ਕਰਨ ਔਜਲਾ ਨੇ ਆਪਣੇ ਮਿਊਜ਼ਿਕ ਲੇਬਲ ਹੇਠ ਰਿਲੀਜ਼ ਕੀਤਾ ਪਹਿਲਾ ਗੀਤ ‘Sheesha’, ਦਰਸ਼ਕਾਂ ਨੂੰ ਆ ਰਿਹਾ ਖੂਬ ਪਸੰਦ, ਦੇਖੋ ਵੀਡੀਓ

written by Lajwinder kaur | August 30, 2022

Karan Aujla's New Song 'Sheesha' Released : ਪੰਜਾਬੀ ਮਿਊਜ਼ਿਕ ‘ਚ ਗੀਤਾਂ ਦੀ ਮਸ਼ੀਨ ਵਜੋਂ ਜਾਣੇ ਜਾਂਦੇ ਕਰਨ ਔਜਲਾ ਇੱਕ ਵਾਰ ਫਿਰ ਤੋਂ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਏ ਹਨ। ਜੀ ਹਾਂ ਉਹ ਸ਼ੀਸ਼ਾ ਟਾਈਟਲ ਹੇਠ ਰੋਮਾਂਟਿਕ ਗੀਤ ਲੈ ਕੇ ਆਏ ਹਨ। ਇਹ ਗੀਤ ਉਨ੍ਹਾਂ ਦੇ ਖੁਦ ਦੇ ਮਿਊਜ਼ਿਕ ਯੂਟਿਊਬ ਚੈਨਲ ਦਾ ਪਹਿਲਾ ਗੀਤ, ਜਿਸ ਨੂੰ ਲੈ ਕੇ ਕਰਨ ਔਜਲਾ ਕਾਫੀ ਜ਼ਿਆਦਾ ਉਤਸ਼ਾਹਿਤ ਹਨ।

ਹੋਰ ਪੜ੍ਹੋ : ਛੋਟੇ ਨਵਾਬ ਤੈਮੂਰ ਬਣਿਆ ਨੰਨ੍ਹਾ ਕਿਸਾਨ, ਆਪਣੇ ਖੇਤਾਂ 'ਚ ਕੰਮ ਕਰਦਾ ਆਇਆ ਨਜ਼ਰ, ਦੇਖੋ ਤਸਵੀਰਾਂ

inside image of karan aujla image source YouTube

ਦੱਸ ਦਈਏ ਕਰਨ ਔਜਲਾ ਦੇ ਨਵੇਂ ਗੀਤਾਂ ਤਾਂ ਉਨ੍ਹਾਂ ਦੇ ਪ੍ਰਸ਼ੰਸਕ ਬਹੁਤ ਹੀ ਬੇਸਬਰੀ ਦੇ ਨਾਲ ਉਡੀਕ ਕਰਦੇ ਰਹਿੰਦੇ ਹਨ। ਕਰਨ ਔਜਲਾ ਦੇ ਨਵੇਂ ਗੀਤ ‘ਸ਼ੀਸ਼ਾ’ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਇਸ ਗੀਤ ਨੂੰ ਆਵਾਜ਼ ਦੇਣ ਦੇ ਨਾਲ-ਨਾਲ ਇਸ ਦੇ ਬੋਲ ਤੇ ਕੰਪੋਜ਼ੀਸ਼ਨ ਵੀ ਕਰਨ ਔਜਲਾ ਨੇ ਤਿਆਰ ਕੀਤੇ ਹਨ। ਗੀਤ ਨੂੰ ਮਿਊਜ਼ਿਕ ਜੇ ਸਟੈਟਿਕ ਨੇ ਦਿੱਤਾ ਹੈ ਤੇ ਵੀਡੀਓ ਸਾਗਰ ਦਿਓਲ ਨੇ ਬਣਾਇਆ ਹੈ। ਇਸ ਗੀਤ ਨੂੰ ਕਰਨ ਔਜਲਾ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਤੁਹਾਨੂੰ ਇਹ ਗੀਤ ਕਿਵੇਂ ਦਾ ਲੱਗਿਆ ਆਪਣੀ ਰਾਏ ਕਮੈਂਟ ਬਾਕਸ ‘ਚ ਦੇ ਸਕਦੇ ਹੋ।

karan aujla new song image source YouTube

ਇਸ ਗੀਤ ਦੇ ਵਿਊਜ਼ ਲਗਾਤਾਰ ਵੱਧ ਰਹੇ ਹਨ। ਕਰਨ ਔਜਲਾ ਦੇ ਯੂਟਿਊਬ ਚੈਨਲ ਦਾ ਨਾਂ ਕਰਨ ਔਜਲਾ ਮਿਊਜ਼ਿਕ ਹੈ, ਜਿਸ ਨੂੰ 86 ਹਜ਼ਾਰ ਤੋਂ ਵੱਧ ਲੋਕਾਂ ਨੇ ਸਬਸਕ੍ਰਾਈਬ ਵੀ ਕਰ ਲਿਆ ਹੈ।

singer karan aujla image source YouTube

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕਰਨ ਔਜਲਾ ਨੇ ਕਈ ਹਿੱਟ ਗੀਤ ਮਿਊਜਿਕ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ‘ਝਾਂਜਰ’, ‘ਮੈਕਸੀਕੋ ਕੋਕਾ’, ‘ਚਿੱਠੀਆਂ’, ‘ਅਧੀਆ’, ‘ਡੌਂਟ ਲੁੱਕ’, ‘ਹੁਕਮ’ ਸਮੇਤ ਕਈ ਹਿੱਟ ਗੀਤ ਗਾਏ ਹਨ। ਹਾਲ ਹੀ ‘ਚ ਉਨ੍ਹਾਂ ਦਾ ਸਿੱਧੂ ਮੂਸੇਵਾਲਾ ਦੇ ਲਈ ਗਾਇਆ ‘ਮਾਂ’ ਗੀਤ ਲੀਕ ਹੋ ਗਿਆ ਸੀ। ਪਰ ਇਸ ਗੀਤ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲਿਆ।

You may also like