ਕਰਨ ਕਾਹਲੋਂ ਦੀ ਮਿੱਠੀ ਆਵਾਜ਼ ‘ਚ ਪੇਸ਼ ਹੈ ਨਵਾਂ ਗੀਤ ‘ਖੁਸ਼ ਰੱਖਦਾ’, ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ, ਦੇਖੋ ਵੀਡੀਓ

written by Lajwinder kaur | April 28, 2019

ਪੰਜਾਬੀ ਮਿਊਜ਼ਿਕ ਇੰਡਸਟਰੀ ਜਿਸ ‘ਚ ਦਰਸ਼ਕਾਂ ਨੂੰ ਜ਼ਿੰਦਗੀ ਦੇ ਹਰ ਪੜਾਅ ਨੂੰ ਲੈ ਕੇ ਗੀਤ ਸੁਣਨ ਨੂੰ ਮਿਲਦੇ ਹਨ ਭਾਵੇਂ ਉਹ ਖੁਸ਼ੀ ਹੋਵੇ ਜਾਂ ਫੇਰ ਗਮੀ ਹੋਵੇ। ਪੰਜਾਬੀ ਗੀਤਾਂ ਨੂੰ ਦੇਸ਼-ਵਿਦੇਸ਼ਾਂ ਦੇ ਨਾਲ-ਨਾਲ ਬਾਲੀਵੁੱਡ ‘ਚ ਵੀ ਰੱਜ ਕੇ ਪਿਆਰ ਮਿਲਦਾ ਹੈ। ਜਿਸਦੇ ਚਲਦੇ ਕਈ ਹਰ ਰੋਜ਼ ਨਵੇਂ ਗੀਤ ਦਰਸ਼ਕਾਂ ਦੇ ਰੁਬਰੂ ਹੁੰਦੇ ਹਨ। ਇਸ ਦੇ ਨਾਲ ਕਈ ਨਵੇਂ ਗਾਇਕ ਆਪਣੇ ਨਵੇਂ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਹਨ। ਗੱਲ ਕਰਦੇ ਹਾਂ ਪੰਜਾਬੀ ਇੰਡਸਟਰੀ ਦੇ ਉੱਭਰਦੇ ਹੋਏ ਪੰਜਾਬੀ ਗਾਇਕ ਕਰਨ ਕਾਹਲੋਂ ਦੀ ਜੋ ਕਿ ਆਪਣਾ ਨਵਾਂ ਗੀਤ ‘ਖੁਸ਼ ਰੱਖਦਾ’ ਲੈ ਕੇ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਚੁੱਕੇ ਹਨ। ਇਸ ਗੀਤ ਨੂੰ ਉਨ੍ਹਾਂ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਹੋਰ ਵੇਖੋ :ਕੈਂਬੀ ਰਾਜਪੁਰੀਆ ਵੀ ਨੇ ਬੱਬੂ ਮਾਨ ਦੇ ਇਸ ਗੀਤ ਦੇ ਦੀਵਾਨੇ, ਗੀਤ ਗਾ ਕੇ ਕੀਤੀ ਵੀਡੀਓ ਸ਼ੇਅਰ ‘ਖੁਸ਼ ਰੱਖਦਾ’ ਗੀਤ ਦੇ ਬੋਲ ਸਿੰਘ ਜੀਤ ਦੀ ਕਲਮ ਚੋਂ ਨਿਕਲੇ ਹਨ ਤੇ ਮਿਊਜ਼ਿਕ ਜੀ ਗੁਰੀ ਨੇ ਦਿੱਤਾ ਹੈ। Frame Singh ਵੱਲੋਂ ਗੀਤ ਦੀ ਵੀਡੀਓ ਬਹੁਤ ਹੀ ਸ਼ਾਨਦਾਰ ਬਣਾਈ ਗਈ ਹੈ। ਜਿਸ ‘ਚ ਅਦਾਕਾਰੀ ਖੁਦ ਕਰਨ ਕਾਹਲੋਂ ਨੇ ਕੀਤੀ ਹੈ। ਵੀਡੀਓ ‘ਚ ਵਿਆਹ ਤੋਂ ਬਾਅਦ ਸ਼ੁਰੂ ਹੋਏ ਪਤੀ-ਪਤਨੀ ਦੇ ਖ਼ਾਸ ਰਿਸ਼ਤੇ ਨੂੰ ਪੇਸ਼ ਕੀਤਾ ਗਿਆ ਹੈ। ਵੀਡੀਓ ‘ਚ ਦਿਖਾਇਆ ਗਿਆ ਹੈ ਕਿਵੇਂ ਛੋਟੀ-ਛੋਟੀ ਗੱਲਾਂ ‘ਚ ਖੁਸ਼ੀ ਮਿਲ ਸਕਦੀ ਹੈ। ਇਸ ਗੀਤ ਨੂੰ ਟੀਵੀ ਉੱਤੇ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕਦੇ ਉੱਤੇ ਚਲਾਇਆ ਜਾ ਰਿਹਾ ਹੈ। ਇਸ ਗੀਤ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

0 Comments
0

You may also like