
ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਖ਼ਾਨ ਇਸ ਸਮੇਂ ਆਪਣੇ ਪਹਿਲੇ OTT ਪ੍ਰੋਜੈਕਟ ਦ ਡਿਵੋਸ਼ਨ ਆਫ ਸਸਪੈਕਟ ਐਕਸ (DSX) ਦੀ ਸ਼ੂਟਿੰਗ ਕਰ ਰਹੀ ਹੈ। ਇਸ ਦੇ ਸੈੱਟ ਤੋਂ ਕਰੀਨਾ ਕਪੂਰ ਲਗਾਤਾਰ ਆਪਣੇ ਪ੍ਰਸ਼ੰਸਕਾਂ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰ ਰਹੀ ਹੈ।
ਇਸ ਸਿਲਸਿਲੇ 'ਚ ਕਰੀਨਾ ਕਪੂਰ ਨੇ ਇੱਕ ਵਾਰ ਫਿਰ ਫਿਲਮ ਦੇ ਕਰਿਊ ਮੈਂਬਰਾਂ ਨਾਲ ਆਪਣੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ, ਜਿਸ ਨੂੰ ਦੇਖ ਕੇ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਕਰੀਨਾ ਕਪੂਰ DSX ਦੇ ਸੈੱਟ 'ਤੇ ਕਿੰਨਾ ਮਸਤੀ ਕਰ ਰਹੀ ਹੈ। ਕਰੀਨਾ ਕਪੂਰ ਵੱਲੋਂ ਸ਼ੇਅਰ ਕੀਤੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।
ਕਰੀਨਾ ਕਪੂਰ ਖਾਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਤੋਂ DSX ਦੇ ਸੈੱਟ ਤੋਂ ਕਰਿਊ ਮੈਂਬਰਾਂ ਨਾਲ ਪੋਜ਼ ਦਿੰਦੇ ਹੋਏ ਦੇਖਿਆ ਜਾ ਸਕਦਾ ਹੈ। ਤਸਵੀਰਾਂ ਨੂੰ ਦੇਖ ਕੇ ਲੱਗਦਾ ਹੈ ਕਿ ਕਰੀਨਾ ਕਪੂਰ ਆਪਣੇ ਪਹਿਲੇ ਓਟੀਟੀ ਡੈਬਿਊ ਨੂੰ ਲੈ ਕੇ ਕਾਫੀ ਉਤਸ਼ਾਹਿਤ ਹੈ ਅਤੇ ਉਹ ਕਰਿਊ ਮੈਂਬਰਾਂ ਨਾਲ ਖੂਬ ਸਮਾਂ ਬਿਤਾ ਰਹੀ ਹੈ।
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਕਰੀਨਾ ਕਪੂਰ ਨੇ ਇਸ ਦੇ ਕੈਪਸ਼ਨ 'ਚ ਲਿਖਿਆ ਹੈ-‘DSX! ਸਭ ਤੋਂ ਵਧੀਆ ਕਰਿਊ... best ride, best times... and I’m pretty sure the best film too’। ਕਰੀਨਾ ਕਪੂਰ ਦੀ ਇਸ ਪੋਸਟ ਉੱਤੇ ਵੱਡੀ ਗਿਣਤੀ ‘ਚ ਲਾਈਕਸ ਤੇ ਕਮੈਂਟ ਆ ਚੁੱਕੇ ਹਨ। ਇਨ੍ਹਾਂ ਤਸਵੀਰਾਂ ‘ਚ ਤੈਮੂਰ ਵੀ ਸੈੱਟ ਉੱਤੇ ਮਸਤੀ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ।
ਦੱਸ ਦਈਏ ਕਰੀਨਾ ਕਪੂਰ ਖ਼ਾਨ ਜੋ ਕਿ ਬਹੁਤ ਜਲਦ ਵੱਡੇ ਪਰਦੇ ਉੱਤੇ ਵੀ ਨਜ਼ਰ ਆਉਣ ਵਾਲੀ ਹੈ। ਉਹ ਆਮਿਰ ਖ਼ਾਨ ਦੇ ਨਾਲ ਫਿਲਮ ਲਾਲ ਸਿੰਘ ਚੱਢਾ ‘ਚ ਨਜ਼ਰ ਆਵੇਗੀ।
ਹੋਰ ਪੜ੍ਹੋ : ਬੱਚੇ ਦੇ ਜਨਮ ਤੋਂ ਪਹਿਲਾਂ ਪਤੀ ਆਨੰਦ ਆਹੂਜਾ ਨਾਲ ਬੇਬੀਮੂਨ ਲਈ ਪਹੁੰਚੀ ਸੋਨਮ ਕਪੂਰ, ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ