‘The Devotion of Suspect X’ ਦੇ ਸੈੱਟ ਤੋਂ ਕਰੀਨਾ ਕਪੂਰ ਦੀਆਂ ਤਸਵੀਰਾਂ ਵਾਇਰਲ

written by Shaminder | May 21, 2022

ਕਰੀਨਾ ਕਪੂਰ (Kareena Kapoor khan) ਏਨੀਂ ਦਿਨੀਂ ਆਪਣੀ ਫ਼ਿਲਮ ‘ਦਿ ਡਿਵੋਸ਼ਨ ਆਫ਼ ਸਸਪੈਕਟ’ (‘The Devotion of Suspect X’) ਦੀ ਸ਼ੂਟਿੰਗ ‘ਚ ਰੁੱਝੀ ਹੋਈ ਹੈ । ਕਰੀਨਾ ਕਪੂਰ ਦੀਆਂ ਕੁਝ ਤਸਵੀਰਾਂ ਇਸ ਫ਼ਿਲਮ ਦੇ ਸੈੱਟ ਤੋਂ ਵਾਇਰਲ ਹੋ ਰਹੀਆਂ ਹਨ । ਜਿਨ੍ਹਾਂ ‘ਚ ਕਰੀਨਾ ਦਾਰਜੀਲਿੰਗ ‘ਚ ਆਪਣੇ ਕੋ-ਸਟਾਰ ਵਿਜੇ ਵਰਮਾ ਦੇ ਨਾਲ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ ।

Kareena Kapoor image From instagram

ਹੋਰ ਪੜ੍ਹੋ : ਕਰੀਨਾ ਕਪੂਰ ਦੇ ਬੇਟੇ ਜੇਹ ਅਲੀ ਖ਼ਾਨ ਦੀ ਇਹ ਕਿਊਟ ਤਸਵੀਰ ਹੋ ਰਹੀ ਵਾਇਰਲ, ਭੂਆ ਸਬਾ ਅਲੀ ਖ਼ਾਨ ਨੇ ਕੀਤੀ ਸ਼ੇਅਰ

ਖ਼ਬਰਾਂ ਮੁਤਾਬਕ ਕਰੀਨਾ ਕਲਿਮਪੋਂਗ ‘ਚ ਆਪਣੀ ਫ਼ਿਲਮ ਦੀ ਸ਼ੂਟਿੰਗ ਪੂਰੀ ਕਰਨ ਤੋਂ ਬਾਅਦ ਦਾਰਜੀਲਿੰਗ ਪਹੁੰਚੀ ਹੈ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ । ਇਹ ਤਸਵੀਰਾਂ ਇੱਕ ਫੈਨ ਪੇਜ ਦੇ ਵੱਲੋਂ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਗਈਆਂ ਹਨ । ਇਸ ਤੋਂ ਪਹਿਲਾਂ ਅਦਾਕਾਰਾ ਆਮਿਰ ਖ਼ਾਨ ਦੇ ਨਾਲ ਆਪਣੀ ਫ਼ਿਲਮ ‘ਲਾਲ ਸਿੰਘ ਚੱਢਾ’ ਨੂੰ ਲੈ ਕੇ ਚਰਚਾ ‘ਚ ਹੈ ।

Kareena Kapoor image From instagram

ਹੋਰ ਪੜ੍ਹੋ : ਕਰੀਨਾ ਕਪੂਰ ਨੇ ਆਪਣੇ ਸਟਾਫ ਦੇ ਨਾਲ ਖਾਣੇ ਦਾ ਲਿਆ ਅਨੰਦ, ਤਸਵੀਰਾਂ ਕੀਤੀਆਂ ਸਾਂਝੀਆਂ

ਇਸ ਫ਼ਿਲਮ ‘ਚ ਉਸ ਨੇ ਇੱਕ ਸਰਦਾਰ ਕੁੜੀ ਦਾ ਸਧਾਰਨ ਜਿਹਾ ਕਿਰਦਾਰ ਨਿਭਾਇਆ ਹੈ, ਜਦੋਂਕਿ ਆਮਿਰ ਖ਼ਾਨ ਇੱਕ ਸਰਦਾਰ ਦੀ ਭੂਮਿਕਾ ਨਿਭਾ ਰਹੇ ਹਨ ।ਇਸ ਤੋਂ ਇਲਾਵਾ ਆਮਿਰ ਖ਼ਾਨ ਇਸੇ ਫ਼ਿਲਮ ‘ਚ ਹੋਰ ਵੀ ਕਈ ਕਿਰਦਾਰ ਨਿਭਾ ਰਹੇ ਹਨ । ਕਰੀਨਾ ਕਪੂਰ ਦੀ ਗੱਲ ਕਰੀਏ ਤਾਂ ਉਸ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।

Kareena Kapoor Khan gets brutally trolled for ad Image Source: Twitter

ਇਨ੍ਹਾਂ ਫ਼ਿਲਮਾਂ ‘ਚ ਉਸ ਦੀ ਅਦਾਕਾਰੀ ਨੂੰ ਕਾਫੀ ਪਸੰਦ ਕੀਤਾ ਗਿਆ ਹੈ । ਉਸ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਸ ਨੇ ਸੈਫ ਅਲੀ ਖ਼ਾਨ ਦੇ ਨਾਲ ਕੁਝ ਸਾਲ ਪਹਿਲਾਂ ਵਿਆਹ ਕਰਵਾਇਆ ਸੀ । ਇਸ ਵਿਆਹ ਤੋਂ ਉਸ ਦੇ ਦੋ ਬੇਟੇ ਹਨ ਤੈਮੂਰ ਅਲੀ ਖ਼ਾਨ ਅਤੇ ਜੇਹ ਅਲੀ ਖ਼ਾਨ । ਦੋਵਾਂ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਰਹਿੰਦੇ ਹਨ ।

You may also like