ਕਰੀਨਾ ਕਪੂਰ ਖ਼ਾਨ ਨੇ ਆਪਣੀ ਦੋਹਤੀ ਇਨਾਇਆ ਦੇ ਜਨਮ ਦਿਨ ‘ਤੇ ਸਾਂਝੀ ਕੀਤੀ ਕਿਊਟ ਤਸਵੀਰ, ਪ੍ਰਸ਼ੰਸਕ ਵੀ ਦੇ ਰਹੇ ਵਧਾਈ
ਕਰੀਨਾ ਕਪੂਰ ਖ਼ਾਨ ਨੇ ਆਪਣੀ ਦੋਹਤੀ ਇਨਾਇਆ ਦੇ ਜਨਮ ਦਿਨ ‘ਤੇ ਸਾਂਝੀ ਕੀਤੀ ਕਿਊਟ ਤਸਵੀਰ, ਪ੍ਰਸ਼ੰਸਕ ਵੀ ਦੇ ਰਹੇ ਵਧਾਈ
ਕਰੀਨਾ ਕਪੂਰ ਖ਼ਾਨ (Kareena Kapoor Khan) ਸੋਸ਼ਲ ਮੀਡੀਆ ‘ਤੇ ਅਕਸਰ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੇ ਬੱਚਿਆਂ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣੀ ਦੋਹਤਰੀ ਇਨਾਇਆ (Inaya) ਦੇ ਜਨਮ ਦਿਨ (Birthday) ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਕਿਊਟ ਤਸਵੀਰ ‘ਚ ਇਨਾਇਆ ਅਤੇ ਤੈਮੂਰ ਅਲੀ ਖ਼ਾਨ ਨਜ਼ਰ ਆ ਰਹੇ ਹਨ ।
image From instagram
ਹੋਰ ਪੜ੍ਹੋ : ਗ੍ਰੈਮੀ ਐਵਾਰਡ ਜੇਤੂ ਅਮਰੀਕਨ ਰੈਪਰ ਦੀ ਭੇਦ ਭਰੀ ਹਾਲਤ ‘ਚ ਹੋਈ ਮੌਤ, ਦੋਸਤ ਦੇ ਘਰ ਮ੍ਰਿਤਕ ਹਾਲਤ ‘ਚ ਮਿਲਿਆ ਰੈਪਰ
ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਇਸ ‘ਤੇ ਪ੍ਰਤੀਕਰਮ ਦੇ ਰਿਹਾ ਹੈ । ਕਰੀਨਾ ਕਪੂਰ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਲਿਖਿਆ ਹੈ ਕਿ ‘ਮੈਨੂੰ ਨਹੀਂ ਪਤਾ ਕਿ ਤੁਸੀਂ ਕਿਸ ਦੇ ਲਈ ਪ੍ਰਾਰਥਨਾ ਕਰ ਰਹੇ ਹੋ ।
image from instagram
ਹੋਰ ਪੜ੍ਹੋ : ਮੌਨੀ ਰਾਏ ਦੇ ਬਰਥਡੇ ਸੈਲੀਬ੍ਰੇਸ਼ਨ ਦਾ ਵੀਡੀਓ ਆਇਆ ਸਾਹਮਣੇ, ਫੈਨਸ ਅਤੇ ਮੀਡੀਆ ਕਰਮੀਆਂ ਦੇ ਨਾਲ ਮਨਾਇਆ ਜਨਮ ਦਿਨ
ਪਰ ਮੈਂ ਤੁਹਾਡੀ ਖੁਸ਼ੀ ਲਈ ਪ੍ਰਾਰਥਨਾ ਕਰਦੀ ਹਾਂ ਅਤੇ ਤੁਸੀਂ ਅੱਜ ਜੋ ਵੀ ਚਾਹੋ, ਉਸੇ ਸਮੇਂ ਕੇਕ ਖਾ ਸਕਦੇ ਹੋ’। ਕਰੀਨਾ ਕਪੂਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਹਾਲ ਹੀ ‘ਚ ਉਨ੍ਹਾਂ ਨੇ ਆਮਿਰ ਖ਼ਾਨ ਦੇ ਨਾਲ ਫ਼ਿਲਮ ‘ਲਾਲ ਸਿੰਘ ਚੱਢਾ’ ‘ਚ ਕੰਮ ਕੀਤਾ ਹੈ । ਇਸ ਫ਼ਿਲਮ ‘ਚ ਉਨ੍ਹਾਂ ਨੇ ਸਧਾਰਣ ਪੰਜਾਬੀ ਕੁੜੀ ਦਾ ਕਿਰਦਾਰ ਨਿਭਾਇਆ ਹੈ ।
image From instagram
ਇਸ ਤੋਂ ਇਲਾਵਾ ਉਹ ਹੋਰ ਵੀ ਕਈ ਪ੍ਰੋਜੈਕਟ ‘ਤੇ ਕੰਮ ਕਰ ਰਹੀ ਹੈ । ਅਦਾਕਾਰਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਸੈਫ ਅਲੀ ਖ਼ਾਨ ਦੇ ਨਾਲ ਵਿਆਹ ਕਰਵਾਇਆ ਹੈ ਅਤੇ ਉਨ੍ਹਾਂ ਦੇ ਦੋ ਬੇਟੇ ਹਨ । ਤੈਮੂਰ ਅਲੀ ਖ਼ਾਨ ਅਤੇ ਜੇਹ ਅਲੀ ਖ਼ਾਨ । ਸੈਫ ਅਲੀ ਖ਼ਾਨ ਦਾ ਕਰੀਨਾ ਕਪੂਰ ਖ਼ਾਨ ਦੇ ਨਾਲ ਦੂਜਾ ਵਿਆਹ ਹੈ । ਜਦੋਂ ਕਿ ਇਸ ਤੋਂ ਪਹਿਲਾਂ ਸੈਫ ਅੰਮ੍ਰਿਤਾ ਸਿੰਘ ਦੇ ਨਾਲ ਵਿਆਹੇ ਸਨ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
