ਕਰੀਨਾ ਕਪੂਰ ਨੇ ਆਪਣੇ ਛੋਟੇ ਬੇਟੇ ਜੇਹ ਅਲੀ ਖ਼ਾਨ ਦੇ ਨਾਲ ਕਿਊਟ ਤਸਵੀਰਾਂ ਕੀਤੀਆਂ ਸਾਂਝੀਆਂ, ਮਾਂ ਪੁੱਤ ਦਾ ਅੰਦਾਜ਼ ਦਰਸ਼ਕਾਂ ਨੂੰ ਆ ਰਿਹਾ ਪਸੰਦ

written by Shaminder | October 14, 2022 04:21pm

ਕਰੀਨਾ ਕਪੂਰ (Kareena Kapoor Khan) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਆਪਣੇ ਛੋਟੇ ਬੇਟੇ ਜੇਹ ਅਲੀ ਖ਼ਾਨ (Jeh Ali khan) ਦੇ ਨਾਲ ਨਜ਼ਰ ਆ ਰਹੀ ਹੈ । ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਨੰਨ੍ਹੇ ਜੇਹ ਨੇ ਕਾਲਾ ਚਸ਼ਮਾ ਲਗਾਇਆ ਹੋਇਆ ਹੈ ਅਤੇ ਉਸ ਦੀ ਮਾਂ ਕਰੀਨਾ ਕਪੂਰ ਵੀ ਕਾਲੇ ਚਸ਼ਮੇ ਨਜ਼ਰ ਆ ਰਹੀ ਹੈ ।

Jeh Ali Khan with mom Kareena Kapoor Image Source: Instagram

ਹੋਰ ਪੜ੍ਹੋ : ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਅਪ੍ਰੈਲ ‘ਚ ਕਰਵਾਉਣਗੇ ਵਿਆਹ ! ਦਿੱਲੀ ‘ਚ ਹੋਵੇਗਾ ਵਿਆਹ

ਦੋਵਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਕ ਮੀਡੀਆ ‘ਤੇ ਵੀ ਖੂਬ ਪਸੰਦ ਕੀਤਾ ਜਾ ਰਿਹਾ ਹੈ । ਕਰੀਨਾ ਕਪੂਰ ਦਾ ਛੋਟਾ ਪੁੱਤਰ ਬਹੁਤ ਹੀ ਜ਼ਿਆਦਾ ਕਿਊਟ ਹੈ ਅਤੇ ਉਸ ਦੇ ਵੀਡੀਓਜ਼ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ ।ਮਾਂ ਪੁੱਤਰ ਦੀ ਇਸ ਜੋੜੀ ‘ਤੇ ਪ੍ਰਸ਼ੰਸਕ ਵੀ ਖੂਬ ਪਿਆਰ ਲੁਟਾ ਰਹੇ ਹਨ ।ਕਰੀਨਾ ਕਪੂਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਲਾਲ ਸਿੰਘ ਚੱਢਾ’ ਆਈ ਸੀ ।

Kareena Kapoor responds to rumours seeking Rs 12 crore to play 'Sita' in 'Ramayan' Image Source: Twitter

ਹੋਰ ਪੜ੍ਹੋ : ਸੋਨਮ ਕਪੂਰ ਨੇ ਨਹੀਂ ਰੱਖਿਆ ਕਰਵਾ ਚੌਥ ਦਾ ਵਰਤ,ਕਿਹਾ ਮੈਨੂੰ ਕਰਵਾ ਚੌਥ ‘ਤੇ ਸੱਜਣਾ ਫੱਬਣਾ ਹੈ ਪਸੰਦ ਪਰ ਮੇਰੇ ਪਤੀ…’

ਜਿਸ ‘ਚ ਉਹ ਆਮਿਰ ਖ਼ਾਨ ਦੇ ਨਾਲ ਨਜ਼ਰ ਆਏ ਸਨ । ਇਸ ਫ਼ਿਲਮ ‘ਚ ਆਮਿਰ ਖ਼ਾਨ ਸਰਦਾਰ ਦੇ ਕਿਰਦਾਰ ‘ਚ ਨਜ਼ਰ ਆਏ ਸਨ । ਇਸ ਤੋਂ ਇਲਾਵਾ ਕਰੀਨਾ ਕਪੂਰ ਹੋਰ ਵੀ ਕਈ ਪ੍ਰੋਜੈਕਟਸ ‘ਚ ਨਜ਼ਰ ਆਉਣਗੇ। ਕਰੀਨਾ ਕਪੂਰ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਦੋ ਪੁੱਤਰ ਹਨ।

kareena Kapoor khan, image From instagram

ਵੱਡਾ ਤੈਮੂਰ ਅਲੀ ਖ਼ਾਨ ਅਤੇ ਜੇਹ ਅਲੀ ਖ਼ਾਨ। ਉਨ੍ਹਾਂ ਨੇ ਸੈਫ ਅਲੀ ਖ਼ਾਨ ਦੇ ਨਾਲ ਵਿਆਹ ਕਰਵਾਇਆ ਹੈ । ਇਹ ਵਿਆਹ ਬਹੁਤ ਹੀ ਸਧਾਰਣ ਤਰੀਕੇ ਦੇ ਨਾਲ ਹੋਇਆ ਸੀ । ਇਸ ਵਿਆਹ ‘ਚ ਸੈਫ ਅਲੀ ਅਤੇ ਕਰੀਨਾ ਕਪੂਰ ਦੇ ਪਰਿਵਾਰਕ ਮੈਂਬਰ ਹੀ ਸ਼ਾਮਿਲ ਹੋਏ ਸਨ ।

You may also like