ਕਰੀਨਾ ਕਪੂਰ ਆਪਣੀਆਂ ਸਹੇਲੀਆਂ ਦੇ ਨਾਲ ਮਸਤੀ ਕਰਦੀ ਆਈ ਨਜ਼ਰ, ਤਸਵੀਰਾਂ ਕੀਤੀਆਂ ਸਾਂਝੀਆਂ

Written by  Shaminder   |  January 09th 2021 12:45 PM  |  Updated: January 09th 2021 12:45 PM

ਕਰੀਨਾ ਕਪੂਰ ਆਪਣੀਆਂ ਸਹੇਲੀਆਂ ਦੇ ਨਾਲ ਮਸਤੀ ਕਰਦੀ ਆਈ ਨਜ਼ਰ, ਤਸਵੀਰਾਂ ਕੀਤੀਆਂ ਸਾਂਝੀਆਂ

ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਖ਼ਾਨ ਏਨੀਂ ਦਿਨੀਂ ਆਪਣੀ ਪ੍ਰੈਗਨੇਂਸੀ ਨੂੰ ਖੂਬ ਇਨਜੁਆਏ ਕਰ ਰਹੀ ਹੈ । ਉਹ ਜਲਦ ਹੀ ਦੂਜੇ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ।ਇਸ ਤੋਂ ਪਹਿਲਾਂ ਉਹ ਆਪਣੀਆਂ ਫ੍ਰੈਂਡਸ ਦੇ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ ।ਜਿਸ ਦੀਆਂ ਕੁਝ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝੀਆਂ ਕੀਤੀਆਂ ਹਨ ।

kareena kapoor

ਇਨ੍ਹਾਂ ਤਸਵੀਰਾਂ ‘ਚ ਕਰੀਨਾ ਕਪੂਰ ਦੇ ਨਾਲ ਮਲਾਇਕਾ ਅਰੋੜਾ, ਅੰਮ੍ਰਿਤਾ ਅਰੋੜਾ ਅਤੇ ਉਨ੍ਹਾਂ ਦੀਆਂ ਦੋ ਦੋਸਤ ਵੀ ਨਜ਼ਰ ਆ ਰਹੀਆਂ ਹਨ । ਕਰੀਨਾ ਕਪੂਰ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਲਿਖਿਆ ਕਿ ‘ਰੀਯੂਨੀਅਨ’।

ਹੋਰ ਪੜ੍ਹੋ : ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਖ਼ਾਨ ਨੇ ਕ੍ਰਿਸਮਸ ਦਾ ਤਿਉਹਾਰ ਕੀਤਾ ਸੈਲੀਬ੍ਰੇਟ, ਤਸਵੀਰਾਂ ਵਾਇਰਲ

kareena kapoor

ਕਰੀਨਾ ਕਪੂਰ ਦੀ ਇਸ ਤਸਵੀਰ ‘ਤੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਖੂਬ ਕਮੈਂਟਸ ਕਰ ਰਹੇ ਹਨ ਅਤੇ ਇਸ ਨੂੰ ਸ਼ੇਅਰ ਕਰ ਰਹੇ ਹਨ ।

kareena

ਦੱਸ ਦਈਏ ਕਿ ਕਰੀਨਾ ਕਪੂਰ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ । ਜਲਦ ਹੀ ਉਹ ਆਮਿਰ ਖ਼ਾਨ ਦੇ ਨਾਲ ਫ਼ਿਲਮ ‘ਲਾਲ ਸਿੰਘ ਚੱਡਾ’ ‘ਚ ਵਿਖਾਈ ਦੇਵੇਗੀ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network