ਮਾਂ ਕਰੀਨਾ ਕਪੂਰ ਨਾਲ ਪਾਰਕ 'ਚ ਮਸਤੀ ਕਰਦਾ ਨਜ਼ਰ ਆਇਆ ਨੰਨ੍ਹਾ ਜੇਹ, ਦੇਖੋ ਕਿਊਟ ਤਸਵੀਰਾਂ

written by Lajwinder kaur | November 03, 2022 09:04am

Kareena Kapoor-Jeh pics: ਅਦਾਕਾਰਾ ਕਰੀਨਾ ਕਪੂਰ ਇਨ੍ਹੀਂ ਦਿਨੀਂ ਲੰਡਨ 'ਚ ਆਪਣੀ ਆਉਣ ਵਾਲੀ ਫ਼ਿਲਮ ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ। ਅਦਾਕਾਰਾ ਕਰੀਨਾ ਕਪੂਰ ਅਕਸਰ ਸ਼ੂਟਿੰਗ ਤੋਂ ਸਮਾਂ ਮਿਲਣ 'ਤੇ ਬੇਟੇ ਜੇਹ ਨਾਲ ਸੈਰ ਕਰਨ ਜ਼ਰੂਰ ਜਾਂਦੀ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੀਆਂ ਕੁਝ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਕਰੀਨਾ ਬੇਟੇ ਜੇਹ ਨਾਲ ਪਾਰਕ 'ਚ ਸੈਰ ਕਰਦੀ ਨਜ਼ਰ ਆ ਰਹੀ ਹੈ। ਕਰੀਨਾ ਕਪੂਰ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।

ਹੋਰ ਪੜ੍ਹੋ : ਅਦਾਕਾਰਾ ਕਾਜਲ ਅਗਰਵਾਲ ਨੇ ਪਹਿਲੀ ਵਾਰ ਦਿਖਾਇਆ ਬੇਟੇ ਨੀਲ ਦਾ ਚਿਹਰਾ, ਏਅਰਪੋਰਟ ਤੋਂ ਵਾਇਰਲ ਹੋਇਆ ਵੀਡੀਓ

kareena kapoor image source: instagram

ਇਸ ਤਸਵੀਰ 'ਚ ਕਰੀਨਾ ਕਪੂਰ ਅਤੇ ਜੇਹ ਅਲੀ ਖ਼ਾਨ ਪਾਰਕ 'ਚ ਮਸਤੀ ਕਰਦੇ ਨਜ਼ਰ ਆ ਰਹੇ ਹਨ। ਇਸ ਤਸਵੀਰ 'ਚ ਕਰੀਨਾ ਕਪੂਰ ਕਾਲੇ ਰੰਗ ਦੀ ਜੈਕੇਟ ਪਾਈ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਉਸ ਨੇ ਕਾਲੇ ਰੰਗ ਦੀ ਐਨਕ ਵੀ ਪਾਈ ਹੋਈ ਹੈ। ਦੂਜੇ ਪਾਸੇ, ਜੇਹ ਅਲੀ ਖ਼ਾਨ ਲਾਲ ਰੰਗ ਦੀ ਜੈਕੇਟ ਵਿੱਚ ਬਹੁਤ ਪਿਆਰੇ ਲੱਗ ਰਹੇ ਹਨ।

inside image of kareena kapoor image source: instagram

ਇਨ੍ਹਾਂ ਤਸਵੀਰਾਂ ਨੂੰ ਅਦਾਕਾਰਾ ਕਰੀਨਾ ਕਪੂਰ ਨੇ ਖੁਦ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਕਰੀਨਾ ਕਪੂਰ ਜੇਹ ਨਾਲ ਕੁਆਲਿਟੀ ਟਾਈਮ ਬਤੀਤ ਕਰ ਰਹੀ ਹੈ। ਕਰੀਨਾ ਕਪੂਰ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।

ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਕਰੀਨਾ ਕਪੂਰ ਨੇ ਕੈਪਸ਼ਨ 'ਚ ਲਿਖਿਆ, ''ਅੱਜ ਕੰਮ ਤੋਂ ਛੁੱਟੀ''। ਮਾਂ-ਪੁੱਤ ਦੀਆਂ ਇਹ ਕਿਊਟ ਤਸਵੀਰਾਂ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀਆਂ ਹਨ। ਇਸ ਪੋਸਟ ਉੱਤੇ ਲੱਖਾਂ ਦੀ ਗਿਣਤੀ ਵਿੱਚ ਲਾਈਕਸ ਆ ਚੁੱਕੇ ਹਨ।

kareena and jeh image source: instagram

You may also like