ਸਿੱਧੂ ਮੂਸੇਵਾਲਾ ਦਾ ਮਨੀਸ਼ਾ ਗੁਲਾਟੀ ਨਾਲ ਕੀਤਾ ਵਾਅਦਾ ਪੂਰਾ ਕਰਣਗੇ ਕਰਨ ਔਜਲਾ, ਗਾਉਣਗੇ ‘ਮਾਂ’ ਗੀਤ

written by Lajwinder kaur | June 03, 2022

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਐਤਵਾਰ ਦੀ ਸ਼ਾਮ ਯਾਨੀਕਿ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਨ੍ਹਾਂ ਦੇ ਘਰ ਪਹੁੰਚੇ ਸੀ। ਜਿਸ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ।

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦਾ ਪੁਰਾਣਾ ਵੀਡੀਓ ਹੋਇਆ ਵਾਇਰਲ, ਪ੍ਰਸ਼ੰਸਕ ਵੱਲੋਂ ਮਿਲੇ ਇਸ ਤੋਹਫੇ ਨੂੰ ਦੇਖ ਕੇ ਗਾਇਕ ਦੇ ਚਿਹਰੇ ‘ਤੇ ਆਈ ਸੀ ਮੁਸਕਾਨ

ਉਨ੍ਹਾਂ ਦਾ ਇੱਕ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ ਜਿਸ ‘ਚ ਉਹ ਕਹਿ ਰਹੀ ਹੈ ਕਿ ਸਿੱਧੂ ਮੂਸੇਵਾਲ ਉਨ੍ਹਾਂ ਦਾ ਫੈਨ ਸੀ ਤੇ ਉਸ ਨੇ ਵਾਅਦਾ ਕੀਤਾ ਸੀ ਕਿ ਉਹ ਮਾਂ ਗੀਤ ਰਿਲੀਜ਼ ਕਰੇਗਾ। ਪਰ ਹੁਣ ਇਹ ਵਾਅਦਾ ਕਰਨ ਔਜਲਾ ਪੂਰਾ ਕਰਨਗੇ। ਉਨ੍ਹਾਂ ਨੇ ਵੀ ਮਨੀਸ਼ਾ ਗੁਲਾਟੀ ਦੇ ਨਾਲ ਇਹ ਮਾਂ ਗੀਤ ਨੂੰ ਲੈ ਕੇ ਵਾਅਦਾ ਕੀਤਾ ਹੋਇਆ ਹੈ।

Manisha Gulati at sidhu moose wala home

 

ਦੱਸ ਦੇਈਏ ਕਿ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਐਤਵਾਰ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੀ ਮੌਤ ਨੇ ਹਰ ਇੱਕ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪੰਜਾਬੀ ਮਿਊਜ਼ਿਕ ਇੰਡਸਟਰੀ ਚ ਤਾਂ ਸੋਗ ਪਸਰਿਆ ਪਿਆ ਹੈ। ਜਿਸ ਕਰਕੇ ਪੰਜਾਬੀ ਕਲਾਕਾਰਾਂ ਨੇ ਆਪਣੇ ਕਈ ਮਿਊਜ਼ਿਕ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਦੱਸ ਦਈਏ ਸ਼ੁੱਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਤੇ ਭੋਗ 8 ਤਰੀਕ ਨੂੰ ਬਾਹਰਲੀ ਅਨਾਜ ਮੰਡੀ ਸਿਰਸਾ ਰੋਡ ਮਾਨਸਾ ਵਿਖੇ ਹੋਵੇਗਾ।

Sidhu-tomb

ਦੱਸ ਦਈਏ ਸਿੱਧੂ ਮੂਸੇਵਾਲਾ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਨਾਮੀ ਗਾਇਕ ਸੀ ਜਿਸ ਨੇ ਕਈ ਹਿੱਟ ਗੀਤ ਦਿੱਤੇ ਸਨ। ਉਸ ਨੇ ਆਪਣੀ ਗਾਇਕੀ ਦੇ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਵੱਖਰੇ ਹੀ ਮੁਕਾਮ ਤੱਕ ਪਹੁੰਚਾ ਦਿੱਤਾ ਸੀ।

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੰਦੇ ਹੋਏ ਫ਼ਿਲਮ ‘ਸ਼ਰੀਕ-2’ ਦਾ ਟ੍ਰੇਲਰ ਹੋਇਆ ਮੁਲਤਵੀ, ਐਕਟਰ ਦੇਵ ਖਰੌੜ ਨੇ ਪੋਸਟ ਪਾ ਕੇ ਦਿੱਤੀ ਜਾਣਕਾਰੀ

You may also like