‘ਸ਼ਰਾਬ’ ਗਾਣੇ ਨੂੰ ਲੈ ਕੇ ਕਰਣ ਔਜਲਾ ਨੇ ਮਹਿਲਾ ਕਮਿਸ਼ਨ ਅੱਗੇ ਰੱਖਿਆ ਆਪਣਾ ਪੱਖ

written by Rupinder Kaler | September 24, 2021

ਗਾਇਕ ਕਰਣ ਔਜਲਾ (Karan Aujla) ਨੇ ਹਾਲ ਹੀ ਵਿੱਚ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਵੀਡੀਓ ਕਾਲ ਕਰਕੇ ਆਪਣੇ ਗਾਣੇ ‘ਸ਼ਰਾਬ’ ਨੂੰ ਲੈ ਕੇ ਆਪਣੀ ਸਫਾਈ ਪੇਸ਼ ਕੀਤੀ ਹੈ । ਜਿਸ ਦੀ ਜਾਣਕਾਰੀ ਮਨੀਸ਼ਾ ਗੁਲਾਟੀ (Manisha Gulati) ਨੇ ਆਪਣੇ ਇੰਸਟਾਗ੍ਰਾਮ ਤੇ ਦਿੱਤੀ ਹੈ । ਉਹਨਾਂ ਨੇ ਆਪਣੀ ਇੱਕ ਤਸਵੀਰ ਸਾਂਝੀ ਕੀਤੀ ਹੈ ਜਿਸ ਵਿੱਚ ਉਹ ਕਰਣ ਔਜਲਾ (Karan Aujla) ਨਾਲ ਵੀਡੀਓ ਕਾਲ ਕਰਦੇ ਹੋਏ ਨਜ਼ਰ ਆ ਰਹੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਮਨੀਸ਼ਾ ਗੁਲਾਟੀ ਨੇ ਕਰਣ ਔਜਲਾ ਨਾਲ ਹੋਈ ਗੱਲਬਾਤ ਦਾ ਜ਼ਿਕਰ ਕੀਤਾ ਹੈ ।

Pic Courtesy: Instagram

ਹੋਰ ਪੜ੍ਹੋ :

ਟੀਵੀ ਇੰਡਸਟਰੀ ਤੋਂ ਆਈ ਇੱਕ ਹੋਰ ਬੁਰੀ ਖ਼ਬਰ, ਜਗਨੂਰ ਅਨੇਜਾ ਦੀ ਹੋਈ ਮੌਤ

harjit-harman777-min Pic Courtesy: Instagram

ਉਹਨਾਂ ਨੇ ਲਿਖਿਆ ਹੈ ਕਿ ‘ਪਿਛਲੇ ਦਿਨੀਂ ਪੰਜਾਬੀ ਗਾਇਕ ਕਰਨ ਔਜਲਾ (Karan Aujla) ਤੇ ਹਰਜੀਤ ਹਰਮਨ ਦੇ ਗਾਣੇ ‘ਸ਼ਰਾਬ’ ਜਿਸ ਵਿੱਚ ਮਹਿਲਾਵਾਂ ਬਾਰੇ ਗਲਤ ਟਿੱਪਣੀਆਂ ਕੀਤੀਆਂ ਗਈਆਂ ਸੀ ਉਸ ‘ਤੇ ਮਹਿਲਾ ਕਮਿਸ਼ਨ ਵੱਲੋਂ ਨੋਟਿਸ ਲਿਆ ਗਿਆ ਸੀ। ਅੱਜ ਕਰਨ ਔਜਲਾ (Karan Aujla) ਨੇ ਵੀਡੀਓ ਕਾਲ ਰਾਹੀਂ ਸਾਡੇ ਸਾਹਮਣੇ ਆਪਣਾ ਪੱਖ ਰੱਖਿਆ ਤੇ ਯਕੀਨ ਦਿਵਾਇਆ ਕਿ ਉਹਨਾਂ ਨੇ ਹਮੇਸ਼ਾ ਪੰਜਾਬ ਤੇ ਪੰਜਾਬੀ ਸੱਭਿਆਚਾਰ ਦਾ ਖਿਆਲ ਰੱਖਿਆ ਹੈ ਤੇ ਅੱਗੇ ਵੀ ਰੱਖਦੇ ਰਹਿਣਗੇ।

inside image of karan aujla Pic Courtesy: Instagram

ਉਹਨਾਂ ਨੇ ਇਹ ਵੀ ਭਰੋਸਾ ਦਿਵਾਇਆ ਕਿ ਉਹ ਇਸ ਗੱਲ ਦਾ ਧਿਆਨ ਰੱਖਣਗੇ ਕਿ ਉਹਨਾਂ ਦੇ ਗਾਣਿਆਂ ਨਾਲ ਕਿਸੇ ਦਾ ਵੀ ਅਕਸ ਖਰਾਬ ਨਹੀਂ ਹੋਵੇਗਾ । ਕਰਨ ਔਜਲਾ ਨੇ ਕਿਹਾ ਕਿ ਜਦੋਂ ਉਹ ਪੰਜਾਬ ਵਾਪਿਸ ਆਏ ਤਾਂ ਮਹਿਲਾ ਕਮਿਸ਼ਨ ਨਾਲ ਮੁਲਾਕਾਤ ਕਰਨਗੇ ਤੇ ਮੈਨੂੰ ਉਮੀਦ ਹੈ ਕਿ ਉਹ ਇੱਕ ਜ਼ਿੰਮੇਵਾਰ ਪੰਜਾਬੀ ਹੋਣ ਦੇ ਨਾਤੇ ਆਪਣੀ ਕਹੀ ਗੱਲ ‘ਤੇ ਅਮਲ ਕਰਨਗੇ’ ।  ਤੁਹਾਨੂੰ ਦੱਸ ਦਿੰਦੇ ਹਾਂ ਕਿ ਕੁਝ ਦਿਨ ਪਹਿਲਾਂ ਮਹਿਲਾ ਕਮਿਸ਼ਨ ਨੇ ਇੱਕ ਨੋਟਿਸ ਜਾਰੀ ਕਰਕੇ ਕਰਣ ਔਜਲਾ ਤੇ ਹਰਜੀਤ ਹਰਮਨ ਤੋਂ ਉਹਨਾਂ ਦੇ ਗਾਣੇ ਸ਼ਰਾਬ ਨੂੰ ਲੈ ਕੇ ਜਵਾਬ ਤਲਬ ਕੀਤਾ ਸੀ । ਮਹਿਲਾ ਕਮਿਸ਼ਨ ਦਾ ਕਹਿਣਾ ਸੀ ਕਿ ਇਸ ਗਾਣੇ ਵਿੱਚ ਕੁਝ ਬੋਲ ਇਸ ਤਰ੍ਹਾਂ ਦੇ ਹਨ ਜਿਨ੍ਹਾਂ ਨਾਲ ਔਰਤਾਂ ਦੀ ਛਵੀ ਨੂੰ ਖਰਾਬ ਕੀਤਾ ਗਿਆ ਹੈ ।

 

0 Comments
0

You may also like