ਕਰਨ ਜੌਹਰ ਨੇ ਰਣਬੀਰ ਕਪੂਰ ਤੇ ਆਲੀਆ ਭੱਟ ਨੂੰ ਨਵੀਂ ਸ਼ੁਰੂਆਤ ਦੇ ਲਈ ਦਿੱਤੀ ਵਧਾਈ

Written by  Shaminder   |  April 13th 2022 11:57 AM  |  Updated: April 13th 2022 11:57 AM

ਕਰਨ ਜੌਹਰ ਨੇ ਰਣਬੀਰ ਕਪੂਰ ਤੇ ਆਲੀਆ ਭੱਟ ਨੂੰ ਨਵੀਂ ਸ਼ੁਰੂਆਤ ਦੇ ਲਈ ਦਿੱਤੀ ਵਧਾਈ

ਰਣਬੀਰ ਕਪੂਰ (Ranbir kapoor)  ਅਤੇ ਆਲੀਆ ਭੱਟ (Alia Bhatt) ਜਲਦ ਹੀ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ । ਦੋਵਾਂ ਦੇ ਵਿਆਹ ਦੀਆਂ ਰਸਮਾਂ ਵੀ ਸ਼ੁਰੂ ਹੋ ਚੁੱਕੀਆਂ ਹਨ । ਵਿਆਹ ਤੋਂ ਪਹਿਲਾਂ ਦੋਵਾਂ ਦੀ ਫ਼ਿਲਮ ‘ਬ੍ਰਹਮਾਸਤਰ’ ਫ਼ਿਲਮ ਦੇ ਗੀਤ ‘ਕੇਸਰੀਆ’ ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ । ਜਿਸ ਨੂੰ ਸ਼ੇਅਰ ਕਰਦੇ ਹੋਏ ਕਰਨ ਜੌਹਰ ਨੇ ਇਸ ਜੋੜੇ ਨੂੰ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਦੇ ਲਈ ਵਧਾਈ ਦਿੱਤੀ ਹੈ । ਕਰਨ ਜੌਹਰ ਨੇ 2012 ‘ਚ ਫ਼ਿਲਮ ‘ਸਟੂਡੈਂਟ ਆਫ਼ ਦਿ ਈਅਰ’ ਦੇ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।

ਹੋਰ ਪੜ੍ਹੋ : ਵਿਆਹ ਤੋਂ ਪਹਿਲਾਂ ਆਪਣੀ ਸੱਸ ਦੇ ਨਾਲ ਇਸ ਅੰਦਾਜ਼ ‘ਚ ਨਜ਼ਰ ਆਈ ਆਲੀਆ ਭੱਟ, ਵੇਖੋ ਵੀਡੀਓ

ਇਸ ਫ਼ਿਲਮ ਤੋਂ ਬਾਅਦ ਉਸ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਅਤੇ ਹੋਰ ਵੀ ਕਈ ਪ੍ਰਾਜੈਕਟਸ ‘ਚ ਉਹ ਨਜ਼ਰ ਆਉਣ ਵਾਲੀ ਹੈ । ਦੋਵਾਂ ਦੇ ਵਿਆਹ ਨੂੰ ਲੈ ਕੇ ਜਿੱਥੇ ਪ੍ਰਸ਼ੰਸਕ ਵੀ ਉਤਸ਼ਾਹਿਤ ਹਨ, ਉੱਥੇ ਹੀ ਇਸ ਜੋੜੀ ਦੇ ਵਿਆਹ ਦੀਆਂ ਤਸਵੀਰਾਂ ਨੂੰ ਲੈ ਕੇ ਵੀ ਬਹੁਤ ਐਕਸਾਈਟਡ ਹਨ । ਪਰ ਕਪੂਰ ਪਰਿਵਾਰ ਦੇ ਵੱਲੋਂ ਇਸ ਵਿਆਹ ਨੂੰ ਨਿੱਜੀ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।

ਇਸ ਵਿਆਹ ਦੇ ਬਾਰੇ ਪਰਿਵਾਰ ਦਾ ਕੋਈ ਵੀ ਮੈਂਬਰ ਕਿਸੇ ਦੇ ਨਾਲ ਕੋਈ ਗੱਲ ਨਹੀਂ ਕਰ ਰਿਹਾ ਹੈ । ਰਣਬੀਰ ਕਪੂਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਵੀ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਆਪਣੀ ਅਦਾਕਾਰੀ ਦੇ ਲਈ ਜਾਣੇ ਜਾਂਦੇ ਚਾਕਲੇਟੀ ਬੁਆਏ ਰਣਬੀਰ ਕਪੂਰ ਇਸ ਤੋਂ ਪਹਿਲਾਂ ਦੀਪਿਕਾ ਪਾਦੂਕੋਣ ਦੇ ਨਾਲ ਵੀ ਰਿਲੇਸ਼ਨਸ਼ਿਪ ‘ਚ ਰਹਿ ਚੁੱਕੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network