ਕਰਨ ਔਜਲਾ ਦੀ ਨਵੀਂ ਐਲਬਮ 'For you' EP ਦਾ ਗੀਤ '52 Bars' ਹੋਇਆ ਰਿਲੀਜ਼, ਵੇਖੋ ਵੀਡੀਓ

Written by  Pushp Raj   |  February 03rd 2023 07:02 PM  |  Updated: February 03rd 2023 07:05 PM

ਕਰਨ ਔਜਲਾ ਦੀ ਨਵੀਂ ਐਲਬਮ 'For you' EP ਦਾ ਗੀਤ '52 Bars' ਹੋਇਆ ਰਿਲੀਜ਼, ਵੇਖੋ ਵੀਡੀਓ

Karan Aujla's new song '52 Bars' : ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਜਾਣਿਆ ਪਹਿਛਾਣਿਆ ਨਾਮ ਹੈ। ਉਨ੍ਹਾਂ ਦੀ ਗਾਇਕੀ ਦੇ ਚਰਚੇ ਨਾਂ ਮਹਿਜ਼ ਦੇਸ਼ ਸਗੋਂ ਵਿਦੇਸ਼ਾਂ ਵਿੱਚ ਵੀ ਸੁਨਣ ਨੂੰ ਮਿਲਦੇ ਹਨ। ਹਾਲ ਹੀ ਵਿੱਚ ਗਾਇਕ ਦੀ ਨਵੀਂ ਐਲਬਮ 'For you' EP ਦਾ ਦਾ ਪਹਿਲਾਂ ਗੀਤ '52 Bars' ਰਿਲੀਜ਼ ਹੋ ਗਿਆ ਹੈ, ਜਿਸ ਨੂੰ ਦਰਸ਼ਕ ਬਹੁਤ ਪਸੰਦ ਕਰ ਰਹੇ ਹਨ।

image Source : Instagram

ਦੱਸ ਦਈਏ ਕਰਨ ਅਜਿਹੇ ਕਲਾਕਾਰ ਹਨ ਜੋ ਆਪਣੇ ਪ੍ਰਸ਼ੰਸ਼ਕਾਂ ਨਾਲ ਹਮੇਸ਼ਾ ਜੁੜੇ ਰਹਿੰਦੇ ਹਨ। ਉਹ ਅਕਸਰ ਸੋਸ਼ਲ ਮੀਡੀਆ ਰਾਹੀਂ ਫੈਨਜ਼ ਨਾਲ ਆਪਣੀ ਜ਼ਿੰਦਗੀ ਦੀ ਹਰ ਅਪਡੇਟ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ਹੀ ਵਿੱਚ ਕਰਨ ਔਜਲਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਉੱਤੇ ਇੱਕ ਪੋਸਟ ਸ਼ੇਅਰ ਕੀਤੀ ਹੈ।

ਆਪਣੀ ਇਸ ਪੋਸਟ ਵਿੱਚ ਕਰਨ ਔਜਲਾ ਨੇ ਆਪਣੇ ਫੈਨਜ਼ ਨਾਲ ਆਪਣੀ ਨਵੀਂ ਐਲਬਮ 'ਫੌਰ ਯੂ' 'For you' EP ਦਾ ਪਹਿਲਾ ਗੀਤ '52 Bars' ਦੇ ਰਿਲੀਜ਼ ਹੋਣ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਇਸ ਵਿੱਚ ਗਾਇਕ ਦਾ ਦਮਦਾਰ ਲੁੱਕ ਵੇਖਣ ਨੂੰ ਮਿਲ ਰਿਹਾ ਹੈ। ਕਰਨ ਔਜਲਾ ਦਾ ਇਹ ਈ.ਪੀ. 4 ਫਰਵਰੀ ਵਿੱਚ ਰਿਲੀਜ਼ ਹੋਣ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਈ.ਪੀ ਦੇ ਵਿੱਚ ਕੁਲ 4 ਗੀਤ ਹੋਣਗੇ।

image source: Instagram

ਇਸ ਗੀਤ ਦੀ ਵੀਡੀਓ ਨੂੰ ਕਰਨ ਔਜਲਾ ਨੇ ਆਪਣੇ ਅਧਿਕਾਰਿਤ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾਹੈ। ਇਸ ਗੀਤ ਦੇ ਵਿੱਚ ਕਰਨ ਔਜਲ ਦੇ ਨਾਲ-ਨਾਲ ਮਸ਼ਹੂਰ ਰੈਪਰ ਸੰਦੀਪ ਰੇਹਾਨ ਵੀ ਨਜ਼ਰ ਆ ਰਹੇ ਹਨ। ਇਸ ਗੀਤ ਦੀ ਵੀਡੀਓ ਵਿੱਚ ਫੈਨਜ਼ ਕਰਨ ਔਜਲਾ ਨੂੰ ਗੀਤ ਗਾਉਂਦੇ ਹੋਏ ਵੇਖ ਸਕਦੇ ਹਨ।

ਦੱਸ ਦਈਏ ਕਿ ਇਸ ਐਲਬਮ ਦੇ ਗੀਤਾਂ ਨੂੰ ਕਰਨ ਔਜਲਾ ਨੇ ਖ਼ੁਦ ਲਿਖਿਆ, ਕੰਪੋਜ਼ ਕੀਤਾ ਤੇ ਗਾਇਆ ਹੈ। ਇਸ ਦੇ ਨਾਲ ਹੀ ਐਲਬਮ ਵਿੱਚ ਸ਼ਾਮਿਲ ਗੀਤਾਂ ਦੀ ਲਿਸਟ ਵੀ ਜਾਰੀ ਕੀਤੀ ਗਈ ਹੈ।

image source: Instagram

ਹੋਰ ਪੜ੍ਹੋ: Bollywood stars favourite wedding destination: ਜਾਣੋ ਬਾਲੀਵੁੱਡ ਸਿਤਾਰਿਆਂ ਦੀ ਪਸੰਦੀਦਾ ਵੈਡਿੰਗ ਡੈਸਟਿਨੇਸ਼ਨ

ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਕਰਨ ਔਜਲਾ ਦਾ ਰੈਪਰ ਬਾਦਸ਼ਾਹ ਨਾਲ ਗੀਤ ਪਲੇਅਰਜ਼ ਰਿਲੀਜ਼ ਹੋਇਆ। ਜਿਸ ਨੂੰ ਪ੍ਰਸ਼ੰਸ਼ਕਾਂ ਦਾ ਭਰਪੂਰ ਪਿਆਰ ਮਿਲਿਆ। ਪ੍ਰਸ਼ੰਸ਼ਕਾਂ ਨੂੰ ਦੋਵਾਂ ਦੀ ਧਮਾਕੇਦਾਰ ਕੈਮਿਸਟ੍ਰੀ ਬੇਹੱਦ ਪਸੰਦ ਆ ਰਹੀ ਹੈ। ਫਿਲਹਾਲ ਫੈਨਜ਼ ਕਰਨ ਦੀ ਇਸ ਈ.ਪੀ ਦੇ ਬਾਕੀ ਦੇ ਤਿੰਨ ਗੀਤ ਰਿਲੀਜ਼ ਹੋਣ ਦਾ ਇੰਤਜ਼ਾਰ ਕਰ ਰਹੇ ਹਨ।

You May Like This

Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network