ਕਰੀਨਾ ਕਪੂਰ ਨੇ ਆਮਿਰ ਖ਼ਾਨ ਦੀ ਤਸਵੀਰ ਸਾਂਝੀ ਕਰਦੇ ਹੋਏ ਦਿੱਤੀ ਜਨਮ ਦਿਨ ਦੀ ਵਧਾਈ

written by Shaminder | March 15, 2021

ਆਮਿਰ ਖ਼ਾਨ ਨੇ ਬੀਤੇ ਦਿਨ ਆਪਣਾ ਜਨਮ ਦਿਨ ਮਨਾਇਆ । ਇਸ ਮੌਕੇ ਹਰ ਕਿਸੇ ਨੇ ਉਨ੍ਹਾਂ ਨੂੰ ਆਪੋ ਆਪਣੇ ਅੰਦਾਜ਼ ‘ਚ ਵਧਾਈ ਦਿੱਤੀ ।ਅਦਾਕਾਰਾ ਕਰੀਨਾ ਕਪੂਰ ਖ਼ਾਨ ਨੇ ਵੀ ਉਨ੍ਹਾਂ ਦੀ ਇੱਕ ਤਸਵੀਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕਰਕੇ ਵਧਾਈ ਦਿੱਤੀ ।

aamir khan Image From Aamir Khan’s Instagram

ਹੋਰ ਪੜ੍ਹੋ : ਆਡੀਓ ਕੈਸੇਟ ਦੀ ਖੋਜ ਕਰਨ ਵਾਲੇ Lou Ottens ਦਾ ਹੋਇਆ ਦਿਹਾਂਤ

aamir khan Image From Aamir Khan’s Instagram

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਜਨਮ ਦਿਨ ਮੁਬਾਰਕ ਹੋਵੇ ਮੇਰੇ ਲਾਲ, ਤੇਰੇ ਵਰਗਾ ਹੋਰ ਕੋਈ ਨਹੀਂ ਹੋਵੇਗਾ। ਤੁਸੀਂ ਇਸ ਫ਼ਿਲਮ ਦੇ ਇਸ ਹੀਰੇ ਵੱਲੋਂ ਕੀਤੇ ਜਾਦੂ ਨੂੰ ਵੇਖਣ ਲਈ ਲੋਕ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ’।ਦੱਸ ਦਈਏ ਕਿ ਆਮਿਰ ਖ਼ਾਨ ਦੀ ਫ਼ਿਲਮ ‘ਲਾਲ ਸਿੰਘ ਚੱਢਾ’ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ । ਹਾਲੇ ਫ਼ਿਲਮ ਦੀ ਸ਼ੂਟਿੰਗ ਚੱਲ ਰਹੀ ਹੈ । ਪਰ ਦਰਸ਼ਕ ਇਸ ਫ਼ਿਲਮ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ ।ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਅਦਾਕਾਰਾ ਕਰੀਨਾ ਕਪੂਰ ਖ਼ਾਨ ਵੀ ਦਿਖਾਈ ਦੇਣਗੇ ।

 Aamir Khan Image From Aamir Khan’s Instagram

ਫ਼ਿਲਮ ਇੰਡਸਟਰੀ ‘ਚ ਆਮਿਰ ਖ਼ਾਨ ਨੂੰ ਮਿਸਟਰ ਪ੍ਰਫੈਕਟਨਿਸ਼ਟ ਕਿਹਾ ਜਾਂਦਾ ਹੈ ਕਿਉਂਕਿ ਉਨ੍ਹਾਂ ਦੀ ਬਿਹਤਰੀਨ ਅਦਾਕਾਰੀ ਦੇ ਕਾਰਨ ਉਨ੍ਹਾਂ ਵੱਲੋਂ ਬਣਾਈ ਜਾਣ ਵਾਲੀ ਹਰ ਫ਼ਿਲਮ ਸੁਪਰਹਿੱਟ ਸਾਬਿਤ ਹੁੰਦੀ ਹੈ ।

 

0 Comments
0

You may also like