Advertisment

ਕਰਨ ਔਜਲਾ ਨਵੇਂ ਗੀਤ ‘Let 'em Play’ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

author-image
By Lajwinder kaur
New Update
ਕਰਨ ਔਜਲਾ ਨਵੇਂ ਗੀਤ ‘Let 'em Play’ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ
Advertisment
ਪੰਜਾਬੀ ਗੀਤਕਾਰ ਤੇ ਗਾਇਕ ਕਰਨ ਔਜਲਾ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ । ਜੀ ਹਾਂ ‘Let 'em Play’ ਟਾਈਟਲ ਹੇਠ ਰਿਲੀਜ਼ ਹੋਇਆ ਇਹ ਗੀਤ ਚੱਕਵੀਂ ਬੀਟ ਵਾਲਾ ਹੈ ਜਿਸ ਨੂੰ ਕਰਨ ਔਜਲਾ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਗਾਇਆ ਹੈ । ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਖੁਦ ਗੀਤਾਂ ਦੀ ਮਸ਼ੀਨ ਯਾਨੀ ਕਿ ਕਰਨ ਔਜਲਾ ਨੇ ਲਿਖੇ ਨੇ । ਇਸ ਗੀਤ ਨੂੰ ਮਿਊਜ਼ਿਕ ਦਿੱਤਾ ਹੈ ਨਾਮੀ ਸੰਗੀਤਕਾਰ ਪਰੂਫ ਨੇ । ਗੀਤ ਦਾ ਸ਼ਾਨਦਾਰ ਵੀਡੀਓ ਸੁੱਖ ਸੰਘੇੜਾ ਨੇ ਬਣਾਇਆ ਹੈ । ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਕਰਨ ਔਜਲਾ । ਇਸ ਗੀਤ ਨੂੰ ਰੇਹਾਨ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਗੀਤ ਨੂੰ ਰਿਲੀਜ਼ ਹੋਏ ਕੁਝ ਸਮਾਂ ਹੀ ਹੋਇਆ ਅਤੇ ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ।
ਕਰਨ ਔਜਲਾ ਇਸ ਤੋਂ ਪਹਿਲਾਂ ਵੀ ਸ਼ੇਖ਼, ਇਟਸ ਓਕੇ ਗੌਡ, ਨੋ ਨੀਡ, ਹੇਅਰ, ਰਿਮ V/S ਝਾਂਜਰ, ਡੌਂਟ ਵਰੀ, ਹਿੰਟ, ਇੰਕ, ਕੋਈ ਚੱਕਰ ਨਹੀਂ, ਫੈਕਟਸ , ਹਿਸਾਬ, ਰੈੱਡ ਆਈਜ਼, ਝਾਂਜਰ ਵਰਗੇ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਨ੍ਹਾਂ ਦੇ ਲਿਖੇ ਗੀਤ ਦੀਪ ਜੰਡੂ, ਜੱਸੀ ਗਿੱਲ, ਗੁਰਲੇਜ ਅਖ਼ਤਰ ਵਰਗੇ ਨਾਮੀ ਗਾਇਕ ਗਾ ਚੁੱਕੇ ਹਨ।
Advertisment

Stay updated with the latest news headlines.

Follow us:
Advertisment
Advertisment
Latest Stories
Advertisment