ਕਰੀਨਾ ਕਪੂਰ ਹੈ ਹਲਵੇ ਦੀ ਬਹੁਤ ਸ਼ੁਕੀਨ , ਅਦਾਕਾਰਾ ਨੇ ਵੀਡੀਓ ਕੀਤਾ ਸਾਂਝਾ

written by Shaminder | March 24, 2022

ਕਰੀਨਾ ਕਪੂਰ (Kareena Kapoor ) ਅਜਿਹੀ ਅਦਾਕਾਰਾ ਹੈ ਜਿਸ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਉਹ ਜਲਦ ਹੀ ਆਮਿਰ ਖ਼ਾਨ ਦੇ ਨਾਲ ਫ਼ਿਲਮ ‘ਲਾਲ ਸਿੰਘ ਚੱਢਾ’ ‘ਚ ਨਜ਼ਰ ਆਉਣ ਵਾਲੀ ਹੈ । ਸੋਸ਼ਲ ਮੀਡੀਆ ‘ਤੇ ਵੀ ਅਕਸਰ ੳੇੁਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਦਿਲ ਦੇ ਜਜ਼ਬਾਤ ਸਾਂਝੇ ਕਰਦੀ ਰਹਿੰਦੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਘਰ ‘ਚ ਬਣਾਇਆ ਹਲਵਾ ਖਾਂਦੀ ਹੋਈ ਨਜ਼ਰ ਆ ਰਹੀ ਹੈ । ਕਰੀਨਾ ਕਪੂਰ ਨੇ ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।

Kareena Kapoor,,,, image From instagram

ਹੋਰ ਪੜ੍ਹੋ : ਕਰੀਨਾ ਕਪੂਰ ਮਾਲਦੀਵ ਤੋਂ ਪਰਿਵਾਰ ਸਣੇ ਵਾਪਸ ਪਰਤੀ, ਵੇਖੋ ਤਸਵੀਰਾਂ

ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕਰੀਨਾ ਕਪੂਰ ਹਲਵਾ ਖਾਂਦੀ ਹੋਈ ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆ ‘ਤੇ ਅਦਾਕਾਰਾ ਦੇ ਇਸ ਵੀਡੀਓ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । ਅਦਾਕਾਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਕਰੀਨਾ ਕਪੂਰ ਨੇ ਸੈਫ ਅਲੀ ਖ਼ਾਨ ਦੇ ਨਾਲ ਵਿਆਹ ਕਰਵਾਇਆ ਹੈ ।

kareena kapoor with son jeh ali khan

ਕਰੀਨਾ ਕਪੂਰ ਦਾ ਸੈਫ ਅਲੀ ਖ਼ਾਨ ਦੇ ਨਾਲ ਪਹਿਲਾ ਵਿਆਹ ਹੈ, ਜਦੋਂਕਿ ਸੈਫ ਅਲੀ ਖ਼ਾਨ ਦੇ ਨਾਲ ਕਰੀਨਾ ਦਾ ਦੂਜਾ ਵਿਆਹ ਹੈ । ਦੋਵਾਂ ਦੇ ਦੋ ਬੇਟੇ ਹਨ ਤੈਮੂਰ ਅਲੀ ਖ਼ਾਨ ਅਤੇ ਜੇਹ ਅਲੀ ਖ਼ਾਨ । ਇਸ ਤੋਂ ਇਲਾਵਾ ਸੈਫ ਅਲੀ ਖ਼ਾਨ ਦੇ ਦੋ ਬੱਚੇ ਸਾਰਾ ਅਲੀ ਖ਼ਾਨ ਅਤੇ ਇੱਕ ਬੇਟਾ ਇਬ੍ਰਾਹੀਮ ਖਾਨ । ਜੋ ਕਿ ਉਨ੍ਹਾਂ ਦੀ ਪਹਿਲੀ ਪਤਨੀ ਤੋਂ ਹਨ ।

You may also like