ਕਰਨ ਔਜਲਾ ਦੇ ਨਵੇਂ ਗੀਤ Red Eyes ਦਾ ਪੋਸਟਰ ਆਇਆ ਸਾਹਮਣੇ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

written by Lajwinder kaur | February 21, 2020

ਪੰਜਾਬੀ ਗਾਇਕ ਕਰਨ ਔਜਲਾ ਜੋ ਕਿ ਇੱਕ ਵਾਰ ਫਿਰ ਤੋਂ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ । ਜੀ ਹਾਂ ਰੈੱਡ ਆਈਜ਼ (Red Eyes) ਟਾਈਟਲ ਹੇਠ ਉਹ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆ ਰਹੇ ਨੇ । ਇਸ ਗਾਣੇ ਦਾ ਪੋਸਟਰ ਕਰਨ ਔਜਲਾ ਨੇ ਆਪਣੇ ਇੰਸਟਾਗ੍ਰਾਮ ਉੱਤੇ ਸ਼ੇਅਰ ਕੀਤਾ ਹੈ । ਪੋਸਟਰ ਰਿਲੀਜ਼ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਛਾਇਆ ਹੋਇਆ ਹੈ । ਕਰਨ ਔਜਲਾ ਦੇ ਫੈਨਜ਼ ਨੂੰ ਪੋਸਟਰ ਖੂਬ ਪਸੰਦ ਆ ਰਿਹਾ ਹੈ ਕੁਝ ਹੀ ਘੰਟਿਆਂ ‘ਚ ਲੱਖਾਂ ਹੀ ਲਾਈਕਸ ਤੇ ਹਜ਼ਾਰਾਂ ਹੀ ਕਮੈਂਟਸ ਆ ਚੁੱਕੇ ਨੇ ।

ਹੋਰ ਵੇਖੋ:ਯੁਵਰਾਜ ਹੰਸ ਨੇ ਵਿਆਹ ਦੀ ਪਹਿਲੀ ਵਰ੍ਹੇਗੰਢ ‘ਤੇ ਮਾਨਸੀ ਸ਼ਰਮਾ ਲਈ ਪਾਈ ਪਿਆਰ ਨਾਲ ਭਰੀ ਪੋਸਟ, ਵਿਆਹ ਦੀ ਤਸਵੀਰ ਕੀਤੀ ਸ਼ੇਅਰ ਜੇ ਗੱਲ ਕਰੀਏ ਰੈੱਡ ਆਈਜ਼ ਗਾਣੇ ਦੀ ਤਾਂ ਬੋਲ ਖੁਦ ਕਰਨ ਔਜਲਾ ਦੀ ਕਲਮ ‘ਚੋਂ ਹੀ ਨਿਕਲੇ ਨੇ ਤੇ ਮਿਊਜ਼ਿਕ ਪਰੂਫ ਨੇ ਦਿੱਤਾ ਹੈ । ਗਾਣੇ ਦਾ ਵੀਡੀਓ Jeona & jogi ਨੇ ਤਿਆਰ ਕੀਤਾ ਹੈ । ਗਾਣੇ ਦੇ ਟਾਈਟਲ ਤੋਂ ਤਾਂ ਲੱਗਦਾ ਹੈ ਇਹ ਗੀਤ ਵੀ ਚੱਕਵੀਂ ਬੀਟ ਵਾਲਾ ਹੋਵੇਗਾ । ਇਹ ਗਾਣਾ 25 ਫਰਵਰੀ ਨੂੰ ਰਿਲੀਜ਼ ਹੋਣ ਜਾ ਰਿਹਾ ਹੈ । ਫੈਨਜ਼ ਇਸ ਗੀਤ ਨੂੰ ਲੈ ਕੇ ਕਾਫੀ ਉਤਸੁਕ ਨਜ਼ਰ ਆ ਰਹੇ ਹਨ ।
ਜੇ ਗੱਲ ਕਰੀਏ ਕਰਨ ਔਜਲਾ ਦੇ ਵਰਕ ਫਰੰਟ ਦੀ ਤਾਂ ਉਹ ਨੋ ਨੀਡ, ਹੇਅਰ, ਰਿਮ V/S ਝਾਂਜਰ, ਡੌਂਟ ਵਰੀ, ਹਿੰਟ, ਇੰਕ, ਕੋਈ ਚੱਕਰ ਨਹੀਂ, ਫੈਕਟਸ , ਹਿਸਾਬ ਵਰਗੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ। ਉਨ੍ਹਾਂ ਦੇ ਸਾਰੇ ਹੀ ਗੀਤਾਂ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਹੈ। ਉਨ੍ਹਾਂ ਵੱਲੋਂ ਲਿਖੇ ਗੀਤ ਕਈ ਨਾਮੀ ਗਾਇਕ ਜਿਵੇਂ ਜੱਸੀ ਗਿੱਲ, ਦੀਪ ਜੰਡੂ ,ਦਿਲਪ੍ਰੀਤ ਢਿੱਲੋਂ ਤੇ ਮੌਂਟੀ ਵਾਰਿਸ ਤੇ ਕਈ ਹੋਰ ਗਾਇਕ ਵੀ ਗਾ ਚੁੱਕੇ ਨੇ । ਇਸ ਤੋਂ ਇਲਾਵਾ ਉਹ ਕਈ ਹਿੱਟ ਗੀਤਾਂ ‘ਚ ਆਪਣੇ ਰੈਪ ਦਾ ਤੜਕਾ ਵੀ ਲਗਾ ਚੁੱਕੇ ਹਨ।  

0 Comments
0

You may also like