ਕਰਣ ਔਜਲਾ ਦੀ ਆਪਣੇ ਕੱਟੜ ਪ੍ਰਸ਼ੰਸਕ ਦੇ ਨਾਲ ਤਸਵੀਰ ਹੋ ਰਹੀ ਵਾਇਰਲ

written by Shaminder | January 15, 2021

ਕਰਣ ਔਜਲਾ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ । ਇਸ ਤਸਵੀਰ ‘ਚ ਕਰਣ ਔਜਲਾ ਇੱਕ ਕੁਲਚੇ ਬਨਾਉਣ ਵਾਲੇ ਦੇ ਨਾਲ ਨਜ਼ਰ ਆ ਰਹੇ ਹਨ । ਜਿਸ ਨੇ ਕਰਣ ਔਜਲਾ ਦੇ ਨਾਂਅ ‘ਤੇ ਆਪਣੇ ਕੁਲਚਾ ਰੇਹੜੀ ਦਾ ਨਾਂਅ ਰੱਖਿਆ ਹੈ ।

karan

ਉਨ੍ਹਾਂ ਨੇ ਨਾਂ ਸਿਰਫ਼ ਆਪਣੇ ਇਸ ਕੱਟੜ ਫੈਨ ਦੇ ਨਾਲ ਤਸਵੀਰ ਖਿਚਵਾਈ ਬਲਕਿ ਉਸ ਦਾ ਹੌਸਲਾ ਵੀ ਵਧਾਇਆ । ਕਰਣ ਔਜਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।ਇੱਕ ਤੋਂ ਬਾਅਦ ਇੱਕ ਹਿੱਟ ਗੀਤ ਉਹ ਦੇ ਰਹੇ ।

ਹੋਰ ਪੜ੍ਹੋ : ਕਰਣ ਔਜਲਾ ਦੇ ਨਵੇਂ ਗੀਤ ‘ਚਿੱਠੀਆਂ’ ਦਾ ਟੀਜ਼ਰ ਹੋਇਆ ਰਿਲੀਜ਼

karan

ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਉਨ੍ਹਾਂ ਦੇ ਗੀਤਾਂ ਦੇ ਚੱਲਦਿਆਂ ਹੀ ਉਨ੍ਹਾਂ ਨੂੰ ਹਿੱਟ ਗੀਤਾਂ ਦੀ ਮਸ਼ੀਨ ਕਿਹਾ ਜਾਂਦਾ ਹੈ ।

karan

ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਸੋਸ਼ਲ ਮੀਡੀਆ ‘ਤੇ ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ ।

 

View this post on Instagram

 

A post shared by Instant Pollywood (@instantpollywood)

You may also like