ਕਰਨ ਔਜਲਾ ਦੇ ਨਵੇਂ ਆਉਣ ਵਾਲੇ ਗੀਤ ‘Addi Sunni’ ਦਾ ਟੀਜ਼ਰ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਦੇਖੋ ਟੀਜ਼ਰ

written by Lajwinder kaur | September 29, 2021

ਪੰਜਾਬੀ ਗਾਇਕ ਕਰਨ ਔਜਲਾ Karan Aujla ਜੋ ਕਿ ਆਪਣੀ ਮਿਊਜ਼ਿਕ ਐਲਬਮ B.T.F.U ਦੇ ਨਾਲ ਸੁਰਖੀਆਂ ‘ਚ ਬਣੇ ਹੋਏ। ਬਹੁਤ ਜਲਦ ਇਸ ਐਲਬਮ ‘ਚੋਂ ਇੱਕ ਹੋਰ ਨਵਾਂ ਗੀਤ ਲੈ ਕੇ ਆ ਰਹੇ ਨੇ। ਉਹ ਅੱਡੀ ਸੁੰਨੀ (‘Addi Sunni’) ਟਾਈਟਲ ਹੇਠ ਗੀਤ ਲੈ ਕੇ ਰਹੇ ਨੇ। ਇਸ ਗੀਤ ਦਾ ਟੀਜ਼ਰ ਦਰਸ਼ਕਾਂ ਦੇ ਵਿਚਕਾਰ ਆ ਚੁੱਕਿਆ ਹੈ।

inside image of addi suni poster image source-instagram

ਹੋਰ ਪੜ੍ਹੋ : ਇਸ ਸਰਦਾਰ ਨੌਜਵਾਨ ਦੀ ਵੀਡੀਓ ਛੂਹ ਰਹੀ ਹੈ ਹਰ ਇੱਕ ਦੇ ਦਿਲ ਨੂੰ, 23 ਹਜ਼ਾਰ ਫੁੱਟ ਦੀ ਉੱਚਾਈ 'ਤੇ ਮੁੰਡੇ ਨੇ ਸਜਾਈ ਦਸਤਾਰ !

ਜੇ ਗੱਲ ਕਰੀਏ ਟੀਜ਼ਰ ਦੀ ਤਾਂ ਉਹ ਬਹੁਤ ਹੀ ਕਮਾਲ ਦਾ ਬਣਾਇਆ ਗਿਆ ਹੈ ਜੋ ਕਿ ਦਰਸ਼ਕਾਂ ਨੂੰ ਗੀਤ ਦੇਖਣ ਦੇ ਲਈ ਉਤਸ਼ਾਹਿਤ ਕਰ ਰਿਹਾ ਹੈ। ਗੀਤ ਦੇ ਨਾਂਅ ਤੇ ਟੀਜ਼ਰ ਤੋਂ ਲੱਗਦਾ ਹੈ ਇਹ ਗੀਤ ਸੈਡ ਜ਼ੋਨਰ ਦਾ ਹੋਵੇਗਾ। ਇਸ ਗੀਤ ਦਾ ਪੋਸਟਰ ਸ਼ੇਅਰ ਕਰਦੇ ਹੋਏ ਕਰਨ ਔਜਲਾ ਨੇ ਕਿਹਾ ਹੈ ਕਿ ਇਹ ਗੀਤ ਉਨ੍ਹਾਂ ਦੇ ਦਿਲ ਦੇ ਬਹੁਤ ਹੀ ਕਰੀਬ ਹੈ।

ਹੋਰ ਪੜ੍ਹੋ : ਮਾਂ ਦਾ ਹੱਥ ਫੜ ਕੇ ਪੌੜੀਆਂ ਚੜਣ ‘ਚ ਮਦਦ ਕਰਦੇ ਨਜ਼ਰ ਆਏ ਸਲਮਾਨ ਖ਼ਾਨ, ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ਇਹ ਵੀਡੀਓ

ਜੇ ਗੱਲ ਕਰੀਏ ਬੋਲਾਂ ਤੋਂ ਲੈ ਕੇ ਗਾਇਕ ਖੁਦ ਕਰਨ ਔਜਲਾ ਨੇ ਕੀਤੀ ਹੈ ਤੇ ਮਿਊਜ਼ਿਕ ਟਰੂ ਸਕੂਲ ਦਾ ਹੈ । ਰੂਪਨ ਬੱਲ ਵੱਲੋਂ ਗਾਣੇ ਦਾ ਵੀਡੀਓ ਤਿਆਰ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਟੀਜ਼ਰ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਹ ਪੂਰਾ ਗੀਤ ਬਹੁਤ ਜਲਦ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਜਾਵੇਗਾ।

karan aujla punajbi singer

ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਕਰਨ ਔਜਲਾ ਨੂੰ ਗੀਤਾਂ ਦੀ ਮਸ਼ੀਨ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗੀਤਕਾਰ ਕੀਤੀ ਸੀ। ਉਨ੍ਹਾਂ ਦੇ ਲਿਖੇ ਗੀਤ ਕਈ ਨਾਮੀ ਗਾਇਕ ਜਿਵੇਂ ਜੱਸੀ ਗਿੱਲ, ਦਿਲਜੀਤ ਦੋਸਾਂਝ, ਗਿੱਪੀ ਗਰੇਵਾਲ, ਦੀਪ ਜੰਡੂ ਤੇ ਕਈ ਹੋਰ ਗਾਇਕ ਗਾ ਚੁੱਕੇ ਨੇ। ਵਧੀਆ ਕਲਮ ਦੇ ਮਾਲਿਕ ਹੋਣ ਦੇ ਨਾਲ ਕਰਨ ਔਜਲਾ ਕਮਾਲ ਦੇ ਗਾਇਕ ਵੀ ਨੇ। ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਜਗਤ ਨੂੰ ਦਿੱਤੇ ਨੇ।

0 Comments
0

You may also like