ਕਰੀਨਾ ਕਪੂਰ ਤੋਂ ਲੈ ਕੇ ਬਿਨੂੰ ਢਿੱਲੋਂ ਨੇ ਦਿੱਤੀਆਂ ‘ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ’ ਦੀ ਸਟਾਰ ਕਾਸਟ ਨੂੰ ਵਧਾਈ, ਦੇਖੋ ਵੀਡੀਓ

Written by  Lajwinder kaur   |  May 20th 2019 10:18 AM  |  Updated: May 20th 2019 10:18 AM

ਕਰੀਨਾ ਕਪੂਰ ਤੋਂ ਲੈ ਕੇ ਬਿਨੂੰ ਢਿੱਲੋਂ ਨੇ ਦਿੱਤੀਆਂ ‘ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ’ ਦੀ ਸਟਾਰ ਕਾਸਟ ਨੂੰ ਵਧਾਈ, ਦੇਖੋ ਵੀਡੀਓ

ਗਿੱਪੀ ਗਰੇਵਾਲ ਦੀ ਆਉਣ ਵਾਲੀ ਪੰਜਾਬੀ ਫ਼ਿਲਮ ‘ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ’ ਜਿਸ ਨੂੰ ਲੈ ਕੇ ਪ੍ਰਸ਼ੰਸਕਾਂ ਵੱਲੋਂ ਬਹੁਤ ਬੇਸਬਰੀ ਦੇ ਨਾਲ ਉਡੀਕ ਕੀਤੀ ਜਾ ਰਹੀ ਹੈ। ਗਿੱਪੀ ਗਰੇਵਾਲ ਤੇ ਸਰਗੁਣ ਮਹਿਤਾ ਆਪਣੀ ਮੂਵੀ ਨੂੰ ਲੈ ਕੇ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਹਨ। ਇਸ ਫ਼ਿਲਮ ‘ਚ ਗਿੱਪੀ ਗਰੇਵਾਲ ਤੇ ਸਰਗੁਣ ਮਹਿਤਾ ਪਹਿਲੀ ਵਾਰ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ। ਇਹ ਫ਼ਿਲਮ ਇਸ ਹਫ਼ਤੇ 24 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਹੋਰ ਵੇਖੋ:‘ਰੱਬ ਨੇ ਮਿਲਿਆ’ ਗਾਣੇ ‘ਚ ਗਿੱਪੀ ਗਰੇਵਾਲ ਹੋਏ ਸਰਗੁਣ ਮਹਿਤਾ ਨਾਲ ਰੋਮਾਂਟਿਕ, ਗੀਤ ਛਾਇਆ ਟਰੈਡਿੰਗ ‘ਚ, ਦੇਖੋ ਵੀਡੀਓ

ਜਿਸਦੇ ਚਲਦੇ ਪੰਜਾਬੀ ਕਲਾਕਾਰਾਂ ਤੋਂ ਇਲਾਵਾ ਬਾਲੀਵੁੱਡ ਦੇ ਵੀ ਕਈ ਨਾਮੀ ਸਿਤਾਰਿਆਂ ਨੇ ਗਿੱਪੀ ਗਰੇਵਾਲ ਨੂੰ ਉਨ੍ਹਾਂ ਦੀ ਆਉਣ ਵਾਲੀ ਫ਼ਿਲਮ ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ ਲਈ ਮੁਬਾਰਕਾਂ ਦਿੱਤੀਆਂ ਹਨ। ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਖ਼ਾਨ ਤੇ ਡਾਇਰੈਕਟਰ ਕਰਨ ਜੌਹਰ ਨੇ ਵੀ ਸ਼ੋਸਲ ਮੀਡੀਆ ਦੇ ਰਾਹੀਂ ਗਿੱਪੀ ਗਰੇਵਾਲ ਨੂੰ ਵਧਾਈ ਦਿੱਤੀ ਹੈ। ਇਸ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਨਾਮੀ ਅਦਾਕਾਰ ਬਿਨੂੰ ਢਿੱਲੋਂ ਨੇ ਗਿੱਪੀ ਗਰੇਵਾਲ ਤੇ ਸਰਗੁਣ ਮਹਿਤਾ ਦੇ ਨਾਲ ਪੂਰੀ ਸਟਾਰ ਕਾਸਟ ਨੂੰ ਫ਼ਿਲਮ ਦੇ ਲਈ ਆਪਣੀ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਇਸ ਫ਼ਿਲਮ ਨੂੰ ਕਰਣ ਆਰ ਗੁਲਾਨੀ ਨੇ ਡਾਇਰੈਕਟਰ ਕੀਤਾ ਹੈ। ਫ਼ਿਲਮ ਨਾਮਵਰ ਅਦਾਕਾਰ ਅਤੇ ਲੇਖਕ ਨਰੇਸ਼ ਕਥੂਰੀਆ ਨੇ ਫ਼ਿਲਮ ਦਾ ਸਕਰੀਨ ਪਲੇਅ ਅਤੇ ਡਾਇਲਾਗਜ਼ ਲਿਖੇ ਹਨ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network