ਗਾਇਕ ਕਰਣ ਰੰਧਾਵਾ ਲੈ ਕੇ ਆ ਰਹੇ ਨੇ ਆਪਣੀ ਮਿਊਜ਼ਿਕ ਐਲਬਮ “RAMBO” ‘ਚੋਂ ਪਹਿਲਾ ਗੀਤ, ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਪੋਸਟਰ

written by Lajwinder kaur | July 08, 2021

ਪੰਜਾਬੀ ਗਾਇਕ ਕਰਣ ਰੰਧਾਵਾ ਜੋ ਕਿ ਆਪਣੀ ਪਹਿਲੀ ਮਿਊਜ਼ਿਕ ਐਲਬਮ “RAMBO” ਲੈ ਕੇ ਆ ਰਹੇ ਨੇ। ਇਸ ਐਲਬਮ ਨੂੰ ਲੈ ਕੇ ਗਾਇਕ ਬਹੁਤ ਉਤਸੁਕ ਨੇ। ਜਿਸ ਦੇ ਚੱਲਦੇ ਉਹ ਇਸ ਐਲਬਮ ‘ਚੋਂ ਆਪਣਾ ਪਹਿਲਾ ਗੀਤ ਲੈ ਕੇ ਆ ਰਹੇ ਨੇ। ਜੀ ਹਾਂ ਉਹ ‘ਸੁਰਮਾ’ ਟਾਈਟਲ ਹੇਠ ਰੋਮਾਂਟਿਕ ਗੀਤ ਲੈ ਕੇ ਆ ਰਹੇ ਨੇ।

Karan Randhawa image source- instagram
ਹੋਰ ਪੜ੍ਹੋ : ਹਰਭਜਨ ਸਿੰਘ ਦੇ ਬਰਥਡੇਅ ਸੈਲੀਬ੍ਰੇਸ਼ਨ ਦਾ ਵੀਡੀਓ ਆਇਆ ਸਾਹਮਣੇ, ਬਹੁਤ ਜਲਦ ਘਰ ‘ਚ ਆਉਣ ਵਾਲਾ ਹੈ ਨੰਨ੍ਹਾ ਮਹਿਮਾਨ
ਹੋਰ ਪੜ੍ਹੋ : ਪੰਜਾਬੀ ਜਗਤ ਦੇ ਦਿੱਗਜ ਗਾਇਕ ਦੁਰਗਾ ਰੰਗੀਲਾ ਨੇ ਕੁਝ ਇਸ ਤਰ੍ਹਾਂ ਮਨਾਇਆ ਜਨਮਦਿਨ, ਪਹਿਲੀ ਵਾਰ ਸਾਂਝੀਆਂ ਕੀਤੀਆਂ ਪਰਿਵਾਰ ਦੇ ਨਾਲ ਖ਼ਾਸ ਤਸਵੀਰਾਂ
karan randhawa and sara gurpal image source- instagram
“SURMA” ਗੀਤ ਦਾ ਪੋਸਟਰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤਾ ਹੈ। ਇਸ ਗੀਤ ‘ਚ ਅਦਾਕਾਰੀ ਦਾ ਤੜਕਾ ਲਗਾਉਂਦੀ ਹੋਈ ਨਜ਼ਰ ਆਵੇਗੀ ਪੰਜਾਬੀ ਅਦਾਕਾਰਾ ਸਾਰਾ ਗੁਰਪਾਲ। ਇਹ ਗੀਤ 9 ਜੁਲਾਈ ਨੂੰ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ। ਗਾਇਕ ਗੁਰੀ ਨੇ ਵੀ ਗੀਤ ਦਾ ਪੋਸਟਰ ਸਾਂਝਾ ਕਰਕੇ ਕਰਣ ਰੰਧਾਵਾ ਨੂੰ ਆਪਣੀ ਸ਼ੁਭਕਾਮਨਾਵਾਂ ਦਿੱਤੀਆਂ ਨੇ।
karan randhawa shared his song surma poster image source- instagram
ਜੇ ਗੱਲ ਕਰੀਏ ਕਰਣ ਰੰਧਾਵਾ ਦੇ ਵਰਕ ਫਰੰਟ ਦੀ ਤਾਂ ਉਹ  ‘ਕਾਲੀ ਰਾਤ’ ‘ਵੇਟ’, ਫੁਲਕਾਰੀ, ਤੇਰੇ ਬਾਰੇ, ਹੱਸਦੀ, ਝਾਂਜਰ ਵਰਗੇ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ ।  
 
View this post on Instagram
 

A post shared by GURI (ਗੁਰੀ) (@officialguri_)

 

0 Comments
0

You may also like