ਕਰਨ ਔਜਲਾ ਨੇ ਆਪਣੇ ਲਾਈਵ ਸ਼ੋਅ ‘ਚ ਸਿੱਧੂ ਮੂਸੇਵਾਲਾ, ਸੰਦੀਪ ਅੰਬੀਆਂ ਤੇ ਦੀਪ ਸਿੱਧੂ ਨੂੰ ਦਿੱਤੀ ਸ਼ਰਧਾਂਜਲੀ

written by Lajwinder kaur | July 18, 2022

ਪੰਜਾਬੀ ਗਾਇਕ ਕਰਨ ਔਜਲਾ ਜੋ ਕਿ ਏਨੀਂ ਦਿਨੀਂ ਆਪਣੇ ਮਿਊਜ਼ਿਕ ਸ਼ੋਅ ਦੇ ਲਈ ਆਸਟ੍ਰੇਲੀਆ ਪਹੁੰਚੇ ਹਨ। ਬੀਤੇ ਦਿਨੀਂ ਉਨ੍ਹਾਂ ਦਾ ਸ਼ੋਅ ਆਸਟ੍ਰੇਲੀਆ ਦੇ ਪਰਥ ਸ਼ਹਿਰ 'ਚ ਸੀ।

ਜਿੱਥੋਂ ਕਈ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ। ਇਸ ਸ਼ੋਅ ਦੇ ਦੌਰਾਨ ਉਨ੍ਹਾਂ ਨੇ ਗਾਇਕ ਸਿੱਧੂ ਮੂਸੇਵਾਲਾ, ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਅਤੇ ਅਦਾਕਾਰ ਦੀਪ ਸਿੱਧੂ ਨੂੰ ਸ਼ਰਧਾਂਜਲੀ ਦਿੱਤੀ।

ਹੋਰ ਪੜ੍ਹੋ : ਸਿੱਧੂ ਮੂਸੇਵਾਲੇ ਦੀ ਹਵੇਲੀ ਤੋਂ ਸਾਹਮਣੇ ਆਈਆਂ ਨਵੀਆਂ ਹੋਰ ਤਸਵੀਰਾਂ, ਗਿੱਪੀ ਗਰੇਵਾਲ ਦੇ ਪਰਿਵਾਰ ਨੇ ਮਾਪਿਆਂ ਦੇ ਨਾਲ ਦੁੱਖ ਕੀਤਾ ਸਾਂਝਾ

karan aujla image

ਕਰਨ ਔਜਲਾ ਦੇ ਸ਼ੋਅ ਦੌਰਾਨ ਸਟੇਜ ਉੱਤੇ ਲੱਗੀ ਵੱਡੀ ਜਿਹੀ ਸਕਰੀਨ ਉੱਤੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ, ਹੀਰੋ ਦੀਪ ਸਿੱਧੂ ਅਤੇ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਤਸਵੀਰ ਦਿਖਾਈ ਜਾਂਦੀ ਹੈ ਤੇ ਨਾਲ ਹੀ ਲਿਖਿਆ ਹੈ ‘Rest In Peace Brothers’ । ਇਹ ਵੀਡੀਓ ਕਲਿੱਪ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ। bulletin_aujla ਨਾਮ ਦੇ  ਇੰਸਟਾਗ੍ਰਾਮ ਪੇਜ਼ ਨੇ ਇਸ ਵੀਡੀਓ ਨੂੰ ਸ਼ੇਅਰ ਕੀਤਾ ਹੈ।

inside image of karan aujla show

ਦੱਸ ਦਈਏ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੀ ਮੌਤ ਨੇ ਹਰ ਇੱਕ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਗਾਇਕ ਕਰਨ ਔਜਲਾ ਨੇ ਵੀ ਪੋਸਟ ਪਾ ਕੇ ਦੁੱਖ ਜਤਾਇਆ ਸੀ। ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਦੀ ਖਬਰ ਨੇ ਹਰ ਇੱਕ ਦੀ ਅੱਖ ਨੂੰ ਨਮ ਕਰ ਦਿੱਤਾ ਸੀ।

ਸਿੱਧੂ ਮੂਸੇਵਾਲਾ ਨੇ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦਿੱਤੇ ਹਨ, ਜੋ ਕਿ ਹੁਣ ਰਹਿੰਦੀ ਦੁਨੀਆ ਤੱਕ ਲੋਕਾਂ ਦੇ ਵਿਚਕਾਰ ਰਹਿਣਗੇ। ਆਉਣ ਵਾਲੇ ਸਮੇਂ ‘ਚ ਸਿੱਧੂ ਮੂਸੇਵਾਲਾ ਦੇ ਅਣਰਿਲੀਜ਼ ਹੋਏ ਗੀਤਾਂ ਨੂੰ ਸਿੱਧੂ ਮੂਸੇਵਾਲਾ ਦਾ ਪਿਤਾ ਬਲਕੌਰ ਸਿੰਘ ਸਿੱਧੂ ਰਿਲੀਜ਼ ਕਰਨਗੇ।

 

 

View this post on Instagram

 

A post shared by bulletin 🏆 (@bulletin_aujla_)

You may also like