ਕਰਨ ਔਜਲਾ ਦਾ ਨਵਾਂ ਗੀਤ ‘ਮਾਂ’ ਹੋਇਆ ਲੀਕ, ਮਰਹੂਮ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ

written by Lajwinder kaur | August 03, 2022

Karan Aujla Tribute To Sidhu Moose Wala in Maa Boldi Aa Song: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਕਈ ਨਾਮੀ ਗਾਇਕ ਪਹਿਲਾਂ ਹੀ ਆਪਣੇ ਗੀਤਾਂ ਦੇ ਰਾਹੀਂ ਸ਼ਰਧਾਂਜਲੀ ਦੇ ਚੁੱਕੇ ਹਨ। ਇਸ ਦੌਰਾਨ ਕਰਨ ਔਜਲਾ ਨੇ ਵੀ ਸਿੱਧੂ ਮੂਸੇਵਾਲਾ ਨੂੰ ਆਪਣੇ ਗੀਤ ਮਾਂ ਦੇ ਨਾਲ ਸ਼ਰਧਾਂਜਲੀ ਦਿੱਤੀ ਹੈ। ਜੀ ਹਾਂ ਇਹ ਗੀਤ ਸੋਸ਼ਲ ਮੀਡੀਆ ਉੱਤੇ ਲੀਕ ਹੋ ਗਿਆ ਹੈ।

ਹੋਰ ਪੜ੍ਹੋ : ਗਿੱਪੀ ਗਰੇਵਾਲ ਤੇ ਰਵਨੀਤ ਗਰੇਵਾਲ ਦੀ ਸਾਹਮਣੇ ਆਈ ਨਵੀਂ ਤਸਵੀਰ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਪਤੀ-ਪਤਨੀ ਦਾ ਇਹ ਰੋਮਾਂਟਿਕ ਅੰਦਾਜ਼

Manisha Gulati with karan aujla

ਹਾਲ ਹੀ ‘ਚ ਕਰਨ ਔਜਲਾ ਨੇ ਆਪਣੇ ਨਵੇਂ ਗੀਤ ‘ਮਾਂ’ ਰਾਹੀਂ ਸਿੱਧੂ ਮੂਸੇਵਾਲੇ ਨੂੰ ਸ਼ਰਧਾਂਜ਼ਲੀ ਦਿੱਤੀ। ਜਿਸਦਾ ਜ਼ਿਕਰ ਪਹਿਲਾਂ ਮਨੀਸ਼ਾ ਗੁਲਾਟੀ ਨੇ ਵੀ ਕੀਤਾ ਸੀ। ਮਨੀਸ਼ਾ ਗੁਲਾਟੀ ਨੇ ਕਿਹਾ ਸੀ ਕਿ ਕਰਨ ਔਜਲਾ ਨੇ ਮਾਂ ਗੀਤ ਨੂੰ ਰਿਲੀਜ਼ ਕਰਨ ਦਾ ਵਾਅਦਾ ਵੀ ਕੀਤਾ ਸੀ।

karan aujla sad post for sidhu moose wala death

ਸੋਸ਼ਲ ਮੀਡੀਆ ਉੱਤੇ ਇੱਕ ਆਡੀਓ ਕਲਿੱਪ ਵਾਇਰਲ ਹੋ ਰਿਹਾ ਹੈ। ਜਿਸ ਨੂੰ ਕਰਨ ਔਜਲਾ ਦਾ ਮਾਂ ਗੀਤ ਦੱਸਿਆ ਜਾ ਰਿਹਾ ਹੈ। ਪਰ ਅਜੇ ਤੱਕ ਕਰਨ ਔਜਲਾ ਨੇ ਇਸ ਬਾਰ ਕੋਈ ਪੁਸ਼ਟੀ ਨਹੀਂ ਕੀਤੀ ਹੈ। ਇਸ ਵਾਇਰਲ ਹੋ ਰਹੇ ਆਡੀਓ ਕਲਿੱਪ ‘ਚ ਕਰਨ ਔਜਲਾ ਸਿੱਧੂ ਦੀ ਮਾਂ ਦੇ ਦਰਦ ਨੂੰ ਬਿਆਨ ਕਰ ਰਹੇ ਹਨ। ਗੀਤ ਦੇ ਬੋਲ ਦਿਲ ਨੂੰ ਝੰਜੋੜ ਕੇ ਰੱਖ ਦਿੰਦੇ ਨੇ।

ਇਸ ਗੀਤ ਕਰਨ ਔਜਲਾ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਦੇ ਦਿਲ ਦੇ ਦਰਦ ਨੂੰ ਬਹੁਤ ਹੀ ਖ਼ੂਬਸੂਰਤੀ ਦੇ ਨਾਲ ਬਿਆਨ ਕੀਤਾ ਹੈ। ਗੀਤ ਦੀਆਂ ਸਾਰੀਆਂ ਹੀ ਲਾਈਨਾਂ ਦਿਲ ਨੂੰ ਛੂਹ ਜਾਂਦੀਆਂ ਨੇ। ਗੀਤ ‘ਚ ‘ਮਾੜੀ ਸਿਆਸਤਾਂ’, ‘ਪੁੱਤ ਦਾ ਅਖੀਰਲੀ ਸਮੇਂ ਕੀਤਾ ਜੂੜਾ’, ਜਿਹੜੇ ਮੋਢਿਆਂ ਉੱਤੇ ਖਿਡਾਇਆ ਤੇ ਬਹੁਤ ਸਾਰੀਆਂ ਗੱਲਾਂ ਨੇ ਜੋ ਤੁਹਾਡੇ ਦਿਲ ਨੂੰ ਛੂਹ ਜਾਣਗੀਆਂ।

ਦੱਸ ਦਈਏ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੀ ਮੌਤ ਨੇ ਹਰ ਇੱਕ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਗਾਇਕ ਕਰਨ ਔਜਲਾ ਨੇ ਵੀ ਪੋਸਟ ਪਾ ਕੇ ਦੁੱਖ ਜਤਾਇਆ ਸੀ। ਗਾਇਕ ਕਰਨ ਔਜਲਾ ਨੇ ਸਿੱਧੂ ਮੂਸੇਵਾਲੇ ਲਈ ਆਪਣੀ ਇੰਸਟਾਗ੍ਰਾਮ ਅਕਾਉਂਟ ਦੀ ਸਟੋਰੀ ‘ਚ ਪੋਸਟ ਪਾ ਕੇ ਇੱਕ ਲੰਬੀ ਚੌੜੀ ਪੋਸਟ ਪਾਈ ਹੈ। ਜਿਸ ‘ਚ ਉਨ੍ਹਾਂ ਨੇ ਕਿਹਾ ਸੀ ਕਿ ਮਾਂ ਪਿਓ ਤੋਂ ਪੁੱਤ ਜਾਂ ਪੁੱਤ ਤੋਂ ਮਾਂ ਪਿਓ ਦੇ ਵਿਛੋੜੇ ਨੂੰ ਮੈਂ ਬਹੁਤ ਨੇੜੇ ਤੋਂ ਮਹਿਸੂਸ ਕੀਤਾ ਹੋਇਆ ਹੈ ਤੇ ਇਸ ਦੁੱਖ ਨੂੰ ਬਿਆਨ ਨਹੀਂ ਕਰ ਸਕਦਾ।

 

 

 

 

You may also like