ ਔਜਲਾ ਦੇ ਨਵੇਂ ਗੀਤ 'ਇੰਕ' ਦਾ ਪੋਸਟਰ ਅਤੇ ਰਿਲੀਜ਼ ਤਰੀਕ ਵੀ ਸਾਹਮਣੇ ਆ ਚੁੱਕੀ ਹੈ। ਦੱਸ ਦਈਏ ਉਹਨਾਂ ਦਾ ਇਹ ਗੀਤ 17 ਅਕਤੂਬਰ ਨੂੰ ਦੇਖਣ ਅਤੇ ਸੁਣਨ ਨੂੰ ਮਿਲਣ ਵਾਲਾ ਹੈ। ਆਪਣੇ ਜ਼ਿਆਦਾਤਰ ਗੀਤਾਂ ਦੀ ਤਰ੍ਹਾਂ ਇਸ ਗੀਤ ਦੇ ਬੋਲ ਅਤੇ ਕੰਪੋਜ਼ ਕਰਨ ਔਜਲਾ ਨੇ ਖੁਦ ਹੀ ਕੀਤਾ ਹੈ।

ਜੇ ਸਟੈਟਿਕ ਨੇ ਗਾਣੇ ਦਾ ਮਿਊਜ਼ਿਕ ਤਿਆਰ ਕੀਤਾ ਹੈ ਅਤੇ ਰੁਪਨ ਬੱਲ ਨੇ ਗਾਣੇ ਦਾ ਵੀਡੀਓ ਬਣਾਇਆ ਹੈ। ਸਪੀਡ ਰਿਕਾਰਡਸ ਦੇ ਲੇਬਲ ਨਾਲ ਇਹ ਗੀਤ ਰਿਲੀਜ਼ ਹੋਣ ਜਾ ਰਿਹਾ ਹੈ। ਬਹੁਤ ਸਾਰੇ ਹਿੱਟ ਗੀਤ ਦੇਣ ਵਾਲੇ ਕਰਨ ਔਜਲਾ ਜਿੰਨ੍ਹਾਂ ਦੇ ਹਰ ਗਾਣੇ ਨੂੰ ਪ੍ਰਸ਼ੰਸਕਾਂ ਵੱਲੋਂ ਰਿਪੀਟ 'ਤੇ ਸੁਣਿਆ ਜਾਂਦਾ ਹੈ। ਉਹਨਾਂ ਦੇ ਇਸ ਗੀਤ ਦਾ ਵੀ ਫੈਨਸ ਵੱਲੋਂ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ।

ਹੋਰ ਵੇਖੋ : ਅਕਸ਼ੇ ਕੁਮਾਰ ਨੇ 'ਲਕਸ਼ਮੀ ਬੰਬ' ਦੇ ਕਿਰਦਾਰ ਦੀ ਪਹਿਲੀ ਝਲਕ ਕੀਤੀ ਸਾਂਝੀ, ਸਾੜੀ 'ਚ ਆਏ ਨਜ਼ਰ

ਉਹਨਾਂ ਦੇ ਗਾਏ ਕੁਝ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਡੌਂਟ ਲੁੱਕ, ਨੋ ਨੀਡ, ਹਿਸਾਬ, ਕੋਈ ਚੱਕਰ ਨੀ, ਫੈਕਟਸ, ਵਰਗੇ ਬਹੁਤ ਸਾਰੇ ਗਾਣੇ ਇਸ ਲਿਸਟ 'ਚ ਸ਼ਾਮਿਲ ਹਨ। ਇਸ ਤੋਂ ਇਲਾਵਾ ਕਰਨ ਔਜਲਾ ਪੰਜਾਬੀ ਇੰਡਸਟਰੀ ਦੇ ਕਈ ਨਾਮੀ ਕਲਾਕਾਰਾਂ ਨਾਲ ਕੋਲੈਬੋਰੇਟ ਵੀ ਕਰ ਚੁੱਕੇ ਹਨ ਜਿੰਨ੍ਹਾਂ 'ਚ ਬੋਹੇਮੀਆ, ਦੀਪ ਜੰਡੂ, ਦਿਲਪ੍ਰੀਤ ਢਿੱਲੋਂ, ਹਰਫ਼ ਚੀਮਾ, ਪੈਨੀ ਅਤੇ ਹੋਰ ਵੀ ਕਈ ਗਾਇਕਾਂ ਨਾਲ ਕਰਨ ਔਜਲਾ ਹਿੱਟ ਗੀਤ ਦੇ ਚੁੱਕੇ ਹਨ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network