ਕਿਊਟ ਜਿਹੀ ਬੱਚੀ ਦੇ ਨਾਲ ਨਜ਼ਰ ਆਏ ਕਰਨ ਔਜਲਾ, ਚਾਚੇ-ਭਤੀਜੀ ਦਾ ਇਹ ਅੰਦਾਜ਼ ਦਰਸ਼ਕਾਂ ਨੂੰ ਆ ਰਿਹਾ ਖੂਬ ਪਸੰਦ

written by Lajwinder kaur | April 20, 2022

ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਗੀਤਾਂ ਦੀ ਮਸ਼ੀਨ ਕਹੇ ਜਾਣ ਵਾਲੇ ਗੀਤਕਾਰ ਅਤੇ ਗਾਇਕ ਕਰਨ ਔਜਲਾ ਦੀ ਇੱਕ ਪਿਆਰੀ ਜਿਹੀ ਤਸਵੀਰ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ। ਜੀ ਹਾਂ ਕਰਨ ਔਜਲਾ ਆਪਣੀ ਭਤੀਜੀ ਕਰੀਨ ਔਜਲਾ ਦੇ ਨਾਲ ਨਜ਼ਰ ਆ ਰਹੀ ਹੈ। ਇਹ ਖ਼ਾਸ ਮੌਕਾ ਰਿਹਾ ਹੈ ਕਰਨ ਔਜਲਾ ਦੀ ਭਤੀਜੀ ਦੇ ਬਰਥਡੇਅ ਦਾ।

ਹੋਰ ਪੜ੍ਹੋ : ਰੌਸ਼ਨ ਪ੍ਰਿੰਸ ਨੇ ਸਾਂਝਾ ਕੀਤਾ ਪਹਿਲਾ ਯੂਟਿਊਬ ਬਲੌਗ, ਪਤਨੀ ਦੇ ਨਾਲ ਘਰ ਦੇ ਕੰਮ ਕਰਾਉਂਦੇ ਆਏ ਨਜ਼ਰ,ਦੇਖੋ ਵੀਡੀਓ

karan aujla happy birthday

ਇਸ ਤਸਵੀਰ ‘ਚ ਦੇਖ ਸਕਦੇ ਹੋ ਕਰਨ ਔਜਲਾ ਨੇ ਆਪਣੀ ਭਤੀਜੀ ਨੂੰ ਗੋਦੀ ਚੁੱਕਿਆ ਹੋਇਆ ਹੈ। ਚਾਚੇ-ਭਤੀਜੀ ਦਾ ਕਿਊਟ ਅੰਦਾਜ਼ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਦੱਸ ਦਈਏ ਕਰਨ ਔਜਲਾ ਆਪਣੇ ਪਰਿਵਾਰ ਦੇ ਨਾਲ ਕੈਨੇਡਾ ‘ਚ ਰਹਿੰਦੇ ਹਨ। ਉਹ ਅਕਸਰ ਹੀ ਆਪਣੀ ਲਾਈਫ ਪਾਰਟਨਰ ਪਲਕ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ।

karan aujla cute pic with his niece

ਹੋਰ ਪੜ੍ਹੋ : Athiya Shetty Wedding: ਰਣਬੀਰ-ਆਲੀਆ ਤੋਂ ਬਾਅਦ ਕੀ ਹੁਣ ਆਥੀਆ-ਰਾਹੁਲ ਦਾ ਹੋਣ ਜਾ ਰਿਹਾ ਹੈ ਵਿਆਹ? ਸੁਨੀਲ ਸ਼ੈੱਟੀ ਦੇ ਘਰ ਤਿਆਰੀਆਂ ਸ਼ੁਰੂ!

ਜੇ ਗੱਲ ਕਰੀਏ ਕਰਨ ਔਜਲਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਨ੍ਹਾਂ ਦੇ ਲਿਖੇ ਗੀਤ ਦਿਲਜੀਤ ਦੋਸਾਂਝ, ਜੱਸੀ ਗਿੱਲ, ਗਿੱਪੀ ਗਰੇਵਾਲ, ਦੀਪ ਜੰਡੂ ਸਣੇ ਕਈ ਨਾਮੀ ਗਾਇਕ ਗਾ ਚੁੱਕੇ ਨੇ। ਇਸ ਤੋਂ ਬਾਅਦ ਉਹ ਖੁਦ ਗਾਇਕੀ ਦੇ ਖੇਤਰ ਵਿੱਚ ਆਏ। ਜਿਸ ਤੋਂ ਬਾਅਦ ਉਨ੍ਹਾਂ ਨੇ ਇੱਕ ਤੋਂ ਬਾਅਦ ਇੱਕ ਕਈ ਹਿੱਟ ਗੀਤ ਪੰਜਾਬੀ ਸੰਗੀਤ ਜਗਤ ਨੂੰ ਦਿੱਤੇ ਹਨ। ਗੀਤਕਾਰ ਅਤੇ ਗਾਇਕ ਕਰਨ ਔਜਲਾ ਨੇ ਕੁਝ ਸਾਲ ਆਪਣਾ ਨਵਾਂ ਬਿਜ਼ਨੇਸ ਸ਼ੁਰੂ ਕੀਤਾ ਹੈ। ਉਨ੍ਹਾਂ ਨੇ ‘Hukam Clothing’ ਬ੍ਰਾਂਡ ਨਾਂਅ ਹੇਠ ਕੱਪੜਿਆਂ ਦਾ ਕੰਮ ਸ਼ੁਰੂ ਕੀਤਾ ਹੈ। ਕਰਨ ਔਜਲਾ ਦੀ ਸੋਸ਼ਲ ਮੀਡੀਆ ਉੱਤੇ ਚੰਗੀ ਫੈਨ ਫਾਲਵਿੰਗ ਹੈ। ਉਨ੍ਹਾਂ ਦੇ ਪ੍ਰਸ਼ੰਸਕ ਬਹੁਤ ਹੀ ਬੇਸਬਰੀ ਦੇ ਨਾਲ ਉਨ੍ਹਾਂ ਦੀ ਗੀਤਾਂ ਦੀ ਉਡੀਕ ਕਰਦੇ ਰਹਿੰਦੇ ਹਨ।

 

You may also like