ਕਰੀਨਾ ਕਪੂਰ ਨੇ ਆਪਣੇ ਨਵ-ਜਨਮੇ ਬੇਟੇ ਦੇ ਨਾਲ ਪਹਿਲੀ ਵਾਰ ਸਾਂਝੀ ਕੀਤੀ ਤਸਵੀਰ, ਪ੍ਰਸ਼ੰਸਕ ਦੇ ਰਹੇ ਵਧਾਈਆਂ

Written by  Shaminder   |  March 08th 2021 12:22 PM  |  Updated: March 08th 2021 12:22 PM

ਕਰੀਨਾ ਕਪੂਰ ਨੇ ਆਪਣੇ ਨਵ-ਜਨਮੇ ਬੇਟੇ ਦੇ ਨਾਲ ਪਹਿਲੀ ਵਾਰ ਸਾਂਝੀ ਕੀਤੀ ਤਸਵੀਰ, ਪ੍ਰਸ਼ੰਸਕ ਦੇ ਰਹੇ ਵਧਾਈਆਂ

ਕਰੀਨਾ ਕਪੂਰ ਨੇ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ‘ਤੁੇ ਆਪਣੇ ਨਵ-ਜਨਮੇ ਬੇਟੇ  ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਕਰੀਨਾ ਕਪੂਰ ਨੇ ਪਹਿਲੀ ਵਾਰ ਆਪਣੇ ਬੇਟੇ ਦੇ ਨਾਲ ਇਹ ਤਸਵੀਰ ਸਾਂਝੀ ਕਰਦਿਆਂ ਹੋਇਆਂ ਲਿਖਿਆ ਕਿ ‘ਇੱਥੇ ਕੁਝ ਵੀ ਨਹੀਂ ਜੋ ਔਰਤਾਂ ਨਹੀਂ ਕਰ ਸਕਦੀਆਂ, ਮਹਿਲਾ ਦਿਵਸ ਮੁਬਾਰਕ ਹੋਵੇ ਮਾਈ ਲਵ’।

kareena Image From Kareena Kapoor Khan Instagram

ਹੋਰ ਪੜ੍ਹੋ : ਰਾਜ ਕੁੰਦਰਾ ਨੇ ਵੁਮੈਨਸ ਡੇ ‘ਤੇ ਪਤਨੀ ਸ਼ਿਲਪਾ ਸ਼ੈੱਟੀ ਨੂੰ ਦਿੱਤੀ ਵਧਾਈ

kareena Image From Kareena Kapoor Khan Instagram

ਇਸ ਤਸਵੀਰ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ ‘ਤੇ ਲਗਾਤਾਰ ਕਮੈਂਟਸ ਕਰ ਕੇ ਵਧਾਈਆਂ ਦੇ ਰਹੇ ਹਨ । ਦੱਸ ਦਈਏ ਕਿ ਬੀਤੇ ਦਿਨੀਂ ਕਰੀਨਾ ਕਪੂਰ ਨੇ ਇੱਕ ਬੇਟੇ ਨੂੰ ਜਨਮ ਦਿੱਤਾ ਸੀ ।

kareena Image From Kareena Kapoor Khan Instagram

ਪਰ ਅੱਜ ਤੱਕ ਉਸ ਦੀ ਇੱਕ ਵੀ ਤਸਵੀਰ ਉਨ੍ਹਾਂ ਨੇ ਸ਼ੇਅਰ ਨਹੀਂ ਸੀ ਕੀਤੀ । ਜਿਸ ਤੋਂ ਬਾਅਦ ਉਨ੍ਹਾਂ ਦੇ ਬੇਟੇ ਦੀ ਇਹ ਤਸਵੀਰ ਵੇਖਣ ਤੋਂ ਬਾਅਦ ਸੈਲੀਬ੍ਰੇਟੀਜ਼ ਦੇ ਨਾਲ-ਨਾਲ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਵੀ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ।

ਕਰੀਨਾ ਕਪੂਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਬਾਲੀਵੁੱਡ ਇੰਡਸਟਰੀ ਨੂੰ ਦਿੱਤੀਆਂ ਹਨ । ਉਹ ਜਲਦ ਹੀ ਆਮਿਰ ਖ਼ਾਨ ਦੇ ਨਾਲ ਫ਼ਿਲਮ ‘ਲਾਲ ਸਿੰਘ ਚੱਢਾ’ ‘ਚ ਨਜ਼ਰ ਆਉਣਗੇ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network